Welcome to Canadian Punjabi Post
Follow us on

13

July 2024
 
ਪੰਜਾਬ

ਬੱਚੇ, ਰਾਸ਼ਟਰੀ ਬਾਲ ਪੁਰਸਕਰ (PMRBP) ਲਈ ਆਪਣਾ ਰਜਿਸਟ੍ਰੇਸ਼ਨ ਕਰਨ : ਡਿਪਟੀ ਕਮਿਸ਼ਨਰ

June 18, 2024 11:36 AM

-ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਦਫ਼ਤਰ ਵਿਖੇ ਕੀਤਾ ਜਾ ਸਕਦਾ ਹੈ ਸੰਪਰਕ
ਨਵਾਂਸ਼ਹਿਰ, 18 ਜੂਨ ( ਗਿਆਨ ਸਿੰਘ): ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਦੱਸਿਆ ਗਿਆ ਕਿ ਮਾਨਯੋਗ ਪ੍ਰਧਾਨ ਮੰਤਰੀ ਜੀ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (PMRBP)  ਹਰ ਸਾਲ
ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿਨ੍ਹਾ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸੇਸ਼
ਅਸਾਧਾਰਣ ਉਪਲਬਧੀਆਂ ਹਾਸਿਲ ਕੀਤੀ ਹੋਵੇ । ਉਹ ਅਸਧਾਰਨ ਬੱਚੇ ਜਿਨ੍ਹਾ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ, ਜੋ ਕਿ ਰਾਸ਼ਟਰੀ ਪੱਧਰ 'ਤੇ ਮਾਨਤਾ ਦੇ ਹੱਕਦਾਰ ਹਨ, ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ 5 ਤੋਂ 18 ਸਾਲ ਤੱਕ ਦੀ ਉਮਰ ਦੇ ਹਨ । ਉਨ੍ਹਾ ਨੇ ਦੱਸਿਆ ਕਿ  ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (PMRBP) ਦੀ ਵੈਬਸਾਈਟ https://awards.gov.in ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ I ਵੇਬਸਾਇਟ ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31.7.2024 ਤੱਕ ਹੈ I ਅਵਾਰਡ ਵਿੱਚ ਇੱਕ ਮੈਡਲ ਅਤੇ ਪ੍ਰਸ਼ੰਸਾ ਪੱਤਰ ਹੁੰਦਾ ਹੈ, ਜੋ ਕਿ ਮਾਨਯੋਗ ਪ੍ਰਧਾਨਮੰਤਰੀ ਜੀ ਵਲੋਂ ਦਿਤਾ ਜਾਂਦਾ ਹੈ I
                  ਇਸ ਤੋਂ ਇਲਾਵਾਂ ਵੀਰਤਾ ਪੁਰਸਕਾਰ ਲਈ ਚਰਚਿਤ “ਭਾਰਤੀ ਬਾਲ ਕਲਿਆਣ ਪਰਿਸ਼ਦ” ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵਲੋਂ ਕੋਈ ਮਾਨਤਾ ਜਾਂ ਸਹਾਇਤਾ ਦਿੱਤੀ ਜਾਂਦੀ ਹੈ ਇਸ ਲਈ “ਭਾਰਤੀ ਬਾਲ ਕਲਿਆਣ ਪਰਿਸ਼ਦ” ਵਲੋਂ ਜਾਰੀ ਕਿਸੇ ਵੀ ਤਰ੍ਹਾ ਦੇ ਰਾਸ਼ਟਰੀ ਬਾਲ ਪੁਰਸਕਰ ਲਈ ਰਜਿਸਟ੍ਰੇਸ਼ਨ ਨਾ ਕੀਤਾ ਜਾਵੇ I ਸਿਰਫ ਪ੍ਰਧਾਨਮੰਤਰੀ ਰਾਸ਼ਟਰੀ ਬਾਲ ਪੁਰਸਕਰ (PMRBP) ਦੀ ਵੈਬਸਾਈਟ https://awards.gov.in ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ I

                  ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਪੀਲ ਕੀਤੀ ਹੈ ਕਿ ਇਹ ਪੁਰਸਕਾਰ ਪਹਿਲਾ ਰਾਸ਼ਟਰੀ ਪੁਰਸਕਾਰ ਹੈ ਇਸ ਲਈ ਜਿਲ੍ਹੇ ਦੇ ਅਜਿਹੇ ਬੱਚਿਆਂ ਦਾ ਰਜਿਸਟ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਨ੍ਹਾ ਬੱਚਿਆਂ ਨੂੰ ਇੱਕ ਵੱਖਰੀ ਪਹਿਚਾਣ ਮਿਲ ਸਕੇ Iਉਨ੍ਹਾ ਕਿਹਾ ਕਿ ਵਧੇਰੀ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ,ਤੀਜੀ ਮੰਜਿਲ, ਕਮਰਾ ਨੰ. 413, ਸ਼ਹੀਦ ਭਗਤ ਸਿੰਘ ਨਗਰ ਵਿਖੇ ਸਪੰਰਕ ਕੀਤਾ ਜਾ ਸਕਦਾ ਹੈ ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਹੱਡਾ-ਰੋੜੀਆਂ ਦੇ ਸੁਚੱਜੇ ਪ੍ਰਬੰਧਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ ਕਿਸਾਨ ਭਵਨ ਚੰਡੀਗੜ੍ਹ ਵਿੱਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ "ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਐੱਸ.ਪੀ. ਸਿੰਘ ਉਬਰਾਏ ਅਤੇ ਬਾਵਾ ਨੇ ਸਲੌਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਂਟ ਕੀਤੀ ਮਹਿਲਾ ਸ਼ਸਕਤੀਕਰਨ ਦੇ ਤਹਿਤ ਜਾਗਰੂਕਤਾ ਅਭਿਆਨ ਅਧੀਨ ਸਤੀਏਵਾਲਾ ਵਿੱਚ ਲਗਾਇਆ ਗਿਆ ਜਾਗਰੂਕਤਾ ਕੈਂਪ ਬਾਲ ਭਿੱਖਿਆ ਰੋਕਥਾਮ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ ਗਰਭਵਤੀ ਔਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਰਤਵ ਅਭਿਆਨ ਤਹਿਤ ਲਗਾਏ ਜਾ ਰਹੇ ਵਿਸ਼ੈਸ ਕੈਂਪ : ਸਿਵਲ ਸਰਜਨ ਗਲਾਡਾ ਵੱਲੋਂ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ