Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਰੂਸ ਵਿੱਚ 3 ਥਾਂਵਾਂ `ਤੇ ਅੱਤਵਾਦੀ ਹਮਲੇ, 9 ਦੀ ਮੌਤ, ਪਾਦਰੀ ਦਾ ਗਲਾ ਕੱਟਿਆ

June 23, 2024 11:33 PM

ਮਾਸਕੋ, 23 ਜੂਨ (ਪੋਸਟ ਬਿਊਰੋ): ਰੂਸ ਦੇ ਦਾਗਿਸਤਾਨ ਵਿੱਚ ਐਤਵਾਰ ਨੂੰ ਅੱਤਵਾਦੀਆਂ ਨੇ ਦੋ ਗਿਰਜਾ ਘਰ, ਇੱਕ ਸਿਨੇਗਾਗ (ਯਹੂਦੀ ਮੰਦਰ) ਅਤੇ ਇੱਕ ਪੁਲਿਸ ਪੋਸਟ ਉੱਤੇ ਹਮਲਾ ਕਰ ਦਿੱਤਾ। ਇਸਵਿੱਚ ਇੱਕ ਪਾਦਰੀ, 8 ਪੁਲਸਕਰਮੀਆਂ ਸਮੇਤ ਕੁਲ 9 ਦੀ ਮੌਤ ਹੋ ਗਈ। ਪੁਲਿਸ ਦੇ 25 ਜਵਾਨ ਜ਼ਖ਼ਮੀ ਵੀ ਹਨ। ਉਥੇ ਹੀ, 4 ਅੱਤਵਾਦੀ ਵੀ ਮਾਰੇ ਗਏ ਹਨ।
ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ 66 ਸਾਲਾ ਪਾਦਰੀ ਦਾ ਗਲਾ ਕੱਟ ਦਿੱਤਾ ਸੀ। ਜਿਸ ਯਹੂਦੀ ਮੰਦਰ ਅਤੇ ਗਿਰਜਾ ਘਰ `ਤੇ ਹਮਲਾ ਹੋਇਆ ਉਹ ਦਾਗਿਸਤਾਨ ਦੇ ਡਰਬੇਂਟ ਸ਼ਹਿਰ ਵਿੱਚ ਸਥਿਤ ਹੈ, ਜੋ ਮੁਸਲਿਮ ਬਹੁਲ ਇਲਾਕੇ ਉੱਤਰੀ ਕਾਕੇਸ਼ਸ ਵਿੱਚ ਯਹੂਦੀ ਭਾਈਚਾਰੇ ਦਾ ਗੜ ਹੈ। ਜਦੋਂਕਿ ਜਿਸ ਪੁਲਿਸ ਥਾਣੇ `ਤੇ ਹਮਲਾ ਹੋਇਆ ਉਹ ਡਰਬੇਂਟ ਤੋਂ 125 ਕਿਮੀ ਦੂਰ ਦਾਗਿਸਤਾਨ ਦੀ ਰਾਜਧਾਨੀ ਮਾਖਚਕਾਲਾ ਵਿੱਚ ਹੈ ।
ਰੂਸ ਦੀ ਨੈਸ਼ਨਲ ਐਂਟੀ-ਟੇਰਰਿਜ਼ਮ ਕਮੇਟੀ ਨੇ ਵੀ ਇੱਕ ਬਿਆਨ ਵਿੱਚ ਹਮਲੇ ਦੀ ਪੁਸ਼ਟੀ ਕੀਤੀ ਹੈ। ਦਾਗਿਸਤਾਨ ਦੇ ਅੰਦਰੂਨੀ ਮਾਮਲਿਆਂ ਦੇ ਮੰਤਰਾਲੇ ਨੇ ਕਿਹਾ ਕਿ ਹਥਿਆਰਬੰਦ ਲੋਕਾਂ ਦੇ ਇੱਕ ਸਮੂਹ ਨੇ ਇੱਕ ਸਿਨੇਗਾਗ ਅਤੇ ਇੱਕ ਗਿਰਜਾ ਘਰ `ਤੇ ਗੋਲੀਬਾਰੀ ਕੀਤੀ। ਇਨ੍ਹਾਂ ਵਿੱਚ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ। ਕੁੱਝ ਭਾਗ ਗਏ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਹਮਲੇ ਤੋਂ ਬਾਅਦ ਇੱਕ ਵੀਡੀਓ ਮਿਲ ਿਹੈ ਜਿਸ ਵਿਚ ਹਮਲਾਵਰ ਕਾਰ ਵਿੱਚ ਭੱਜਦੇ ਰਹੇ ਹਨ। ਅੱਤਵਾਦੀਆਂ ਨੇ ਦੂਜੇ ਯਹੂਦੀ ਮੰਦਰ `ਤੇ ਵੀ ਗੋਲੀਆਂ ਚਲਾਈਆਂ। ਚੰਗੀ ਗੱਲ ਇਹ ਰਹੀ ਕਿ ਉਸ ਸਮੇਂ ਉੱਥੇ ਕੋਈ ਨਹੀਂ ਸੀ। ਫਿਲਹਾਲ, ਕਿਸੇ ਅੱਤਵਾਦੀ ਸੰਗਠਨ ਨੇ ਹਮਲਿਆਂ ਦੀ ਜਿ਼ੰੰਮੇਵਾਰੀ ਨਹੀਂ ਲਈ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ