Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਪੰਜਾਬ

ਪੰਜਾਬ ਪੁਲਿਸ ਨੇ ਐੱਸ.ਬੀ.ਐੱਸ.ਨਗਰ ਵਿੱਚ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਕੱਢੀ

June 18, 2024 11:51 AM

-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- ਐਸ.ਐਸ.ਪੀ. ਡਾਕਟਰ ਮਹਿਤਾਬ ਸਿੰਘ ਦੀ ਅਗਵਾਈ ਵਿੱਚ ਕੱਢੀ ਇਸ ਰੈਲੀ ਵਿੱਚ ਹਰ ਵਰਗ ਦੇ ਲੋਕਾਂ ਨੇ ਕੀਤੀ ਸ਼ਿਰਕਤ
- ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ : ਐਸ.ਐਸ.ਪੀ. ਮਹਿਤਾਬ ਸਿੰਘ
ਚੰਡੀਗੜ੍ਹ,18 ਜੂਨ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਣ ਲਈ ਇੱਕ ਜ਼ਿਲ੍ਹਾ ਪੱਧਰੀ ਸਾਈਕਲ ਰੈਲੀ “ਸਾਈਕਲੋਥਨ”ਦਾ ਆਯੋਜਨ ਕੀਤਾ।
ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਐਸ.ਬੀ.ਐਸ.ਨਗਰ ਡਾ: ਮਹਿਤਾਬ ਸਿੰਘ ਦੀ ਅਗਵਾਈ ਵਾਲੀ ਇਸ ਰੈਲੀ ਵਿੱਚ ਹਰ ਵਰਗ ਦੇ ਲੋਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਗਜ਼ਟਿਡ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ 600 ਦੇ ਕਰੀਬ ਆਮ ਲੋਕਾਂ ਨੇ ਸਾਈਕਲ ਚਲਾ ਕੇ ਨਸ਼ੇ ਤਿਆਗਣ ਦਾ ਸੰਦੇਸ਼ ਦਿੱਤਾ।
ਇਹ ਰੈਲੀ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਚੌਂਕ-ਗੜ੍ਹਸ਼ੰਕਰ ਰੋਡ-ਰਾਹੋਂ ਰੋਡ-ਸਲੋਹ ਰੋਡ ਤੋਂ ਹੁੰਦੀ ਹੋਈ ਸ਼ਹਿਰ ਦਾ ਚੱਕਰ ਕੱਢ ਕੇ ਸ਼ੁਰੂਆਤੀ ਸਥਾਨ ’ਤੇ ਆ ਕੇ ਸਮਾਪਤ ਹੋਈ। ਇਸ ਤੋਂ ਬਾਅਦ ਭਾਗ ਲੈਣ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਐਸਐਸਪੀ ਡਾ: ਮਹਿਤਾਬ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਈਕਲ ਰੈਲੀ ਦੇ ਆਯੋਜਨ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਾਉਣਾਂ ਅਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਖੇਡ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਦੀਆਂ ਹਨ।
ਐਸਐਸਪੀ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਸ ਅਹਿਮ ਲੜਾਈ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ, “ਜ਼ਿਲ੍ਹਾ ਪੁਲਿਸ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖੇਗੀ ਤਾਂ ਜੋ ਸਾਡੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।’’
ਜ਼ਿਕਰਯੋਗ ਹੈ ਕਿ ਐਸ.ਬੀ.ਐਸ.ਨਗਰ ਪੁਲਿਸ ਨੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਭਾਗ ਲੈਣ ਵਾਲਿਆਂ ਨੂੰ 500 ਬੂਟੇ ਵੀ ਵੰਡੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ 65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ : ਡਾ ਰਵਜੋਤ ਸਿੰਘ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਭਲਕੇ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਪੰਜਾਬੀ ਸੱਭਿਆਚਾਰਕ ਗਾਇਕੀ ਦਾ ਖੁੱਲ੍ਹਾ ਅਖਾੜਾ 21 ਤੋਂ ਸਰਸ ਮੇਲਾ-ਦਿਨ ਤੀਸਰਾ: ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ