Welcome to Canadian Punjabi Post
Follow us on

23

June 2025
 
ਭਾਰਤ

ਅਰੁਣਾਚਲ ਬੋਰਡਿੰਗ ਸਕੂਲ ਵਿਚ ਸੀਨੀਅਰ ਵਿਦਿਆਰਥੀਆਂ ਨੇ ਜੂਨੀਅਰ ਵਿਦਿਆਰਥੀਆਂ ਦੀ ਕੀਤੀ ਕੁੱਟਮਾਰ, 8ਵੀਂ ਜਮਾਤ ਦੇ 15 ਵਿਦਿਆਰਥੀ ਜ਼ਖ਼ਮੀ

June 27, 2024 03:00 AM

ਈਟਾਨਗਰ, 27 ਜੂਨ (ਪੋਸਟ ਬਿਊਰੋ): ਪੂਰਬੀ ਅਰੁਣਾਚਲ ਦੇ ਚਾਂਗਲਾਂਗ ਜਿ਼ਲ੍ਹੇ ਦੇ ਬੋਰਡੂਮਸਾ ਮੰਡਲ ਵਿੱਚ ਜਵਾਹਰ ਨਵੋਦਿਆ ਵਿਦਿਆਲਿਆ, ਬੋਰਡੂਮਸਾ ਵਿਚ 11ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਰੈਗਿੰਗ ਦੀ ਇੱਕ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਅੱਠਵੀਂ ਜਮਾਤ ਦੇ ਕਰੀਬ 15 ਵਿਦਿਆਰਥੀ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਮਾਮਲੇ ਵਿੱਚ ਹੁਣ ਤੱਕ ਪੰਜ ਵਿਦਿਆਰਥੀਆਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਸੂਤਰਾਂ ਮੁਤਾਬਕ ਇਹ ਘਟਨਾ ਦੁਪਹਿਰ 2 ਵਜੇ ਦੇ ਕਰੀਬ ਵਾਪਰੀ, ਜਦੋਂ ਸਕੂਲ ਖਤਮ ਹੋ ਚੁੱਕਾ ਸੀ ਅਤੇ ਵਿਦਿਆਰਥੀ ਦੁਪਹਿਰ ਦਾ ਖਾਣਾ ਖਾ ਰਹੇ ਸਨ।
ਇਸ ਬੋਰਡਿੰਗ ਸਕੂਲ ਵਿੱਚ 530 ਵਿਦਿਆਰਥੀ ਅਤੇ 18 ਅਧਿਆਪਕ ਹਨ। ਪ੍ਰਿੰਸੀਪਲ ਰਾਜੀਵ ਰੰਜਨ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਬਣੀ ਅਨੁਸ਼ਾਸਨੀ ਕਮੇਟੀ ਦੇ ਫੈਸਲੇ ਦੇ ਆਧਾਰ ’ਤੇ ਪੰਜ ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਰੀਰਕ ਅਤੇ ਮਾਨਸਿਕ ਤੌਰ 'ਤੇ ਤਸ਼ੱਦਦ ਦਾ ਸਿ਼ਕਾਰ ਹੋਏ ਜ਼ਖਮੀ ਵਿਦਿਆਰਥੀਆਂ ਦਾ ਮੁੱਢਲਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਪ੍ਰਿੰਸੀਪਲ ਨੇ ਇਹ ਵੀ ਦੱਸਿਆ ਕਿ ਅਗਲੇਰੀ ਕਾਰਵਾਈ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅੱਜ ਸਕੂਲ ਦੀ ਪੇਰੈਂਟ ਟੀਚਰ ਕੌਂਸਲ (ਪੀਟੀਸੀ) ਦੀ ਮੀਟਿੰਗ ਰੱਖੀ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮੁਅੱਤਲ ਕੀਤੇ ਗਏ ਵਿਦਿਆਰਥੀਆਂ ਨੂੰ ਸਵੇਰੇ 9 ਵਜੇ ਉਨ੍ਹਾਂ ਦੇ ਮਾਪਿਆਂ ਹਵਾਲੇ ਕਰ ਦਿੱਤਾ ਜਾਵੇਗਾ। ਇਸ ਘਟਨਾ ਦੇ ਪ੍ਰੇਸ਼ਾਨ ਕਰਨ ਵਾਲੇ ਦ੍ਰਿਸ਼ ਸਾਹਮਣੇ ਆਏ ਹਨ, ਜਿਸ ਵਿੱਚ ਕਈ ਜੂਨੀਅਰਾਂ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਹੈ। ਉਸ ਦੇ ਸੱਟ ਦੇ ਨਿਸ਼ਾਨ ਦੇਖ ਕੇ ਕੋਈ ਵੀ ਕੰਬ ਜਾਂਦਾ ਸੀ। ਮਾਪਿਆਂ ਨੇ ਇਸ ਘਟਨਾ ਲਈ ਸਕੂਲ ਪ੍ਰਸ਼ਾਸਨ ਖਾਸ ਕਰਕੇ ਪ੍ਰਿੰਸੀਪਲ ਨੂੰ ਜਿ਼ੰਮੇਵਾਰ ਠਹਿਰਾਉਂਦਿਆਂ ਕਾਰਵਾਈ ਦੀ ਮੰਗ ਕੀਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸਾਈਕਲ 'ਤੇ ਸਵਾਰ ਪਤੀ, ਤਨੀ ਤੇ ਬੇਟੀ `ਤੇ ਪਲਟਿਆ ਮੂੰਗਫਲੀ ਦੇ ਛਿਲਕੇ ਨਾਲ ਭਰਿਆ ਟਰੱਕ, ਮੌਤ 3 ਇੰਡੀਗੋ ਅਧਿਕਾਰੀਆਂ ਵਿਰੁੱਧ ਐੱਸਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ, ਟ੍ਰੇਨੀ ਪਾਇਲਟ ਨੇ ਗੁਰੂਗ੍ਰਾਮ ਵਿੱਚ ਜਾਤੀ ਸੂਚਕ ਟਿੱਪਣੀਆਂ ਦਾ ਲਾਇਆ ਦੋਸ਼ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਵਿਰੁੱਧ ਐੱਫਆਈਆਰ ਰਾਜਿਸਥਾਨ ਵਿੱਚ ਸੜਕ ਹਾਦਸੇ `ਚ 2 ਭਰਾਵਾਂ ਸਮੇਤ 3 ਲੋਕਾਂ ਦੀ ਮੌਤ ਝਾਰਖੰਡ ਦੇ ਪਲਾਮੂ ਵਿੱਚ ਤਲਾਬ ਵਿੱਚ ਡੁੱਬਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ ਬਿਹਾਰ ਵਿਚ ਬਦਮਾਸ਼ਾਂ ਨੇ ਲੋਕਾਂ ਘਰਾਂ `ਚ ਬੰਧਕ ਬਣਾਕੇ 10 ਲੱਖ ਦੇ ਗਹਿਣੇ ਲੁੱਟੇ ਭਾਰਤ ਨੂੰ ਆਪਣੇ ਗੁਆਂਢੀ ਦੇਸ਼ਾਂ ਨਾਲ ਚੰਗੇ ਅਤੇ ਆਸਾਨ ਸਬੰਧਾਂ ਦੀ ਉਮੀਦ ਨਹੀਂ ਕਰਨੀ ਚਾਹੀਦੀ : ਜੈਸ਼ੰਕਰ ਕਰਿਆਨੇ ਦੀ ਦੁਕਾਨ `ਚ ਵੇਚੀ ਜਾ ਰਹੀ ਸੀ ਸ਼ਰਾਬ, ਪੁਲਿਸ ਨੇ ਮਾਰਿਆ ਛਾਪਾ, ਦੁਕਾਨਦਾਰ ਗ੍ਰਿਫ਼ਤਾਰ ਅਹਿਮਦਾਬਾਦ ਜਹਾਜ਼ ਹਾਦਸੇ ਦੇ 177 ਮ੍ਰਿਤਕਾਂ ਦੇ ਡੀਐੱਨਏ ਮੈਚ, 124 ਲਾਸ਼ਾਂ ਪਰਿਵਾਰਾਂ ਨੂੰ ਸੌਪੀਆਂ ਭਾਰਤੀ ਨਾਗਰਿਕਾਂ ਨੂੰ ਤਹਿਰਾਨ ਛੱਡਣ ਤੇ ਸੁਰੱਖਿਅਤ ਟਿਕਾਣਿਆਂ ’ਤੇ ਜਾਣ ਦੀ ਸਲਾਹ