Welcome to Canadian Punjabi Post
Follow us on

18

February 2025
 
ਪੰਜਾਬ

ਜੈਵੰਤ ਸਿੰਘ ਗਰੇਵਾਲ ਤੇ ਜਸਰਾਜਨ ਸਿੰਘ ਦੀ ਭਾਰਤੀ ਸਾਫਟ ਟੈਨਿਸ `ਚ ਹੋਈ ਚੋਣ

June 18, 2024 05:18 AM

ਲੁਧਿਆਣਾ, 17 ਜੂਨ ( ਗਿਆਨ ਸਿੰਘ): ਕੋਰੀਆ ਸਾਫਟ ਟੈਨਿਸ ਫੈਡਰੇਸ਼ਨ ਵੱਲੋਂ 18 ਤੋ 24 ਜੂਨ ਤੱਕ ਕਰਵਾਏ ਜਾਣ ਵਾਲੇ ਕੋਰੀਆ ਕੱਪ ਅੰਤਰਰਾਸ਼ਟਰੀ ਸਾਫਟ ਟੈਨਿਸ ਮੁਕਾਬਲੇ ਲਈ ਭਾਰਤੀ ਸਾਫਟ ਟੈਨਿਸ ਟੀਮ ਵਿੱਚ ਪੰਜਾਬ ਦੇ ਦੋ ਹੋਣਹਾਰ ਖਿਡਾਰੀਆਂ ਦੀ ਚੋਣ ਕੀਤੀ ਗਈ ਹੈ। ਸਾਫਟ ਟੈਨਿਸ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਤੇ ਐਮੇਚਿੳਰ ਸਾਫਟ ਟੈਨਿਸ ਫੈਡਰੇਸ਼ਨ ਆਫ ਇੰਡੀਆ ਦੇ ਜੁਆਇੰਟ ਸਕੱਤਰ ਨਰਿੰਦਰ ਸਿੰਘ ਲੁਧਿਆਣਾ ਨੇ ਦੱਸਿਆ ਕਿ ਭਾਰਤੀ ਪੁਰਸ਼ ਸਾਫਟ ਟੈਨਿਸ ਟੀਮ ਵਿੱਚ ਜੈਵੰਤ ਸਿੰਘ ਗਰੇਵਾਲ ਇਆਲੀ ਖੁਰਦ ਲੁਧਿਆਣਾ ਤੇ ਜਸਰਾਜਨ ਸਿੰਘ ਸਾਹਿਬਜ਼ਾਦਾ ਅਜੀਤ ਨਗਰ ਦੀ ਚੋਣ ਹੋਈ ਹੈ। ਜੈਵੰਤ ਸਿੰਘ ਗਰੇਵਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਦੇ ਭਤੀਜੇ ਤੇ ਸਾਬਕਾ ਚੇਅਰਮੈਨ ਹਰਬੀਰ ਸਿੰਘ ਇਆਲੀ ਦੇ ਸਪੁੱਤਰ ਹਨ।ਪੰਜਾਬ ਸਾਫਟ ਟੈਨਿਸ ਦੇ ਪੁਰਸ਼ ਵਰਗ ‘ਚ ਇਸ ਇਤਿਹਾਸਿਕ ਪ੍ਰਾਪਤੀ ਤੇ ਐਸੋਸੀਏਸ਼ਨ ਦੇ ਪ੍ਰਧਾਨ ਗੁਰਪਰਵੇਜ਼ ਸਿੰਘ ਸ਼ੈਲਾ ਤੇ ਸੰਯੁਕਤ ਸਕੱਤਰ ਡਾ. ਪ੍ਰਦੀਪ ਕੁਮਾਰ ਸਮੇਤ ਸੀਨੀਅਰ ਮੈਂਬਰਾਂ ਨੇ ਚੁਣੇ ਗਏ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਭਾਰਤੀ ਸਾਫਟ ਟੈਨਿਸ ਟੀਮ ਨੂੰ ਅੰਤਰਰਾਸ਼ਰਟੀ ਪੱਧਰ ਤੇ ਵਧੀਆ ਪ੍ਰਦਾਸ਼ਨ ਕਰਨ ਲਈ ਪ੍ਰੇਰਿਤ ਕੀਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਕੱਲ੍ਹ ਭਰੀ ਜਾਵੇਗੀ ਦੂਜੀ ਉਡਾਨ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਵਿਜੀਲੈਂਸ ਬਿਊਰੋ ਨੇ ਏਐੱਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ 10,000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ : ਮੋਹਿੰਦਰ ਭਗਤ ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਲਿਆਂਦੀ ਤੇਜ਼ੀ