Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਲੈਫਟੀਨੈਂਟ ਜਨਰਲ ਜੇਨੀ ਕੈਰਿਗਨਨ ਨੂੰ ਕੈਨੇਡੀਅਨ ਫੌਜ ਦਾ ਮੁਖੀ ਨਿਯੁਕਤ ਕੀਤਾ, ਇਸ ਅਹੁਦੇ ਨੂੰ ਸੰਭਾਲਣ ਵਾਲੀ ਪਹਿਲੀ ਮਹਿਲਾ

July 04, 2024 11:52 PM

ਓਟਵਾ, 4 ਜੁਲਾਈ (ਪੋਸਟ ਬਿਊਰੋ): ਲਿਬਰਲ ਸਰਕਾਰ ਨੇ ਲੈਫਟੀਨੈਂਟ ਜਨਰਲ ਜੇਨੀ ਕੈਰਿਗਨ (Jennie Carignan) ਨੂੰ ਰੱਖਿਆ ਪ੍ਰਮੁੱਖ ਨਿਯੁਕਤ ਕੀਤਾ ਹੈ। ਜਿਸ ਨਾਲ ਉਹ ਕੈਨੇਡੀਅਨ ਹਥਿਆਰਬੰਦ ਬਲਾਂ ਦੇ ਸਿਖਰਲੇ ਅਹੁਦੇ ਨੂੰ ਸੰਭਾਲਣ ਵਾਲੇ ਪਹਿਲੀ ਮਹਿਲਾ ਬਣ ਗਏ ਹਨ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੈਫਟੀਨੈਂਟ ਜਨਰਲ ਜੇਨੀ ਕੈਰੀਗਨਨ ਨੂੰ ਦੇਸ਼ ਦਾ ਚੋਟੀ ਦਾ ਫੌਜ ਮੁਖੀ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਔਰਤ ਨੂੰ ਦੇਸ਼ ਦੀ ਚੋਟੀ ਦੀ ਫੌਜ ਮੁਖੀ ਨਿਯੁਕਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਜੈਨੀ ਕੈਰੀਗਨਨ ਮੌਜੂਦਾ ਰੱਖਿਆ ਮੁਖੀ ਜਨਰਲ ਵੇਨ ਆਇਰੇ ਦੀ ਥਾਂ ਲੈਣਗੇ। ਆਇਰੇ ਕੈਨੇਡੀਅਨ ਆਰਮਡ ਫੋਰਸਿਜ਼ ਤੋਂ ਸੇਵਾਮੁਕਤ ਹੋ ਰਹੇ ਹਨ। ਜੈਨੀ ਕੈਰੀਗਨਨ 18 ਜੁਲਾਈ ਨੂੰ ਅਹੁਦਾ ਸੰਭਾਲਣਗੇ।
ਕੈਰਿਗਨ ਵਰਤਮਾਨ ਵਿੱਚ ਫੌਜ ਦੇ ਪੇਸ਼ੇਵਰ ਆਚਰਣ ਅਤੇ ਸੱਭਿਆਚਾਰ ਪ੍ਰਮੁੱਖ ਹਨ, ਇਹ ਅਹੁਦਾ ਯੋਨ ਸ਼ੋਸ਼ਣ ਸੰਕਟ ਦੇ ਮੱਦੇਨਜ਼ਰ ਬਣਾਇਆ ਗਿਆ ਸੀ।
2021 ਵਿੱਚ ਯੋਨ ਦੁਰਵਿਵਹਾਰ ਦੇ ਦੋਸ਼ ਲੱਗਣ ਤੋਂ ਬਾਅਦ ਕਈ ਉੱਚੇ ਅਹੁਦਿਆਂ ਵਾਲੇ ਨੇਤਾਵਾਂ ਨੂੰ ਆਪਣੇ ਅਹੁਦਿਆਂ ਤੋਂ ਹੱਟਣ ਲਈ ਮਜਬੂਰ ਹੋਣਾ ਪਿਆ ਸੀ।
ਕੈਰਿਗਨ 1986 ਵਿੱਚ ਫੌਜ ਵਿੱਚ ਸ਼ਾਮਿਲ ਹੋਏ ਸਨ ਅਤੇ ਉਨ੍ਹਾਂ ਨੇ ਲੜਾਕੂ ਇੰਜੀਨੀਅਰ ਰੈਜੀਮੈਂਟ ਦੀ ਕਮਾਨ ਸੰਭਾਲੀ ਅਤੇ ਕਿਊਬੇਕ ਵਿੱਚ ਹੜ੍ਹ ਦੌਰਾਨ ਫੌਜੀਆਂ ਦੀ ਅਗਵਾਈ ਕੀਤੀ। 2008 ਵਿੱਚ ਉਹ ਕੈਨੇਡੀਅਨ ਫੌਜ ਵਿੱਚ ਲੜਾਕੂ ਫੋਰਸ ਦੀ ਅਗਵਾਈ ਕਰਨ ਵਾਲੀ ਪਹਿਲੀ ਮਹਿਲਾ ਬਣੇ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ