-ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਯੋਗ ਦਿਵਸ ਵਿੱਚ ਹਿੱਸਾ ਲੈਣ ਦੀ ਕੀਤੀ ਅਪੀਲ
ਫ਼ਿਰੋਜ਼ਪੁਰ 18 ਜੂਨ ( ਗਿਆਨ ਸਿੰਘ): ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ 2024 ਨੂੰ ਦਸਵਾਂ ਅੰਤਰਰਾਸ਼ਟਰੀ ਯੋਗਾ ਦਿਵਸ' ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਗਾਂਧੀ ਗਾਰਡਨ ਵਿਖੇ ਮਨਾਇਆ ਜਾਵੇਗਾ ਜਿਸ ਦਾ ਥੀਮ "ਖੁਦ ਅਤੇ ਸਮਾਜ ਲਈ ਯੋਗ" ਹੋਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਪ੍ਰਬੰਧਾਂ ਬਾਰੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਯੋਗ ਸੰਸਥਾਵਾਂ ਦੇ ਮੁਖੀਆਂ ਅਤੇ ਐਨ.ਜੀ.ਓਜ਼ ਦੇ ਨੁਮਾਂਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ। ਮੀਟਿੰਗ ਵਿੱਚ ਐਸ.ਡੀ.ਐਮ. ਫ਼ਿਰੋਜ਼ਪੁਰ ਡਾ. ਚਾਰੂਮਿਤਾ ਵੀ ਹਾਜ਼ਰ ਸਨ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਯੋਗ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਜਾ ਸਕੇ।
ਮੀਟਿੰਗ ਵਿੱਚ ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਗਟ ਸਿੰਘ ਬਰਾੜ, ਜ਼ਿਲ੍ਹਾ ਖੇਡ ਅਫ਼ਸਰ ਬਲਵਿੰਦਰ ਸਿੰਘ, ਅੰਤਰਰਾਸ਼ਟਰੀ ਯੋਗ ਦਿਵਸ ਦੇ ਨੋਡਲ ਅਫ਼ਸਰ ਡਾ. ਰਾਕੇਸ਼ ਗਰੋਵਰ, ਡਾ. ਸੁਮਿਤ ਮੋਂਗਾ, ਪ੍ਰਿੰਸੀਪਲ ਡਾ. ਸਤਿੰਦਰ ਸਿੰਘ, ਜ਼ਿਲ੍ਹੇ ਦੀਆਂ ਯੋਗਾ ਸੰਸਥਾਵਾਂ ਦੇ ਮੁਖੀਆਂ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।