Welcome to Canadian Punjabi Post
Follow us on

05

November 2024
ਬ੍ਰੈਕਿੰਗ ਖ਼ਬਰਾਂ :
ਸੀਡੀਸੀਪੀ ਨੇ ਦੰਦਾਂ ਦੀ ਸੰਭਾਲ ਦਾਇੱਕ ਮਿਲੀਅਨ ਲੋਕਾਂ ਤੱਕ ਪਹੁੰਚ ਕਰਕੇ ਆਪਣਾ ਟੀਚਾ ਪੂਰਾ ਕੀਤਾ : ਸੋਨੀਆ ਸਿੱਧੂਸੰਜੇ ਲੀਲਾ ਭੰਸਾਲੀ ਦੀ ਲਵ ਐਂਡ ਵਾਰ ਦਾ ਸੈੱਟ ਤਿਆਰ, 7 ਨਵੰਬਰ ਤੋਂ ਸ਼ੁਰੂ ਹੋਵੇਗੀ ਸ਼ੂਟਿੰਗਪੁਸ਼ਪਾ-2 ਦਾ ਟ੍ਰੇਲਰ 15 ਨਵੰਬਰ ਨੂੰ ਪਟਨਾ 'ਚ ਹੋਵੇਗਾ ਲਾਂਚ ਹੋਵੇਗਾ, 5 ਦਸੰਬਰ ਨੂੰ ਹੋਵੇਗੀ ਰਿਲੀਜ਼ਪੈਦਲ ਸਕੂਲ ਜਾ ਰਹੇ ਪ੍ਰਿੰਸੀਪਲ ਦੇ ਸਿਰ ਵਿਚ ਮੋਟਰਸਾਈਕਲ `ਤੇ ਸਵਾਰ ਬਦਮਾਸ਼ਾਂ ਨੇ ਮਾਰੀ ਗੋਲੀ, ਮੌਤਸੁਪਰੀਮ ਕੋਰਟ ਨੇ ਕਿਹਾ: ਸਰਕਾਰਾਂ ਸਾਰੀਆਂ ਨਿੱਜੀ ਜਾਇਦਾਦਾਂ 'ਤੇ ਕਬਜ਼ਾ ਨਹੀਂ ਕਰ ਸਕਦੀਆਂਭਾਰਤ ਵਿੱਚ ਕਮਲਾ ਹੈਰਿਸ ਦੇ ਪਿੰਡ ਵਿੱਚ ਚੱਲ ਰਹੀ ਵਿਸ਼ੇਸ਼ ਪੂਜਾਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ 'ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ
 
ਪੰਜਾਬ

ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ : ਗੁਰਮੀਤ ਸਿੰਘ ਖੁੱਡੀਆਂ

July 09, 2024 12:35 PM

-ਮੱਛੀ ਪਾਲਣ ਮੰਤਰੀ ਵੱਲੋਂ ਕੌਮੀ ਮੱਛੀ ਪਾਲਕ ਦਿਵਸ ਮੌਕੇ ਮੱਛੀ/ਝੀਂਗਾ ਪਾਲਕ ਕਿਸਾਨਾਂ ਨੂੰ ਸ਼ੁਭਕਾਮਨਾਵਾਂ
ਚੰਡੀਗੜ੍ਹ, 9 ਜੁਲਾਈ (ਗਿਆਨ ਸਿੰਘ): ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇੱਕ ਸਾਲ ਵਿੱਚ ਇਹ ਰਕਬਾ 42,031 ਏਕੜ ਤੋਂ ਵੱਧ ਕੇ 43,973 ਏਕੜ ਹੋ ਗਿਆ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਸੂਬੇ ਦੇ ਸਾਰੇ ਮੱਛੀ ਅਤੇ ਝੀਂਗਾ ਪਾਲਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਮੱਛੀ ਪਾਲਣ ਦਾ ਧੰਦਾ ਅਪਣਾਉਣ ਲਈ ਪ੍ਰੇਰਿਤ ਕੀਤਾ ਕਿਉਂਕਿ ਪੰਜਾਬ ਸਰਕਾਰ ਮੱਛੀ ਪਾਲਣ ਨੂੰ ਖੇਤੀ ਦੇ ਸਹਾਇਕ ਕਿੱਤੇ ਵਜੋਂ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ 16 ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਮੱਛੀ ਪਾਲਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਮਿਆਰੀ ਮੱਛੀ ਪੂੰਗ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਝੀਂਗਾ ਪਾਲਕਾਂ ਦੀ ਸਹੂਲਤ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਈਨਾ ਖੇੜਾ ਵਿਖੇ ਸਥਿਤ ਡੈਮੋਨਸਟ੍ਰੇਸ਼ਨ ਫਾਰਮ-ਕਮ-ਟਰੇਨਿੰਗ ਸੈਂਟਰ ਵਿਖੇ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਖਾਰੇ ਪਾਣੀ ਨਾਲ ਪ੍ਰਭਾਵਿਤ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਝੀਂਗਾ ਦੀ ਖੇਤੀ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 1315 ਏਕੜ ਤੋਂ ਵੱਧ ਰਕਬੇ ਵਿੱਚ ਕਿਸਾਨ ਝੀਂਗਾ ਦੀ ਖੇਤੀ ਕਰ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੱਛੀ ਅਤੇ ਝੀਂਗਾ ਦੇ ਤਾਲਾਬਾਂ, ਮੱਛੀ ਟਰਾਂਸਪੋਰਟ ਵਾਹਨਾਂ ਦੀ ਖਰੀਦ, ਮੱਛੀ ਕਿਓਸਕ/ਦੁਕਾਨਾਂ, ਕੋਲਡ ਸਟੋਰੇਜ ਪਲਾਂਟ, ਮੱਛੀ ਫੀਡ ਮਿੱਲਾਂ ਅਤੇ ਸਜਾਵਟੀ ਮੱਛੀ ਸਬੰਧੀ ਯੂਨਿਟਾਂ ਵਰਗੇ ਵੱਖ-ਵੱਖ ਪ੍ਰਾਜੈਕਟਾਂ ਨੂੰ ਅਪਣਾਉਣ ਲਈ 40 ਫ਼ੀਸਦੀ ਤੋਂ 60 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਲਗਭਗ 25 ਕਰੋੜ ਰੁਪਏ ਦੀ ਸਬਸਿਡੀ ਦੇ ਕੇ 450 ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਇਆ ਹੈ।
ਜਿ਼਼ਕਰਯੋਗ ਹੈ ਕਿ ਕੌਮੀ ਮੱਛੀ ਪਾਲਕ ਦਿਵਸ ਪ੍ਰਸਿੱਧ ਵਿਗਿਆਨੀ ਪ੍ਰੋ. ਡਾ. ਹੀਰਾਲਾਲ ਚੌਧਰੀ ਅਤੇ ਡਾ. ਕੇ.ਐਚ. ਅਲੀਕੁਨਹੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਨੇ 10 ਜੁਲਾਈ, 1957 ਨੂੰ ਭਾਰਤ ਵਿੱਚ ਪਹਿਲੀ ਵਾਰ ਕਾਰਪ ਮੱਛੀਆਂ ਦੇ ਪ੍ਰਜਨਨ ਰਾਹੀਂ ਭਾਰਤੀ ਮੱਛੀ ਪਾਲਣ ਦੇ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ 'ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ, 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਅਗਲੇ ਸੈਸ਼ਨ ਦੀ 25 ਕਰੋੜ ਸਕਾਲਰਸ਼ਿਪ ਦੀ ਕੀਤੀ ਸ਼ੁਰੂਆਤ ਅਕਾਲੀ ਦਲ ਨੇ ਕੈਨੇਡਾ ਵਿਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 4 ਹਲਕਿਆਂ ਲਈ ਜ਼ਿਮਨੀ ਚੋਣ ਦੀ ਤਾਰੀਖ ਬਦਲੀ : ਸਿਬਿਨ ਸੀ 50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐੱਸ.ਐੱਚ.ਓ. ਤੇ ਏ.ਐੱਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ