Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਪੰਜਾਬ

ਜੈਪੁਰ ਵਿਖੇ ਨਵੀਂ ਪੀੜ੍ਹੀ ਲਈ ਪੰਜਾਬੀ ਬੋਲੀ ਤੇ ਪੰਜਾਬੀ ਵਿਰਸਾ ਸਿਖਲਾਈ ਕੈਂਪ ਲਾਇਆ

June 20, 2024 11:29 PM

ਜੈਪੁਰ (ਰਾਜਸਥਾਨ), 20 ਜੂਨ (ਗਿਆਨ ਸਿੰਘ): ਬੀਤੇ ਦਿਨੀਂ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ ਦਲਬੀਰ ਸਿੰਘ ਕਥੂਰੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵੀਂ ਪੀੜ੍ਹੀ ਨੂੰ ਮਾਂ-ਬੋਲੀ ਪੰਜਾਬੀ ਅਤੇ ਵਿਰਸੇ ਨਾਲ ਜੋੜਨ ਲਈ ਕੀਤੇ ਜਾ ਰਹੇ ਕੰਮਾਂ ਵਿੱਚੋਂ ਰਾਜਸਥਾਨ ਦੇ ਜੈਪੁਰ ਸ਼ਹਿਰ ਵਿੱਚ 15 ਮਈ ਤੋਂ ਕੈਂਪ ਲਗਾਇਆ ਗਿਆ ਸੀ ਜੋ ਸੰਪੰਨ ਹੋਇਆ।ਇਸ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਪੰਜਾਬੀ ਭਾਸ਼ਾ, ਤਬਲਾ ਅਤੇ ਹਰਮੋਨੀਅਮ ਸਿਖਲਾਈ, ਸ਼ੁੱਧ ਗੁਰਬਾਣੀ ਪੜ੍ਹਨ ਅਤੇ ਸਮਝਣ ਲਈ ਅਧਿਆਪਕਾਂ ਨੇ ਕਲਾਸਾਂ ਲਾਈਆਂ। ਕੈਂਪ ਦੇ ਆਖਰੀ ਦਿਨ ਬੱਚਿਆਂ ਲਈ ਸਨਮਾਨਿਤ ਸਮਾਗਮ ਕੀਤਾ ਗਿਆ ਜਿਸ ਵਿੱਚ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਭਾਰਤੀ ਕੌਮੀ ਪ੍ਰਧਾਨ ਮੈਡਮ ਬਲਬੀਰ ਕੌਰ ਰਾਏਕੋਟੀ, ਪੰਜਾਬ ਇਕਾਈ ਦੇ ਸਕੱਤਰ ਮੈਡਮ ਰਵੀ ਦੇਵਗਨ, ਸਿਰਸਾ ਹਰਿਆਣਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਿਰਸਾ ਨੇ ਸ਼ਮੂਲੀਅਤ ਕੀਤੀ। ਰਾਜਸਥਾਨ ਦੇ ਇਕਾਈ ਦੇ ਪ੍ਰਧਾਨ ਪਰਮਿੰਦਰ ਕੌਰ ਜੈਪੁਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ, ਇਸਤਰੀ ਸਤਿਸੰਗ ਸਭਾ ਰਾਜਾ ਪਾਰਕ ਦੇ ਪ੍ਰਧਾਨ ਅਤੇ ਸਮੂਹ ਮੈਂਬਰ ਸਾਹਿਬਾਨ, ਡਾ. ਚਮਕੌਰ ਸਿੰਘ ਡਾਇਰੈਕਟਰ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ, ਪ੍ਰੋ ਮੁਹੱਬਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਹੋਰ ਸ਼ਖ਼ਸੀਅਤਾਂ ਨੇ ਪਹੁੰਚ ਕੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ। ਵਿਸ਼ਵ ਪੰਜਾਬੀ ਸਭਾ ਵੱਲੋਂ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ, ਗੋਲਡ ਮੈਡਲ ਅਤੇ ਬਾਲ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਮੈਂਬਰ ਸਾਹਿਬਾਨ ਅਤੇ ਕੈਂਪ ਦੇ ਸਿਖਲਾਈ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ 65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ : ਡਾ ਰਵਜੋਤ ਸਿੰਘ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਭਲਕੇ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਪੰਜਾਬੀ ਸੱਭਿਆਚਾਰਕ ਗਾਇਕੀ ਦਾ ਖੁੱਲ੍ਹਾ ਅਖਾੜਾ 21 ਤੋਂ ਸਰਸ ਮੇਲਾ-ਦਿਨ ਤੀਸਰਾ: ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ