Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਗਲਾਡਾ ਵੱਲੋਂ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ

July 11, 2024 12:18 PM

ਲੁਧਿਆਣਾ, 11 ਜੁਲਾਈ (ਪੋਸਟ ਬਿਊਰੋ): ਮੁੱਖ ਪ੍ਰਸ਼ਾਸਕ ਗਲਾਡਾ ਸਾਕਸ਼ੀ ਸਾਹਨੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ `ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ-ਕਮ-ਸਮਰੱਥ ਅਥਾਰਟੀ ਓਜਸਵੀ, ਆਈ.ਏ.ਐਸ. ਦੁਆਰਾ ਕਾਰਵਾਈ ਕਰਨ ਲਈ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟ੍ਰੇਟ ਵਜੋਂ ਉਪ ਮੰਡਲ ਇੰਜੀਨੀਅਰ, ਗਲਾਡਾ ਕਰਨ ਅਗਰਵਾਲ ਨੇ ਪੁਲਿਸ ਫੋਰਸ ਅਤੇ ਗਲਾਡਾ ਦੀ ਇਨਫੋਰਸਮੈਂਟ ਟੀਮ ਜਿਸ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ), ਸਹਾਇਕ ਟਾਊਨ ਪਲਾਨਰ (ਰੈਗੂਲੇਟਰੀ), ਸਬ-ਡਵੀਜ਼ਨਲ ਇੰਜੀਨੀਅਰ, ਗਲਾਡਾ, ਜੂਨੀਅਰ ਇੰਜੀਨੀਅਰ (ਰੈਗੂਲੇਟਰੀ) ਸ਼ਾਮਲ ਸਨ, ਨੇ ਦੋ ਅਣਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕੀਤੀ। ਅੱਜ ਬਾਰਨਹਾਰਾ, ਲੁਧਿਆਣਾ ਵਿੱਚ ਅਣਅਧਿਕਾਰਿਤ ਕਲੋਨੀਆਂ ਦੀਆਂ ਸੜਕਾਂ, ਚਾਰਦੀਵਾਰੀ, ਰਸਤਿਆਂ, ਸਟਰੀਟ ਲਾਈਟਾਂ, ਸੀਵਰੇਜ ਦੇ ਮੈਨਹੋਲਾਂ ਅਤੇ ਇਨ੍ਹਾਂ ਥਾਵਾਂ `ਤੇ ਹੋਰ ਨਾਜਾਇਜ਼ ਉਸਾਰੀਆਂ ਅਤੇ ਢਾਂਚਿਆਂ ਨੂੰ ਢਹਿ-ਢੇਰੀ ਕੀਤਾ ਗਿਆ। ਇਹ ਅਣ-ਅਧਿਕਾਰਤ ਕਲੋਨੀਆਂ ਪਿੰਡ ਬਰਨਹਾਰਾ, ਲੁਧਿਆਣਾ ਵਿੱਚ ਸਥਿਤ ਸਨ।
ਜਦੋਂ ਡਿਵੈਲਪਰਾਂ ਨੂੰ ਨੋਟਿਸ ਦੇਣ ਦੇ ਬਾਵਜੂਦ ਵੀ ਉਨ੍ਹਾਂ ਗੈਰ-ਕਾਨੂੰਨੀ ਉਸਾਰੀ ਦਾ ਕੰਮ ਬੰਦ ਨਹੀਂ ਕੀਤਾ ਤਾਂ ਇਕ ਵਿਸ਼ੇਸ਼ ਟੀਮ ਵੱਲੋਂ ਕਾਰਵਾਈ ਆਰੰਭੀ ਗਈ, ਜੋ ਬਿਨਾਂ ਵਿਰੋਧ ਨੇਪਰੇ ਚੜ੍ਹੀ। ਸ਼ੁਰੂਆਤੀ ਪੜਾਅ `ਤੇ ਗੈਰ-ਕਾਨੂੰਨੀ ਕਲੋਨੀਆਂ ਦੀ ਰੋਕਥਾਮ ਲਈ ਗਲਾਡਾ ਆਉਣ ਵਾਲੇ ਹਫ਼ਤਿਆਂ ਵਿੱਚ ਅਜਿਹੀਆਂ ਹੋਰ ਮੁਹਿੰਮਾਂ ਦੀ ਯੋਜਨਾ ਬਣਾ ਰਿਹਾ ਹੈ।
ਮੁੱਖ ਪ੍ਰਸ਼ਾਸਕ, ਗਲਾਡਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਕਲੋਨੀਆਂ ਵਿੱਚ ਜਾਇਦਾਦ/ਪਲਾਟ/ਇਮਾਰਤਾਂ ਦੀ ਖਰੀਦ ਨਾ ਕਰਨ ਕਿਉਂਕਿ ਗਲਾਡਾ ਕੋਈ ਵੀ ਸਹੂਲਤ ਜਿਵੇਂ ਕਿ ਵਾਟਰ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ, ਸਟਰੀਟ ਲਾਈਟਾਂ ਆਦਿ ਪ੍ਰਦਾਨ ਨਹੀਂ ਕਰੇਗਾ। ਉਨ੍ਹਾਂ ਦੇ ਮਨਜ਼ੂਰ ਕੀਤੇ ਨਕਸ਼ੇ ਗਲਾਡਾ ਦੀ ਅਧਿਕਾਰਤ ਵੈਬਸਾਈਟ `ਤੇ ਉਪਲਬਧ ਹਨ, ਜੋ ਕਿ ਸੰਭਾਵੀ ਖਰੀਦਦਾਰਾਂ ਦੁਆਰਾ ਕੋਈ ਵੀ ਜਾਇਦਾਦ ਖਰੀਦਣ ਤੋਂ ਪਹਿਲਾਂ ਜਾਂਚੇ ਜਾ ਸਕਦੇ ਹਨ।
ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਨੇ ਦੱਸਿਆ ਕਿ ਗੈਰ-ਕਾਨੂੰਨੀ ਕਲੋਨੀਆਂ `ਤੇ ਕਾਰਵਾਈ ਦੀ ਮੁਹਿੰਮ ਚਲਾਉਣ ਦੇ ਨਾਲ-ਨਾਲ ਅਜਿਹੀਆਂ ਕਲੋਨੀਆਂ ਦੇ ਡਿਵੈਲਪਰਾਂ ਵਿਰੁੱਧ ਐਫ.ਆਈ.ਆਰ., ਕਲੋਨੀਆਂ ਵਿੱਚ ਪਲਾਟਾਂ ਦੀ ਰਜਿਸਟਰੀ ਨਾ ਕਰਵਾਉਣ ਲਈ ਸਬੰਧਤ ਤਹਿਸੀਲਦਾਰਾਂ, ਬਿਜਲੀ ਦੇ ਕੁਨੈਕਸ਼ਨ ਨਾ ਦੇਣ ਲਈ ਪੀ.ਐਸ.ਪੀ.ਸੀ.ਐਲ. ਨੂੰ ਵੀ ਅਗਾਊਂ ਸਿਫਾਰਸ਼ ਕੀਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ