Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਪੰਜਾਬ

ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

June 20, 2024 08:31 AM

ਚੰਡੀਗੜ੍ਹ, 20 ਜੂਨ (ਪੋਸਟ ਬਿਊਰੋ): ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਤਿੰਨ ਲੈਬ ਟੈਕਨੀਸ਼ੀਅਨਾਂ ਅਤੇ ਦੋ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਨ੍ਹਾਂ ਦੋਵਾਂ ਕਲਰਕਾਂ ਨੂੰ ਤਰਸ ਦੇ ਆਧਾਰ ’ਤੇ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਵਿੱਚ ਇੱਕ ਜੂਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਦੋ ਸਟੈਨੋ ਟਾਈਪਿਸਟਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਹਨ।
ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਨੀਤੀ ਵਿੱਚ ਇਮਾਨਦਾਰੀ, ਕਾਰਜਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਪ੍ਰਮੁੱਖ ਤਰਜੀਹ ਦਿੱਤੀ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਸ ਮੌਕੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਬ੍ਰਿਜ ਭੂਸ਼ਣ ਗੋਇਲ ਤੇ ਸਤਿੰਦਰ ਕੌਰ, ਡਿਪਟੀ ਡਾਇਰੈਕਟਰ ਖੇਤੀਬਾੜੀ ਗੁਰਮੇਲ ਸਿੰਘ ਤੋਂ ਇਲਾਵਾ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ 65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ : ਡਾ ਰਵਜੋਤ ਸਿੰਘ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਭਲਕੇ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਪੰਜਾਬੀ ਸੱਭਿਆਚਾਰਕ ਗਾਇਕੀ ਦਾ ਖੁੱਲ੍ਹਾ ਅਖਾੜਾ 21 ਤੋਂ ਸਰਸ ਮੇਲਾ-ਦਿਨ ਤੀਸਰਾ: ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ