Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਪੰਜਾਬ

ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ 'ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ : ਹਰਪਾਲ ਸਿੰਘ ਚੀਮਾ

June 20, 2024 08:30 AM

ਚੰਡੀਗੜ੍ਹ, 20 ਜੂਨ (ਪੋਸਟ ਬਿਊਰੋ): ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ 'ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਕਰਮਚਾਰੀਆਂ, ਉਚੇਰੀ ਸਿੱਖਿਆ ਵਿਭਾਗ ਅਧੀਨ ਇਨ੍ਹਾਂ ਸੰਸਥਾਵਾਂ ਦੇ ਗੈਰ-ਅਧਿਆਪਨ ਅਮਲੇ ਨੂੰ, ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਇਨ੍ਹਾਂ ਕਰਮਚਾਰੀਆਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਵਿਅਕਤੀਆਂ 'ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਪ੍ਰਸ਼ਾਸਕੀ ਵਿਭਾਗ ਘਾਟੇ ਦੇ ਵਿਸ਼ਲੇਸ਼ਣ ਦਾ ਸਹੀ ਮੁਲਾਂਕਣ ਕਰਨ ਲਈ ਸਾਰੇ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਪਿਛਲੇ ਤਿੰਨ ਸਾਲਾਂ ਦੇ ਵਿੱਤੀ ਅੰਕੜਿਆਂ ਦੀ ਪੜਚੋਲ ਕਰਨਗੇ ਅਤੇ ਵਿੱਤੀ ਲੋੜਾਂ ਸਮੇਤ ਵਿਸਤ੍ਰਿਤ ਪ੍ਰਸਤਾਵ ਭੇਜਣਗੇ। ਵਿੱਤ ਮੰਤਰੀ ਨੇ ਕਿਹਾ ਕਿ ਪ੍ਰਸ਼ਾਸਕੀ ਵਿਭਾਗਾਂ ਦੇ ਪ੍ਰਸਤਾਵ 'ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਵਿਭਾਗ ਇਨ੍ਹਾਂ ਸੰਸਥਾਵਾਂ ਨੂੰ ਵਿੱਤੀ ਮਨਜ਼ੂਰੀ ਦੇਵੇਗਾ।

ਵਿੱਤ ਮੰਤਰੀ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਸੁਧਾਰ ਲਈ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਕਿਹਾ, "ਅਸੀਂ ਪਿਛਲੇ ਦੋ ਸਾਲਾਂ ਵਿੱਚ ਸੂਬੇ ਅੰਦਰ ਸਿੱਖਿਆ ਵਿੱਚ ਇੱਕ ਕ੍ਰਾਂਤੀ ਦੇਖੀ ਹੈ, ਅਤੇ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਦੇ ਰਹਾਂਗੇ।" ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਦੇ ਵਿਕਾਸ ਲਈ ਲੋੜੀਂਦੇ ਫੰਡਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ 65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ : ਡਾ ਰਵਜੋਤ ਸਿੰਘ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਭਲਕੇ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਪੰਜਾਬੀ ਸੱਭਿਆਚਾਰਕ ਗਾਇਕੀ ਦਾ ਖੁੱਲ੍ਹਾ ਅਖਾੜਾ 21 ਤੋਂ ਸਰਸ ਮੇਲਾ-ਦਿਨ ਤੀਸਰਾ: ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ