Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਭਾਰਤ

ਮਨੀਪੁਰ ਵਿੱਚ ਦੰਗਾਕਾਰੀਆਂ ਨੇ ਸੀਆਰਪੀਐੱਫ ਦੀ ਬੱਸ ਨੂੰ ਲਗਾਈ ਅੱਗ

June 18, 2024 01:10 PM

ਇੰਫਾਲ, 18 ਜੂਨ (ਪੋਸਟ ਬਿਊਰੋ): ਸੋਮਵਾਰ, 17 ਜੂਨ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਮਨੀਪੁਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਦਿੱਲੀ ਵਿੱਚ ਉੱਚ ਪੱਧਰੀ ਮੀਟਿੰਗ ਕਰ ਰਹੇ ਸਨ। ਉਸੇ ਦਿਨ, ਸੋਮਵਾਰ ਰਾਤ 9 ਵਜੇ ਮਨੀਪੁਰ ਦੇ ਕਾਂਗਪੋਕਪੀ ਜਿ਼ਲ੍ਹੇ ਵਿੱਚ ਦੰਗਾਕਾਰੀਆਂ ਨੇ ਸੀਆਰਪੀਐੱਫ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਨੂੰ ਅੱਗ ਲਗਾ ਦਿੱਤੀ। ਹਾਲਾਂਕਿ, ਉਨ੍ਹਾਂ ਨੇ ਸਭ ਤੋਂ ਪਹਿਲਾਂ ਸੀਆਰਪੀਐੱਫ ਦੇ ਜਵਾਨਾਂ ਨੂੰ ਬੱਸ ਤੋਂ ਉਤਾਰਿਆ ਸੀ।
ਪੁਲਿਸ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਨੇ ਤੁਰੰਤ ਅੱਗ 'ਤੇ ਕਾਬੂ ਪਾ ਲਿਆ। ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਰਾਜਧਾਨੀ ਇੰਫਾਲ ਤੋਂ 45 ਕਿਲੋਮੀਟਰ ਦੂਰ ਕੰਗਪੋਕਪੀ ਥਾਣੇ 'ਚ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਸੈਨਿਕ ਲੋਕ ਸਭਾ ਚੋਣਾਂ ਤੋਂ ਬਾਅਦ ਵਾਪਿਸ ਪਰਤ ਰਹੇ ਸਨ।
ਪੁਲਿਸ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਕੁਕੀ ਦੇ ਦਬਦਬੇ ਵਾਲੇ ਜਿ਼ਲ੍ਹੇ ਵਿੱਚ ਕੁਝ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਸਿਪਾਹੀਆਂ ਨੂੰ ਲੈ ਕੇ ਜਾਣ ਵਾਲੀ ਬੱਸ ਕਿਰਾਏ 'ਤੇ ਸੀ ਅਤੇ ਇਹ ਘਾਟੀ ਦੇ ਮੀਤੀ ਭਾਈਚਾਰੇ ਦੇ ਇੱਕ ਵਿਅਕਤੀ ਦੇ ਨਾਮ 'ਤੇ ਰਜਿਸਟਰਡ ਸੀ।
ਸੂਤਰਾਂ ਮੁਤਾਬਕ ਇਸ ਘਟਨਾ ਨੂੰ ਪਿਛਲੇ ਹਫਤੇ ਬਿਸ਼ਨੂਪੁਰ ਜਿ਼ਲੇ 'ਚ ਮੇਈਤੀ ਦੇ ਦਬਦਬੇ ਵਾਲੇ ਇਲਾਕੇ 'ਚ ਦੋ ਟਰੱਕਾਂ ਨੂੰ ਅੱਗ ਲਾਉਣ ਤੋਂ ਬਾਅਦ ਕੁਕੀ ਪ੍ਰਭਾਵ ਵਾਲੇ ਇਲਾਕੇ 'ਚ ਬਦਲੇ ਵਜੋਂ ਦੇਖਿਆ ਜਾ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ