Welcome to Canadian Punjabi Post
Follow us on

20

April 2025
ਬ੍ਰੈਕਿੰਗ ਖ਼ਬਰਾਂ :
ਹਰਿਆਣਾ ਵਿੱਚ ਰੀਲ ਨੂੰ ਲੈ ਕੇ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲਗੁਜਰਾਤ ਵਿੱਚ ਬੱਸ ਤੇ ਰਿਕਸ਼ਾ ਦੀ ਟੱਕਰ ਵਿੱਚ 6 ਲੋਕਾਂ ਦੀ ਮੌਤਮੇਰਠ ਵਿਚ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ, ਫਿਰ 10 ਵਾਰ ਸੱਪ ਤੋਂ ਡੰਗ ਮਰਵਾਇਆ ਉਪ ਰਾਸ਼ਟਰਪਤੀ ਨੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪ੍ਰਗਟਾਈ ਨਾਰਾਜ਼ਗੀ, ਕਿਹਾ- ਅਦਾਲਤਾਂ ਰਾਸ਼ਟਰਪਤੀ ਨੂੰ ਹੁਕਮ ਨਹੀਂ ਦੇ ਸਕਦੀਆਂਸੀ.ਬੀ.ਆਈ. ਵੱਲੋਂ ਵਿਦੇਸ਼ੀ ਫੰਡਿੰਗ ਮਾਮਲੇ ਵਿੱਚ ‘ਆਪ’ ਆਗੂ ਦੁਰਗੇਸ਼ ਪਾਠਕ ਦੇ ਘਰ ਛਾਪਾਯੂਕਰੇਨ ਨੇ ਚੀਨੀ ਸੈਨਿਕਾਂ ਨੂੰ ਮੀਡੀਆ ਸਾਹਮਣੇ ਕੀਤਾ ਪੇਸ਼, ਪਿਛਲੇ ਹਫ਼ਤੇ ਫੜ੍ਹਿਆ ਸੀਬ੍ਰਿਟੇਨ ਵਿੱਚ ਅਦਾਲਤ ਨੇ ਰਾਖਵਾਂਕਰਨ ਦੇਣ ਤੋਂ ਕੀਤਾ ਇਨਕਾਰ, ਟਰਾਂਸਜੈਂਡਰ ਨੂੰ ਔਰਤ ਨਹੀਂ ਮੰਨਿਆ ਜਾਵੇਗਾ ਪਾਕਿਸਤਾਨੀ ਫੌਜ ਮੁਖੀ ਮੁਨੀਰ ਨੇ ਕਿਹਾ- ਸਾਡੀ ਸੋਚ ਅਤੇ ਇੱਛਾਵਾਂ ਹਿੰਦੂਆਂ ਤੋਂ ਵੱਖਰੀਆਂ ਹਨ, ਇਸ ਲਈ ਦੋ ਵੱਖਰੇ ਦੇਸ਼ ਬਣੇ
 
ਪੰਜਾਬ

ਤਲਾਸ਼ੀ ਅਭਿਆਨ -ਤੀਜਾ ਦਿਨ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ

June 18, 2024 11:52 AM

-ਪੁਲਿਸ ਟੀਮਾਂ ਨੇ 4 ਘੰਟੇ ਦੀ ਕਾਰਵਾਈ ਵਿੱਚ ਕੀਤੀ 12 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ , ਜਿਨ੍ਹਾਂ ਵਿੱਚੋਂ 603 ਵਾਹਨਾਂ ਦੇ ਕੀਤੇ ਚਲਾਨ ਅਤੇ 35 ਕੀਤੇ ਜ਼ਬਤ
-ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀ ਹਰਕਤਾਂ ’ਤੇ ਬਾਜ਼ ਅੱਖ ਰੱਖਣਾ ਸੀ ਤਲਾਸ਼ੀ ਅਭਿਆਨ ਦਾ ਮੁੱਖ ਉਦੇਸ਼ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ, 18 ਜੂਨ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ’ਚ ੇ ਮਜ਼ਬੂਤ ਪੁਲਿਸ ਨੇ ਮਜ਼ਬੂਤ ਨਾਕੇ ਲਗਾ ਕੇ ਦੋਪਹੀਆ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਦੀ ਮੁਸਤੈਦੀ ਨਾਲ ਚੈਕਿੰਗ ਕੀਤੀ।
ਇਹ ਤਲਾਸ਼ੀ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਦੌਰਾਨ ਚਲਾਇਆ ਗਿਆ।
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਨਜ਼ਰਸਾਨੀ ਹੇਠ ਇੱਕ-ਇੱਕ ਨਾਕਾ ਲਗਾਉਣ ਅਤੇ ਸਾਰੇ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਮੁਸਤੈਦੀ ਤੇ ਬਾਰੀਕਬੀਨੀ ਨਾਲ ਚੈਕਿੰਗ ਕਰਨ ਲਈ ਕਿਹਾ ਗਿਆ ਸੀ । ਉਨ੍ਹਾਂ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ , ਸ਼ੱਕੀ ਲੋਕਾਂ ਨੂੰ ਬਰਾਏ-ਤਫ਼ਤੀਸ਼ ਹਿਰਾਸਤ ਵਿੱਚ ਲੈਣ ਲਈ ਵੀ ਕਿਹਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦੇ ਹੋਏ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਚੈਕਿੰਗ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ ।
ਉਨ੍ਹਾਂ ਅੱਗੇ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਚੈਕਿੰਗ ਕਰਦੇ ਸਮੇਂ ਉਹ ਹਰ ਯਾਤਰੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।’’
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 2684 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੇ 372 ਸੁਚੱਜੇ ਤੇ ਮਜ਼ਬੂਤ ਨਾਕੇ ਲਗਾਏ ਗਏ ਸਨ।
ਉਨ੍ਹਾਂ ਦੱਸਿਆ ਕਿ ਚਾਰ ਘੰਟੇ ਚੱਲੇ ਇਸ ਅਭਿਆਨ ਵਿੱਚ 12040 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 603 ਦੇ ਚਲਾਨ ਕੀਤੇ ਗਏ ਅਤੇ 35 ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਨੇ ਆਪ੍ਰੇਸ਼ਨ ਦੌਰਾਨ 4236 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।
ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਇਲਾਕੇ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਤੋਂ ਇਲਾਵਾ, ਸਮਾਜ ਵਿਰੋਧੀ ਅਨਸਰਾਂ ਵਿੱਚ ਖ਼ੌਫ਼ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਮਦਦ ਕਰਦੇ ਹਨ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਨੇ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਐਲਾਨਿਆ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼ ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ : ਡਾ. ਬਲਜੀਤ ਕੌਰ ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ, 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ 10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜਿ਼ਲ੍ਹਾ ਮੈਨੇਜਰ ਕਾਬੂ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ