Welcome to Canadian Punjabi Post
Follow us on

01

July 2025
 
ਅੰਤਰਰਾਸ਼ਟਰੀ

ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਬਰੀ

July 03, 2024 07:41 AM

ਇਸਲਾਮਾਬਾਦ, 3 ਜੁਲਾਈ (ਪੋਸਟ ਬਿਊਰੋ): ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸਰਕਾਰੀ ਖ਼ਜ਼ਾਨੇ ਵਿੱਚੋਂ ਤੋਹਫ਼ੇ ਵੇਚਣ ਦੇ ਮਾਮਲੇ (ਤੋਸ਼ਾਖਾਨਾ ਕੇਸ) ਵਿੱਚ ਰਾਹਤ ਮਿਲੀ ਹੈ। ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਇਸ ਮਾਮਲੇ 'ਚ ਇਮਰਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਸਮੇਤ 8 ਲੋਕਾਂ ਨੂੰ ਬਰੀ ਕਰ ਦਿੱਤਾ।
ਤੋਸ਼ਾਖਾਨ ਮਾਮਲੇ 'ਚ ਬਰੀ ਹੋਣ ਤੋਂ ਬਾਅਦ ਵੀ ਇਮਰਾਨ ਜੇਲ੍ਹ 'ਚ ਹੀ ਰਹਿਣਗੇ। ਦਰਅਸਲ ਪਾਕਿਸਤਾਨ 'ਚ ਇਸ ਸਾਲ ਫਰਵਰੀ 'ਚ ਹੋਈਆਂ ਚੋਣਾਂ ਤੋਂ ਕੁਝ ਦਿਨ ਪਹਿਲਾਂ ਇਮਰਾਨ ਨੂੰ 3 ਮਾਮਲਿਆਂ 'ਚ ਕੁੱਲ 31 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਇੱਕ ਦਿਨ ਪਹਿਲਾਂ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ।
ਇਮਰਾਨ ਖਾਨ ਨੂੰ 5 ਅਗਸਤ 2023 ਨੂੰ ਤੋਸ਼ਾਖਾਨਾ ਕੇਸ ਵਿੱਚ 3 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਖਾਨ 'ਤੇ 5 ਸਾਲ ਲਈ ਚੋਣ ਲੜਨ 'ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਬਾਅਦ ਲਾਹੌਰ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ