ਓਟਵਾ, 8 ਜੁਲਾਈ (ਪੋਸਟ ਬਿਊਰੋ): ਅੰਤਰਰਾਸ਼ਟਰੀ ਪੌਪ ਗਾਇਕ ਜਸਟਿਨ ਬੀਬਰ ਨੇ ਆਪਣੇ ਦਮਦਾਰ ਪ੍ਰਦਰਸ਼ਨ ਅਤੇ ਗੀਤਾਂ ਨਾਲ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਸੰਗੀਤ ਸਮਾਰੋਹ ਵਿਚ ਸਾਰਿਆਂ ਦਿਲ ਜਿੱਤ ਲਿਆ। ਜਿਸ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ। ਇਸ ਦੇ ਨਾਲ ਹੀ ਹੁਣ ਗਾਇਕ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵਾਰ ਫਿਰ ਭਾਰਤ ਦੌਰੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਹੈ।
ਇੰਟਰਨੈਸ਼ਨਲ ਪੌਪ ਸਿੰਗਰ ਜਸਟਿਨ ਬੀਬਰ ਨੇ ਆਪਣੀ ਬੀਮਾਰੀ ਕਾਰਨ ਕਾਫੀ ਸਮੇਂ ਤੋਂ ਆਪਣਾ ਵਰਲਡ ਟੂਰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ 5 ਜੁਲਾਈ ਨੂੰ ਭਾਰਤ ਆਏ ਸਨ, ਜਿੱਥੇ ਉਨ੍ਹਾਂ ਨੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਕੰਸਰਟ 'ਚ ਖੂਬ ਮਸਤੀ ਕੀਤੀ ਸੀ। ਜਸਟਿਨ ਨੇ ਉੱਥੇ ਮੌਜੂਦ ਲੋਕਾਂ ਨੂੰ ਆਪਣੀ ਸ਼ਾਨਦਾਰ ਪਰਫਾਰਮੈਂਸ ਅਤੇ ਗੀਤਾਂ ਨਾਲ ਨੱਚਣ ਲਈ ਮਜਬੂਰ ਕਰ ਦਿੱਤਾ। ਉਨ੍ਹਾਂ ਦੀਆਂ ਪੇਸ਼ਕਾਰੀਆਂ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਹਨ।
ਇਸ ਦੌਰਾਨ, ਜਸਟਿਨ ਬੀਬਰ ਨੇ ਖੁਦ ਆਪਣੇ ਇੰਸਟਾਗ੍ਰਾਮ 'ਤੇ ਆਪਣੀ ਭਾਰਤ ਦੌਰੇ ਅਤੇ ਅਨੰਤ-ਰਾਧਿਕਾ ਦੇ ਸੰਗੀਤ ਸਮਾਰੋਹ ਨੂੰ ਯਾਦ ਕਰਦੇ ਹੋਏ ਬਹੁਤ ਸਾਰੀਆਂ ਪੋਸਟਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਵਿੱਚ ਉਹ ਅੰਬਾਨੀ ਪਰਿਵਾਰ ਨਾਲ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ ਕੁਝ ਵੀਡੀਓਜ਼ 'ਚ ਉਹ ਆਪਣੇ ਦਮਦਾਰ ਪ੍ਰਦਰਸ਼ਨ ਨੂੰ ਦਿਖਾਉਂਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਸ ਪੋਸਟ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।