Welcome to Canadian Punjabi Post
Follow us on

01

June 2025
ਬ੍ਰੈਕਿੰਗ ਖ਼ਬਰਾਂ :
ਪਾਰਕ ਵਿੱਚ ਬੱਚਿਆਂ ਨੂੰ ਗਲਤ ਤਰੀਕੇ ਨਾਲ ਫੜ੍ਹਨ ਅਤੇ ਵੀਡੀਓ ਬਣਾਉਣ ਦੇ ਦੋਸ਼ `ਚ ਇੱਕ ਗ੍ਰਿਫ਼ਤਾਰਕਿਰਾਏ 'ਤੇ ਕੰਟਰੋਲ ਉਪਾਵਾਂ ਦੀ ਮੰਗ ਕਰਦਿਆਂ ਲੋਕਾਂ ਨੇ ਕੀਤਾ ਪ੍ਰਦਰਸ਼ਨਹਾਈਵੇਅ 'ਤੇ ਗਤੀ ਸੀਮਾ ਤੋਂ ਦੁੱਗਣੀ ਤੋਂ ਰਫ਼ਤਾਰ ਨਾਲ ਚਲਾਈ ਗੱਡੀ, ਲੱਗ ਸਕਦੈ 10 ਹਜ਼ਾਰ ਡਾਲਰ ਦਾ ਜੁਰਮਾਨਾ ਫਸਟ ਨੇਸ਼ਨਜ਼ ਵੱਲੋਂ ਸਰਕਾਰ ਨੂੰ ਜੰਗਲੀ ਅੱਗ ਤੋਂ ਬਚੇ ਲੋਕਾਂ ਨੂੰ ਵਿਨੀਪੈੱਗ ਦੇ ਹੋਟਲਾਂ `ਚ ਜਗ੍ਹਾ ਦੇਣ ਦੀ ਅਪੀਲਮਿਸੀਸਾਗਾ ਵਿੱਚ ਲਾਪਤਾ ਬੱਚਾ ਗੰਭੀਰ ਹਾਲਤ ਵਿੱਚ ਮਿਲਿਆਭਾਰਤ ਨਾਲ ਸੰਬੰਧਾਂ ਬਾਰੇ ਅਨੀਤਾ ਆਨੰਦ ਨੇ ਕਿਹਾ- ਅਸੀਂ ਇੱਕ-ਇੱਕ ਕਦਮ ਅੱਗੇ ਵਧ ਰਹੇ ਹਾਂਜੰਮੂ ਵਿਚ ਪੁਲਿਸ ਅਧਿਕਾਰੀਆਂ ਨੂੰ ਲੈ ਕੇ ਜਾ ਰਹੀ ਗੱਡੀ ਸੜਕ ਹਾਦਸੇ ਦਾ ਸਿ਼ਕਾਰ ਉੱਤਰੀ ਸਸਕੈਚਵਨ ਵਿਚ ਜੰਗਲ ਨੂੰ ਲੱਗੀ ਅੱਗ, ਹਜ਼ਾਰਾਂ ਲੋਕਾਂ ਕੋਲੋਂ ਖ਼ਾਲੀ ਕਰਵਾਇਆ ਇਲਾਕਾ
 
ਪੰਜਾਬ

ਗਰਭਵਤੀ ਔਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਰਤਵ ਅਭਿਆਨ ਤਹਿਤ ਲਗਾਏ ਜਾ ਰਹੇ ਵਿਸ਼ੈਸ ਕੈਂਪ : ਸਿਵਲ ਸਰਜਨ

July 11, 2024 12:19 PM

ਮੋਗਾ, 11 ਜੁਲਾਈ (ਗਿਆਨ ਸਿੰਘ): ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 9 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਰਤਵ ਅਭਿਆਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਰਾਜੇਸ਼ ਅੱਤਰੀ ਨੇ ਦੱਸਿਆ ਕਿ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਨ੍ਹਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲਾਂ, ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਕਮਿਉਨਿਟੀ ਸਿਹਤ ਕੇਂਦਰਾਂ ਵਿਚ ਗਰਭਵਤੀ ਔਰਤਾਂ ਦੇ ਚੈਕਅੱਪ ਕੈਂਪ ਲਗਾਏ ਗਏ ਹਨ। ਇਹਨਾਂ ਕੈਂਪਾਂ ਵਿਚ ਗਰਭਵਤੀ ਔਰਤਾਂ ਦੇ ਚੈਕਅੱਪ ਦੇ ਨਾਲ-ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਸਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋਂ ਜਣੇਪੇ ਸਮੇਂ ਜੱਚਾ-ਬੱਚਾ ਦੋਨੋ ਤੰਦਰੁਸਤ ਰਹਿ ਸਕਣ।
ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮਕਸਦ ਗਰਭਵਤੀ ਔਰਤ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਣੇਪਿਆਂ ਜਿਵੇਂ ਬੱਲਡ ਪ੍ਰੈਸ਼ਰ ਦਾ ਵਧਣਾ, ਖੂਨ ਦਾ ਘਟਣਾ, ਸ਼ੂਗਰ ਰੋਗ ਆਦਿ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਨਾ ਹੈ ਤਾਂ ਜੋ ਗਰਭ ਅਵਸਥਾ ਦੋਰਾਨ ਹੋਣ ਵਾਲੀਆਂ ਮਾਵਾਂ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ ਅਤੇ ਜੱਚਾ-ਬੱਚਾ ਦੋਨੋ ਤੰਦਰੁਸਤ ਹੋਣ।
ਸਕੀਮ ਤਹਿਤ ਸਿਵਲ ਹਸਪਤਾਲ ਮੋਗਾ ਵਿਖੇ ਡਾ. ਸਿਮਰਤ ਖੋਸਾ (ਔਰਤ ਰੋਗਾਂ ਦੇ ਮਾਹਰ) ਵੱਲੋਂ ਗਰਭਵਤੀ ਮਾਵਾਂ ਦਾ ਚੈਕਅਪ ਕੀਤਾ ਗਿਆ ਅਤੇ ਗਰਭ ਦੁਆਰਾ ਜੱਚਾ ਅਤੇ ਬੱਚੇ ਦੋਵਾਂ ਦਾ ਖ਼ਾਸ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ : ਮੁੱਖ ਮੰਤਰੀ ਮਾਨ ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੈਂਬਰ ਡਾਇਰੈਕਟਰ ਵੱਜੋਂ ਅਹੁਦਾ ਸੰਭਾਲਿਆ ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪ੍ਰੀਤੀ ਜਿ਼ੰਟਾ ਤੇ ਸ਼੍ਰੇਅਸ ਅਈਅਰ ਸਮੇਤ ਪੰਜਾਬ ਕਿੰਗਜ਼ ਦੀ ਸਾਰੀ ਟੀਮ ਨਾਲ ਕੀਤੀ ਮੁਲਾਕਾਤ ਨਹੀਂ ਰਹੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਮੋਗਾ ਵਿਚ ਰਾਮਗੜ੍ਹੀਆ ਸਿੱਖ ਆਰਗੇਨਾਈਜਸ਼ਨ ਇੰਡੀਆ ਦੀ ਮੀਟਿੰਗ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ ਸਕੂਲ ਮੈਨਟਰਸਿ਼ਪ ਪ੍ਰੋਗਰਾਮ: ਵੱਡੇ ਸੁਪਨੇ ਦੇਖੋ, ਉੱਚਾ ਟੀਚਾ ਰੱਖੋ ਅਤੇ ਮਹਾਨਤਾ ਹਾਸਲ ਕਰਨ ਤੋਂ ਤੁਹਾਨੂੰ ਕੁਝ ਵੀ ਨਾ ਰੋਕ ਸਕੇ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵਿਲਜ਼ਰ ਕਿੰਗ ਕੰਪਨੀ ਵੱਲੋਂ ਗੁਰਮੇਲ ਬੌਡੇ ਦਾ ਸਨਮਾਨ