Welcome to Canadian Punjabi Post
Follow us on

11

December 2024
ਬ੍ਰੈਕਿੰਗ ਖ਼ਬਰਾਂ :
ਜੀਟੀਏ ਦੇ ਘਰਾਂ ਵਿੱਚ ਦਾਖਲ ਹੋ ਕੇ ਲੁੱਟਾਂ ਕਰਨ ਵਾਲੇ ਆਪਰਾਧਿਕ ਨੈੱਟਵਰਕ ਦਾ ਪਰਦਾਫਾਸ਼, ਪ੍ਰੋਜੈਕਟ ਸਕਾਈਫਾਲ ਤਹਿਤ 17 ਮੁਲਜ਼ਮ ਗ੍ਰਿਫ਼ਤਾਰਓਂਟਾਰੀਓ ਦੀ ਔਰਤ ਨੂੰ ਟੈਕਸੀ ਘੋਟਾਲੇ `ਚ ਲੱਗਾ 14 ਹਜ਼ਾਰ ਡਾਲਰ ਦਾ ਚੂਨਾਪੁਲਿਸ ਨੇ ਟੋ ਟਰੱਕ ਡਰਾਈਵਰਾਂ ਖਿਲਾਫ 19 ਚਾਰਜਿਜ਼ ਲਗਾਏਧਨਖੜ ਖਿਲਾਫ਼ ਵਿਰੋਧੀ ਧਿਰ ਦਾ ਬੇਭਰੋਸਗੀ ਮਤੇ ਦਾ ਨੋਟਿਸ, 60 ਸੰਸਦ ਮੈਂਬਰਾਂ ਦਾ ਸਮਰਥਨਮੁੱਖ ਮੰਤਰੀ ਭਜਨਲਾਲ ਸੋਨੂੰ ਨਿਗਮ ਦਾ ਸ਼ੋਅ ਛੱਡਕੇ ਚੇ ਗਏ, ਤਾਂ ਸੋਨੂੰ ਨਿਗਮ ਹੋਏ ਨਾਰਾਜ਼ਝਾਰਖੰਡ 'ਚ ਨਾਬਾਲਿਗ ਬੇਟੀ ਸਮੇਤ ਮਾਂ ਨੂੰ ਜੁੱਤੀਆਂ-ਚੱਪਲਾਂ ਦੇ ਹਾਰ ਪਾ ਕੇ ਪਿੰਡ 'ਚ ਘੁੰਮਾਇਆਟਰੰਪ ਨੇ ਭਾਰਤੀ-ਅਮਰੀਕੀ ਵਕੀਲ ਹਰਮੀਤ ਢਿੱਲੋਂ ਨੂੰ ਸਹਾਇਕ ਅਟਾਰਨੀ ਜਨਰਲ ਵਜੋਂ ਕੀਤਾ ਨਾਮਜ਼ਦਧਰਮ ਦੇ ਅਧਾਰ ’ਤੇ ਰਾਖਵਾਂਕਰਨ ਨਹੀਂ ਦਿੱਤਾ ਜਾ ਸਕਦਾ : ਸੁਪਰੀਮ ਕੋਰਟ
 
ਪੰਜਾਬ

ਭਾਰਤ ਸਰਕਾਰ ਨਵੇਂ ਕਾਨੂੰਨ ਕੇਵਲ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਲਈ ਨਾ ਵਰਤੇ : ਐਡਵੋਕੇਟ ਧਾਮੀ

July 09, 2024 12:34 PM

-ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਦਰਜ ਕੀਤੇ ਦੇਸ਼ ਧ੍ਰੋਹ ਦੇ ਪਰਚੇ ਦੀ ਕੀਤੀ ਨਿੰਦਾ
ਅੰਮ੍ਰਿਤਸਰ, 9 ਜੁਲਾਈ (ਗਿਆਨ ਸਿੰਘ): ਰਾਜਸਥਾਨ ਦੇ ਸਿੱਖ ਆਗੂ ਅਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸਰਗਰਮ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਨਵੇਂ ਕਾਨੂੰਨਾਂ ਤਹਿਤ ਨਿਸ਼ਾਨੇ `ਤੇ ਲੈ ਕੇ ਉਨ੍ਹਾਂ ਵਿਰੁੱਧ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਨਾ ਦੇਸ਼ ਅੰਦਰ ਸਿੱਖਾਂ ਵਿਰੁੱਧ ਚੱਲੀਆਂ ਜਾ ਰਹੀਆਂ ਸਰਕਾਰੀ ਚਾਲਾਂ ਦੀ ਤਸਵੀਰ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਕਰੜੀ ਨਿੰਦਾ ਕਰਦੀ ਹੈ। ਇਨ੍ਹਾ ਸ਼ਬਦਾਂ ਦਾ ਪ੍ਰਗਟਾਇਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਲੋੜੀਂਦੀ ਮਦਦ ਲਈ ਵਚਨਬੱਧ ਹੈ। ਉਨ੍ਹਾ ਕਿਹਾ ਕਿ ਭਾਰਤ ਬਹੁ-ਕੌਮੀ, ਬਹੁ-ਧਰਮੀ ਅਤੇ ਬਹੁ-ਸਭਿਅਕ ਦੇਸ਼ ਹੈ ਅਤੇ ਇੱਥੇ ਕਾਨੂੰਨ ਵੀ ਸਭ ਲਈ ਇਕਸਾਰ ਹੋਣੇ ਚਾਹੀਦੇ ਹਨ। ਘੱਟਗਿਣਤੀਆਂ ਅਤੇ ਖਾਸਕਰ ਸਿੱਖਾਂ ਨੂੰ ਦਬਾਉਣ ਦੀ ਸਰਕਾਰੀ ਪ੍ਰਵਿਰਤੀ ਦੇਸ਼ ਹਿਤ ਵਿੱਚ ਨਹੀਂ ਹੈ। ਉਨ੍ਹਾ ਕਿਹਾ ਕਿ ਜੇਕਰ ਬੋਲਣ ਦੀ ਅਜ਼ਾਦੀ ਲਈ ਮਾਪਦੰਡ ਵੱਖੋ-ਵੱਖਰੇ ਰੱਖਣੇ ਹਨ ਤਾਂ ਇਹ ਸਭ ਨੂੰ ਸੰਵਿਧਾਨਿਕ ਤੌਰ `ਤੇ ਮਿਲੇ ਹੱਕ-ਹਕੂਕ ਕੇਵਲ ਇੱਕ ਕਾਗਜ਼ੀ ਪੁਲੰਦਾ ਹੀ ਕਹੇ ਜਾ ਸਕਦੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨਵੇਂ ਕਾਨੂੰਨ ਕੇਵਲ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਲਈ ਨਾ ਵਰਤੇ ਸਗੋਂ ਸਿੱਖਾਂ ਵਿਰੁੱਧ ਉੱਠ ਰਹੀਆਂ ਅਵਾਜ਼ਾਂ ਅਤੇ ਸੋਸ਼ਲ ਮੀਡੀਆ ਉੱਤੇ ਕੀਤੇ ਜਾਂਦੇ ਸਿੱਖ ਵਿਰੋਧੀ ਨਫ਼ਰਤੀ ਪ੍ਰਚਾਰ `ਤੇ ਵੀ ਲਾਗੂ ਕਰੇ। ਉਨ੍ਹਾ ਕਿਹਾ ਕਿ ਸਿੱਖਾਂ ਵਿਰੁੱਧ ਮਿੱਥ ਕੇ ਕੀਤੇ ਜਾਂਦੇ ਵਿਧੀਵਤ ਨਫ਼ਰਤੀ ਪ੍ਰਚਾਰ ਦੀ ਨਿਸ਼ਾਨਦੇਹੀ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕਈ ਸੋਸ਼ਲ ਮੀਡੀਆ ਖਾਤਿਆਂ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਲਿਖਤੀ ਭੇਜੀ ਜਾਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੁੰਦੀ, ਪਰੰਤੂ ਸਿੱਖਾਂ ਵਿਰੁੱਧ ਇੱਕ ਆਮ ਸ਼ਿਕਾਇਤ `ਤੇ ਵੀ ਗੰਭੀਰ ਧਾਰਾਵਾਂ ਦਰਜ ਕਰ ਦਿੱਤੀਆਂ ਜਾਂਦੀਆਂ ਹਨ। ਇਹ ਦੇਸ਼ ਅੰਦਰ ਸਭ ਧਰਮਾਂ, ਵਰਗਾਂ ਲਈ ਇਕਸਾਰ ਸੁਣਵਾਈ ਵਾਲਾ ਮਾਪਦੰਡ ਨਹੀਂ ਹੈ। ਉਨ੍ਹਾ ਕਿਹਾ ਕਿ ਅਸੀਂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਦੇ ਨਾਲ ਹਾਂ ਅਤੇ ਕਾਨੂੰਨੀ ਲੜਾਈ ਵਿੱਚ ਸਹਿਯੋਗੀ ਰਹਾਂਗੇ। ਉਨ੍ਹਾਂ ਰਾਜਸਥਾਨ ਦੀ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਭਾਈ ਤੇਜਿੰਦਰਪਾਲ ਸਿੰਘ ਖ਼ਿਲਾਫ਼ ਦਰਜ ਕੀਤੇ ਗਏ ਪਰਚੇ ਨੂੰ ਤੁਰੰਤ ਰੱਦ ਕਰਨ ਲਈ ਵੀ ਆਖਿਆ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ ਸ਼ਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕਰੋ : ਸਪੀਕਰ ਸੰਧਵਾਂ ਵਿਜੀਲੈਂਸ ਬਿਊਰੋ ਨੇ ਏ.ਐੱਸ.ਆਈ. ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਹਰਦੀਪ ਸਿੰਘ ਮੁੰਡੀਆਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ ਸਿਲਕ ਮਾਰਕ ਐਕਸਪੋ 2024 ਸਫ਼ਲਤਾਪੂਰਵਕ ਹੋਇਆ ਸਮਾਪਤ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5.1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ ਐਨ.ਈ.ਈ.ਟੀ. ਅਤੇ ਆਈ.ਆਈ.ਟੀ./ਜੇ.ਈ.ਈ. ਪ੍ਰੀਖਿਆ ਦੀ ਤਿਆਰੀ ਲਈ ਮੈਰੀਟੋਰੀਅਸ ਸਕੂਲ, ਮੋਹਾਲੀ ਅਤੇ ਜਲੰਧਰ ਵਿਖੇ ਰਾਜ ਪੱਧਰੀ ਰਿਹਾਇਸ਼ੀ ਸਰਦ ਰੁੱਤ ਕੈਂਪ ਸ਼ੁਰੂ: ਹਰਜੋਤ ਸਿੰਘ ਬੈਂਸ ਸਪੀਕਰ ਸੰਧਵਾਂ ਨੇ ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਸਥਾਨ ਵਜੋਂ ਸੰਭਾਲਣ ਲਈ ਜ਼ੋਰ ਦਿੱਤਾ ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਪੰਜਾਬ ਸਟੇਟ ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ : ਮੁੱਖ ਮੰਤਰੀ