Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਪੰਜਾਬ

ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ : ਡਾ. ਬਲਜੀਤ ਕੌਰ

June 14, 2024 08:11 AM

-96044 ਮਹਿਲਾ ਲਾਭਪਾਤਰੀਆਂ ਨੂੰ 42 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ
-ਦੂਜਾ ਬੱਚਾ ਬੇਟੀ ਦੇ ਜਨਮ 'ਤੇ 42,592 ਔਰਤਾਂ ਨੂੰ ਲਗਭਗ 25.55 ਕਰੋੜ ਰੁਪਏ ਦੇ ਦਿੱਤੇ ਗਏ ਵਿੱਤੀ ਲਾਭ
ਚੰਡੀਗੜ੍ਹ, 14 ਜੂਨ (ਪੋਸਟ ਬਿਊਰੋ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ। ਇਸ ਦੀ ਸ਼ੁਰੁਆਤ ਜੂਨ ਮਹੀਨੇ ਵਿੱਚ ਲਗਭਗ 25 ਕਰੋੜ ਰੁਪਏ ਦੇ ਵਿੱਤੀ ਲਾਭ ਔਰਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕਰਕੇ ਕੀਤੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਪਿਛਲੇ ਵਿੱਤੀ ਸਾਲ ਦੌਰਾਨ 96044 ਔਰਤ ਲਾਭਪਾਤਰੀਆਂ ਨੂੰ 42 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਰਕਮ ਵਿੱਚੋ ਦੂਜਾ ਬੱਚਾ ਬੇਟੀ ਦੇ ਜਨਮ 'ਤੇ 42,592 ਔਰਤਾਂ ਨੂੰ ਲਗਭਗ 25.55 ਕਰੋੜ ਰੁਪਏ ਦੇ ਵਿੱਤੀ ਲਾਭ ਦਿੱਤੇ ਗਏ।

ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000 ਰੁਪਏ ਦੋ ਕਿਸ਼ਤਾਂ ਵਿੱਚ (ਰੁਪਏ 3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ 6000 ਰੁਪਏ ਦਿੱਤੇ ਜਾਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾਵੇਗੀ। ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਉਨ੍ਹਾਂ ਦੀ ਸਿਹਤ ਵਿੱਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਧਾਰ ਕਰਨਾ ਹੈ। ਇਸ ਨਾਲ ਬੱਚੀਆਂ ਦੇ ਘਟ ਰਹੇ ਜਨਮ ਸਮੇ ਲਿੰਗ ਅਨੁਪਾਤ ਵਿਚ ਸੁਧਾਰ ਕਰਨ ਦੇ ਉਦੇਸ਼ ਨੂੰ ਬਲ ਮਿਲੇਗਾ ਅਤੇ ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਠੱਲ ਪਾਉਣ ਵਿਚ ਸਹਾਇਤਾ ਮਿਲੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ/ ਡਾਕਖਾਨੇ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਾ ਹੈ।
ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣ ਅਤੇ ਇਨ੍ਹਾਂ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਇਸ ਤੋਂ ਇਲਾਵਾ ਲਾਭਪਾਤਰੀ ਘਰ ਬੈਠ ਕਿ ਵੀ ਆਨਲਾਈਨ ਪੋਰਟਲ ਤੇ ਆਪਣੇ ਆਪ ਰਜਿਸਟਰਡ ਕਰਕੇ ਆਪਣੀ ਅਰਜੀ ਜਮਾ ਕਰਵਾ ਸਕਦੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ 65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ : ਡਾ ਰਵਜੋਤ ਸਿੰਘ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਭਲਕੇ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਪੰਜਾਬੀ ਸੱਭਿਆਚਾਰਕ ਗਾਇਕੀ ਦਾ ਖੁੱਲ੍ਹਾ ਅਖਾੜਾ 21 ਤੋਂ ਸਰਸ ਮੇਲਾ-ਦਿਨ ਤੀਸਰਾ: ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ