Welcome to Canadian Punjabi Post
Follow us on

01

July 2025
 
ਭਾਰਤ

ਬਿਹਾਰ ਵਿਚ ਕਰੋੜਾਂ ਰੁਪਏ ਦੀ ਲਾਗਤ ਵਾਲਾ ਪੁਲ ਉਦਘਾਟਨ ਤੋਂ ਪਹਿਲਾਂ ਹੀ ਪਾਣੀ ਡਿੱਗ ਗਿਆ

June 18, 2024 01:08 PM

ਪਟਨਾ, 18 ਜੂਨ (ਪੋਸਟ ਬਿਊਰੋ): ਬਿਹਾਰ ਵਿੱਚ ਇੱਕ ਵਾਰ ਫਿਰ ਪੁਲ ਹਾਦਸਾ ਹੋਇਆ ਹੈ। ਉਦਘਾਟਨ ਤੋਂ ਪਹਿਲਾਂ ਹੀ ਪੁਲ ਦਾ ਇੱਕ ਹਿੱਸਾ ਟੁੱਟ ਕੇ ਨਦੀ ਵਿੱਚ ਰੁੜ੍ਹ ਗਿਆ। ਇਹ ਘਟਨਾ ਅਰਰਿਆ ਜਿ਼ਲ੍ਹੇ ਦੇ ਸਿੱਕਟੀ ਬਲਾਕ ਦੀ ਹੈ। ਇੱਥੇ ਬਕਰਾ ਨਦੀ ਦੇ ਪਡਾਰਿਆ ਘਾਟ ‘ਤੇ ਕਰੋੜਾਂ ਦੀ ਲਾਗਤ ਨਾਲ ਬਣਿਆ ਪੁਲ ਅਚਾਨਕ ਨਦੀ `ਚ ਰੁੜ ਗਿਆ। ਘਟਨਾ ਤੋਂ ਬਾਅਦ ਇਲਾਕੇ `ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੱਸਿਆ ਜਾ ਰਿਹਾ ਹੈ ਕਿ 12 ਕਰੋੜ ਦੀ ਲਾਗਤ ਨਾਲ ਇਸ ਪੁਲ ਦਾ ਨਿਰਮਾਣ ਕੀਤਾ ਜਾ ਰਿਹਾ ਸੀ।
ਲੋਕਾਂ ਨੇ ਦੋਸ਼ ਲਗਾਇਆ ਹੈ ਕਿ ਪੁਲ ਦੇ ਨਿਰਮਾਣ ਵਿੱਚ ਘਟੀਆ ਸਮੱਗਰੀ ਦੀ ਵਰਤੋਂ ਕੀਤੀ ਗਈ ਸੀ, ਜਿਸ ਕਾਰਨ ਪੁਲ ਉਦਘਾਟਨ ਤੋਂ ਪਹਿਲਾਂ ਹੀ ਢਹਿ ਗਿਆ। ਲੋਕਾਂ ਦਾ ਕਹਿਣਾ ਹੈ ਕਿ ਹਾਲ ਹੀ ਵਿੱਚ ਵਿਭਾਗ ਨੇ ਪੁਲ ਦੀ ਪਹੁੰਚ ਵਾਲੀ ਸੜਕ ਨੂੰ ਬਹਾਲ ਕਰਨ ਦੀ ਕਵਾਇਦ ਸ਼ੁਰੂ ਕੀਤੀ ਸੀ। ਪਰ ਇਸ ਤੋਂ ਪਹਿਲਾਂ ਹੀ ਇਹ ਹਾਦਸਾ ਵਾਪਰ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ