Welcome to Canadian Punjabi Post
Follow us on

23

June 2025
 
ਪੰਜਾਬ

ਫ਼ਿਲਮ ਦੀ ਸ਼ੂਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਨਕਲ ਕਰਨ ਦਾ ਐਡੋਵੋਕੇਟ ਧਾਮੀ ਨੇ ਲਿਆ ਨੋਟਿਸ

July 09, 2024 12:36 PM

-ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਘਟਨਾਵਾਂ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
ਅੰਮ੍ਰਿਤਸਰ, 9 ਜੁਲਾਈ (ਗਿਆਨ ਸਿੰਘ): ਫਿਲਮਾਂ ਅਤੇ ਸੀਰੀਅਲਾਂ ਵਿਚ ਪੈਸਿਆਂ ਖ਼ਾਤਰ ਪਾਵਨ ਗੁਰਬਾਣੀ ਦੇ ਅਦਬ ਸਤਿਕਾਰ ਅਤੇ ਸਿੱਖ ਪ੍ਰੰਪਰਾਵਾਂ ਨੂੰ ਸੱਟ ਮਾਰਨ ਵਾਲੀਆਂ ਕੋਝੀਆਂ ਹਰਕਤਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਧਿਆਨ ਵਿਚ ਆਇਆ ਹੈ ਕਿ ਚੰਡੀਗੜ੍ਹ ਨੇੜੇ ਘੜੂਆਂ ਵਿਖੇ ਸੀਰੀਅਲ ਦੀ ਸ਼ੂਟਿੰਗ ਲਈ ਤਿਆਰ ਕੀਤੇ ਸੈੱਟ ਵਿਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੀ ਨਕਲ ਕਰਕੇ ਆਨੰਦ ਕਾਰਜ ਦਾ ਸੀਨ ਫਿਲਮਾਇਆ ਗਿਆ, ਜੋ ਸਿੱਖ ਰਵਾਇਤਾਂ ਅਤੇ ਮਰਯਾਦਾ ਦੀ ਘੋਰ ਉਲੰਘਣਾ ਹੈ। ਭਾਵੇਂ ਸੰਗਤ ਨੇ ਇਸ ਨੂੰ ਬੰਦ ਕਰਵਾਉਣ ਦਾ ਉੱਦਮ ਕੀਤਾ ਹੈ ਪਰ ਦੋਸ਼ੀਆਂ ਖਿਲਾਫ ਪੁਲਿਸ ਪ੍ਰਸ਼ਾਸਨ ਨੂੰ ਕਾਰਵਾਈ ਕਰਨੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਫ਼ਿਲਮਾਂ ਦੀ ਸ਼ੂਟਿੰਗ ਸਮੇਂ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਣਾ ਜ਼ਰੂਰੀ ਹੈ ਕਿ ਸਿੱਖ ਪ੍ਰੰਪਰਾਵਾਂ ਅਤੇ ਸਿਧਾਂਤਾਂ ਨਾਲ ਕਿਸੇ ਤਰ੍ਹਾਂ ਦੀ ਛੇੜ-ਛਾੜ ਨਾ ਹੋਵੇ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਕੇਵਲ ਪੈਸਾ ਕਮਾਉਣ ਖਾਤਰ ਵਪਾਰਕ ਹਿੱਤਾਂ ਤਹਿਤ ਧਰਮ ਦੀਆਂ ਪ੍ਰੰਪਰਾਵਾਂ ਦਾ ਉਲੰਘਣਾ ਕਰਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਜਿਹੇ ਲੋਕਾਂ ਨੂੰ ਬਾਜ ਆਉਣ ਦੀ ਤਾੜਨਾ ਕੀਤੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਘਟਨਾ ਬਾਰੇ ਰਿਪੋਰਟ ਲਈ ਜਾਵੇਗੀ ਤਾਂ ਜੋ ਦੋਸ਼ੀਆਂ ਵਿਰੁੱਧ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਫਿਰੋਜ਼ਪੁਰ ਪੁਲਿਸ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 25 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਤੂੜੀ ਦੀ ਟਰਾਲੀ ਨਾਲ ਟਕਰਾਇਆ ਮੋਟਰਸਾਈਕਲ, ਫਤਹਿਗੜ੍ਹ ਚੂੜੀਆਂ ਵਿੱਚ 2 ਨਾਬਾਲਿਗਾਂ ਦੀ ਮੌਤ ਬਨੂੜ ਨੇੜੇ ਖੇਤਾਂ ਵਿੱਚ ਖੜ੍ਹੀ ਇੱਕ ਫਾਰਚੂਨਰ ਕਾਰ ਵਿੱਚੋਂ ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਮਿਲੀਆਂ ਲਾਸ਼ਾਂ 'ਆਪ' ਨੇ ਲੁਧਿਆਣਾ ਦੀ ਉਪ ਚੋਣ ਜਿੱਤੀ, ਕਾਂਗਰਸ ਨੂੰ 10637 ਵੋਟਾਂ ਨਾਲ ਹਰਾਇਆ ਦੋਰਾਹੇ ਕੋਲ ਨਹਿਰ `ਚ ਡਿੱਗੀ ਕਾਰ, ਦੋ ਦੀ ਮੌਤ ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰਿਕਵਰੀ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਅੰਮ੍ਰਿਤਸਰ ਪੁਲਿਸ ਨੇ ਜਾਸੂਸੀ ਗਤੀਵਿਧੀਆਂ `ਚ ਸ਼ਾਮਿਲ ਦੋ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ ਵਿਖੇ ਹੋਈ ਵਰਕਿੰਗ ਜਰਨਲਿਸਟਸ ਆਫ਼ ਇੰਡੀਆ ਦੀ ਮੀਟਿੰਗ ਵਿਸ਼ਵ ਖੂਨਦਾਨ ਦਿਵਸ ਮੌਕੇ ਸਿਵਲ ਹਸਪਤਾਲ ਮੋਗਾ ਵਿਖੇ ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਕੀਤਾ ਸਨਮਾਨਿਤ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਉਪ-ਚੇਅਰਪਰਸਨ ਗੂੰਜੀਤ ਰੁਚੀ ਬਾਵਾ ਵੱਲੋਂ ਮੋਗਾ ਦੇ ਉੱਚ ਪੱਧਰੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ