Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਬਾਲ ਭਿੱਖਿਆ ਰੋਕਥਾਮ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ

July 11, 2024 12:20 PM

ਫਿਰੋਜ਼ਪੁਰ 11 ਜੁਲਾਈ (ਗਿਆਨ ਸਿੰਘ): ਬਾਲ ਅਧਿਕਾਰ ਰੱਖਿਆ ਕਮਿਸ਼ਨ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਰੀਚੀਕਾ ਨੰਦਾ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਪੁਲਿਸ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਮਮਦੋਟ ਅਤੇ ਜ਼ੀਰਾ ਦੇ ਸਲਮ ਏਰੀਏ ਵਿਖੇ ਬਾਲ ਭਿੱਖਿਆ ਦੀ ਰੋਕਥਾਮ ਸਬੰਧੀ ਚੈਕਿੰਗ ਕੀਤੀ ਗਈ। ਇਸ ਦੌਰਾਨ ਭੀਖ ਮੰਗ ਰਹੇ ਬੱਚਿਆਂ ਦੇ ਮਾਪਿਆ ਨਾਲ ਤਾਲਮੇਲ ਕਰ ਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦੀ ਕਾਊਸਲਿੰਗ ਕੀਤੀ ਗਈ।
ਇਸ ਦੌਰਾਨ ਟੀਮ ਵੱਲੋਂ ਮਾਤਾ-ਪਿਤਾ ਨੂੰ ਆਪਣੇ ਬੱਚਿਆਂ ਨੂੰ ਭੀਖ ਨਾ ਮੰਗਵਾਉਣ ਅਤੇ ਬਾਲ ਮਜ਼ਦੂਰੀ ਨਾ ਕਰਵਾ ਕੇ ਉਨ੍ਹਾਂ ਦੀ ਚੰਗੀ ਸਿੱਖਿਆ ਲਈ ਸਕੂਲ ਭੇਜਣ ਲਈ ਕਿਹਾ ਗਿਆ ਅਤੇ ਨਾਲ ਹੀ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਬੱਚਿਆ ਨੂੰ ਭੀਖ ਮੰਗਵਾਉਣ ਤੋਂ ਰੋਕਿਆ ਜਾਵੇ। ਇਹ ਸਾਰੇ ਬੱਚੇ ਹੀ ਦੂਸਰੇ ਰਾਜ (ਮੱਧ ਪ੍ਰਦੇਸ਼) ਨਾਲ ਸਬੰਧਿਤ ਸਨ। ਇਸ ਤੋਂ ਇਲਾਵਾ ਮਾਤਾ-ਪਿਤਾ ਨੂੰ ਉਨ੍ਹਾਂ ਦੇ ਰਾਜ ਵਿੱਚ ਬੱਚਿਆ ਨਾਲ ਸਬੰਧਿਤ ਦਿੱਤੀਆ ਜਾਣ ਵਾਲੀਆ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਲਾਕੇ ਦੇ ਸਲੱਮ ਏਰੀਆ ਵਿੱਚ ਜਾ ਕੇ ਬੱਚਿਆ ਦੇ ਮਾਤਾ-ਪਿਤਾ ਨਾਲ ਗੱਲਬਾਤ ਕਰਕੇ ਬੱਚਿਆ ਦਾ ਵੇਰਵਾ ਵੀ ਨੋਟ ਕੀਤਾ ਗਿਆ।
ਜਿ਼ਲ੍ਹਾ ਬਾਲ ਸੁਰੱਖਿਆ ਅਫਸਰ ਫਿਰੋਜ਼ਪੁਰ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਬੱਚਿਆ ਦੀ ਸੁਰੱਖਿਆ ਅਤੇ ਦੇਖਭਾਲ ਲਈ ਬਾਲ ਸੁਰੱਖਿਆ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਚਾਈਲਡ ਹੈਲਪ ਲਾਈਨ ਨੰਬਰ 1098 ਤੇ ਫੋਨ ਕਰਕੇ ਵੀ ਇਸ ਸਬੰਧੀ ਕੋਈ ਵੀ ਜਾਣਕਾਰੀ ਲਈ ਜਾ ਸਕਦੀ ਹੈ। ਇਸ ਮੌਕੇ ਸੀਮਾ ਰਾਣੀ, ਸਤਨਾਮ ਸਿੰਘ, ਅਸ਼ੀਸ਼ ਕੁਮਾਰ, ਕਵਿਤਾ ਰਾਣੀ, ਏ.ਐਸ.ਆਈ ਸੁਖਚੈਨ ਸਿੰਘ, ਏ.ਐਸ.ਆਈ ਸਤਵੰਤ ਸਿੰਘ, ਸੁਖਵਿੰਦਰ ਸਿੰਘ, ਉਸ਼ਾ ਰਾਣੀ, ਸੁਖਵਿੰਦਰ ਕੌਰ, ਸਵਰਨਜੀਤ ਕੌਰ ਬਾਲ ਭਲਾਈ ਕਮੇਟੀ ਫਿਰੋਜ਼ਪੁਰ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ