Welcome to Canadian Punjabi Post
Follow us on

09

May 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਵਿਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ

June 14, 2024 08:13 AM

-ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਵਿਚ ਜਨ ਲੋਕ ਅਦਾਲਤਾਂ ਮੁੜ ਕੀਤੀਆਂ ਜਾਣਗੀਆਂ ਸ਼ੁਰੂ: ਜਿੰਪਾ
-ਫੀਲਡ ਅਫਸਰਾਂ ਲਈ ਆਮ ਲੋਕਾਂ ਨੂੰ ਮਿਲਣ ਦਾ ਸਮਾਂ ਨਿਸ਼ਚਿਤ ਕਰਨ ਦੀ ਹਦਾਇਤ
-ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਂਦੀਆਂ ਸ਼ਿਕਾਇਤਾਂ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼
-ਕਿਸੇ ਅਧਿਕਾਰੀ/ਕਰਮਚਾਰੀ ਦੀ ਕੋਈ ਲਾਹਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮਾਲ ਮੰਤਰੀ
ਚੰਡੀਗੜ੍ਹ, 14 ਜੂਨ (ਪੋਸਟ ਬਿਊਰੋ): ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਆਪਣੇ ਦਫਤਰ ਵਿਚ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਵਿਭਾਗ ਵਿਚ ਵਿਆਪਕ ਪੱਧਰ ‘ਤੇ ਲੋਕ ਪੱਖੀ ਸੁਧਾਰ ਕਰਨ ਦੇ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਫੀਲਡ ਅਫਸਰਾਂ (ਪਟਵਾਰੀ/ਕਾਨੂੰਨਗੋ/ਨਾਇਬ ਤਹਿਸੀਲਦਾਰ/ਤਹਿਸੀਲਦਾਰ) ਲਈ ਇਹ ਜ਼ਰੂਰੀ ਕੀਤਾ ਜਾਵੇਗਾ ਕਿ ਉਹ ਆਮ ਲੋਕਾਂ ਨੂੰ ਮਿਲਣ, ਸ਼ਿਕਾਇਤਾਂ ਸੁਣਨ ਤੇ ਜਨਤਾ ਦੀ ਸੁਵਿਧਾ ਲਈ ਰੋਜ਼ਾਨਾ ਇਕ ਨਿਸ਼ਚਿਤ ਸਮੇਂ ਉੱਤੇ ਆਪਣੇ ਦਫਤਰ ਵਿਚ ਬੈਠਣ ਅਤੇ ਇਸ ਦੀ ਜਾਣਕਾਰੀ ਸਾਰੇ ਦਫਤਰਾਂ ਦੇ ਬਾਹਰ ਬੋਰਡ ਲਗਾ ਕੇ ਦਿੱਤੀ ਜਾਵੇ। ਮਾਲ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਇਸ ਬਾਬਤ ਜਲਦ ਵਿਭਾਗੀ ਹੁਕਮ ਜਾਰੀ ਕਰਨ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਇਸੇ ਸਾਲ 6 ਜਨਵਰੀ ਅਤੇ 15 ਜਨਵਰੀ ਨੂੰ ਪੈਂਡਿੰਗ ਪਏ ਇੰਤਕਾਲਾਂ ਦੇ ਮਾਮਲੇ ਨਿਪਟਾਉਣ ਲਈ ਲਗਾਏ ਵਿਸ਼ੇਸ਼ ਕੈਂਪਾਂ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੜ ਤੋਂ ਪੰਜਾਬ ਵਿਚ ਜਨ ਲੋਕ ਅਦਾਲਤਾਂ ਸ਼ੁਰੂ ਕਰਨ ਲਈ ਕਿਹਾ ਹੈ। ਜਿੰਪਾ ਨੇ ਕਿਹਾ ਕਿ ਉਹ ਖੁਦ ਇਨ੍ਹਾਂ ਲੋਕ ਅਦਾਲਤਾਂ ਵਿਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਸੁਝਾਅ ਸੁਣਨਗੇ ਅਤੇ ਮੌਕੇ ਉੱਤੇ ਹੱਲ ਕਰਵਾਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪੈਂਡਿੰਗ ਇੰਤਕਾਲਾਂ ਨੂੰ ਹੋਰ ਵਿਸ਼ੇਸ਼ ਕੈਂਪ ਲਗਾ ਕੇ ਨਿਪਟਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪਹਿਲਾਂ ਲਗਾਏ ਦੋ ਕੈਂਪਾਂ ਵਿਚ ਇੰਤਕਾਲਾਂ ਦੇ ਲੰਬਿਤ ਪਏ 50796 ਮਾਮਲੇ ਨਿਪਟਾਏ ਗਏ ਸਨ।

ਮੀਟਿੰਗ ਦੌਰਾਨ ਮਾਲ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਹੈਲਪਲਾਈਨ ਨੰਬਰਾਂ 8184900002 ਅਤੇ 9464100168 (ਐਨ.ਆਰ.ਆਈਜ਼ ਲਈ) ‘ਤੇ ਪ੍ਰਾਪਤ ਸ਼ਿਕਾਇਤਾਂ ਬਾਬਤ ਵੀ ਜਾਣਕਾਰੀ ਲਈ। ਉਨ੍ਹਾਂ ਨੂੰ ਦੱਸਿਆ ਗਿਆ ਕਿ 13 ਜੂਨ, 2024 ਤੱਕ ਦੋਵਾਂ ਨੰਬਰਾਂ ਉੱਤੇ 4387 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚੋਂ 3064 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਜਿੰਪਾ ਨੇ ਕਿਹਾ ਕਿ ਹੈਲਪਲਾਈਨ ਨੰਬਰ ‘ਤੇ ਆਉਂਦੀਆਂ ਸ਼ਿਕਾਇਤਾਂ ਦਾ ਹੱਲ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇ ਅਤੇ ਇਸ ਕੰਮ ਵਿਚ ਕੋਈ ਵੀ ਢਿੱਲ ਜਾਂ ਲਾਹਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਉਹ ਹਰ ਹਫਤੇ ਇਸ ਬਾਰੇ ਸਮੀਖਿਆ ਕਰਿਆ ਕਰਨਗੇ।

ਇਸ ਤੋਂ ਇਲਾਵਾ ਜਿੰਪਾ ਨੇ ਵੱਖ-ਵੱਖ ਤਹਿਸੀਲਾਂ/ਸਬ ਤਹਿਸੀਲਾਂ ਅਤੇ ਐਸ.ਡੀ.ਐਮ ਕੰਪਲੈਕਸਾਂ ਦੀ ਨਵੀਂ ਉਸਾਰੀ ਤੇ ਮੁਰੰਮਤ ਲਈ ਜਾਰੀ ਕੀਤੇ ਫੰਡਾਂ ਬਾਬਤ ਵੀ ਜਾਣਕਾਰੀ ਹਾਸਲ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਲਈ ਇਨ੍ਹਾਂ ਇਮਾਰਤਾਂ ਨੂੰ ਉੱਚ ਦਰਜੇ ਦੀਆਂ ਬਣਾਇਆ ਜਾਵੇ ਜਿੱਥੇ ਆਉਣ ਵਾਲੇ ਲੋਕਾਂ ਨੂੰ ਸਭ ਸਹੂਲਤਾਂ ਇਕ ਹੀ ਛੱਤ ਹੇਠਾਂ ਮਿਲਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਨਿਰਦੇਸ਼ ਵੀ ਦਿੱਤੇ ਕਿ ਵਿਕਾਸ ਕੰਮਾਂ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਸਮੇਂ ਸਿਰ ਪੂਰਾ ਮੁਆਵਜ਼ਾਂ ਦਿੱਤਾ ਜਾਵੇ।

ਇਸ ਮੌਕੇ ਉਨ੍ਹਾਂ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਵਿਭਾਗ ਦੇ ਹੋਰ ਵੀ ਕਈ ਕੰਮਾਂ ਦੀ ਸਮੀਖਿਆ ਕੀਤੀ ਅਤੇ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਵਿਚ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨ੍ਹਾ, ਸਕੱਤਰ ਅਲਕਨੰਦਾ ਦਿਆਲ ਤੇ ਅਰਸ਼ਦੀਪ ਸਿੰਘ ਥਿੰਦ ਅਤੇ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ