Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਪੰਜਾਬ

ਪੰਜਾਬ ਦੀਆਂ ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ

June 13, 2024 11:18 PM

-ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਕੈਡਿਟਾਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਜੁਲਾਈ ਤੋਂ ਸ਼ੁਰੂ ਹੋਵੇਗੀ ਸਿਖਲਾਈ
ਚੰਡੀਗੜ੍ਹ, 13 ਜੂਨ (ਗਿਆਨ ਸਿੰਘ): ਪੰਜਾਬ ਦੀਆਂ ਲੜਕੀਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀਆਂ ਤਿੰਨ ਹੋਰ ਮਹਿਲਾ ਕੈਡਿਟਾਂ ਨੂੰ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਉਨ੍ਹਾਂ ਦੀ ਸਿਖਲਾਈ ਜੁਲਾਈ 2024 ਤੋਂ ਸ਼ੁਰੂ ਹੋਵੇਗੀ।
ਪਠਾਨਕੋਟ ਦੀ ਰਹਿਣ ਵਾਲੀ ਮਹਿਲਾ ਕੈਡਿਟ ਹਰਨੂਰ ਸਿੰਘ ਸਰਕਾਰੀ ਸਕੂਲ ਦੇ ਪਿ੍ਰੰਸੀਪਲ ਵਿਕਰਮ ਸਿੰਘ ਬੈਂਸ ਦੀ ਧੀ ਹੈ ਜਦੋਂਕਿ ਕੈਡਿਟ ਕਿ੍ਰਤੀ ਐਸ ਬਿਸ਼ਟ ਪੀ.ਏ.ਸੀ.ਐਲ., ਨੰਗਲ ਦੇ ਸੀਨੀਅਰ ਇੰਜੀਨੀਅਰ ਸ਼ਕਤੀ ਸ਼ਰਨ ਸਿੰਘ ਦੀ ਧੀ ਹੈ। ਜਲੰਧਰ ਦੀ ਰਹਿਣ ਵਾਲੀ ਕੈਡਿਟ ਅਲੀਸ਼ਾ, ਜੋ ਪਹਿਲਾਂ ਹੀ ਇੰਡੀਅਨ ਨੇਵਲ ਅਕੈਡਮੀ ਵਿੱਚ ਸਿਖਲਾਈ ਅਧੀਨ ਹੈ, ਪ੍ਰਾਈਵੇਟ ਸਕੂਲ ਦੇ ਅਧਿਆਪਕ ਸੁਨੀਲ ਦੱਤ ਦੀ ਧੀ ਹੈ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਤਿੰਨਾਂ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚੀਆਂ ਦੀ ਸਫਲਤਾ ਯਕੀਨੀ ਤੌਰ ’ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੀਆਂ ਕੁੜੀਆਂ ਨੂੰ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫਸਰਾਂ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ।
ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਸੂਬੇ ਦੀਆਂ ਲੜਕੀਆਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਇਸ ਦੇ ਦੂਜੇ ਬੈਚ ਨੇ ਅਪ੍ਰੈਲ 2024 ਤੋਂ ਸਿਖਲਾਈ ਸ਼ੁਰੂ ਕਰ ਦਿੱਤੀ ਹੈ।
ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ (ਸੇਵਾਮੁਕਤ) ਨੇ ਇਹਨਾਂ ਤਿੰਨ ਕੈਡਿਟਾਂ ਦੇ ਇੰਡੀਅਨ ਏਅਰ ਫੋਰਸ ਅਕੈਡਮੀ ਲਈ ਚੁਣੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਬਲਾਂ ਦੀ ਪ੍ਰੀ ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਭੇਜਣ ਸਬੰਧੀ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ 65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ : ਡਾ ਰਵਜੋਤ ਸਿੰਘ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਭਲਕੇ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਪੰਜਾਬੀ ਸੱਭਿਆਚਾਰਕ ਗਾਇਕੀ ਦਾ ਖੁੱਲ੍ਹਾ ਅਖਾੜਾ 21 ਤੋਂ ਸਰਸ ਮੇਲਾ-ਦਿਨ ਤੀਸਰਾ: ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ