Welcome to Canadian Punjabi Post
Follow us on

31

August 2025
 
ਪੰਜਾਬ

ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ

July 11, 2024 12:33 PM

-ਬਰਤਾਨੀਆ ਦੀ ਡਿਪਟੀ ਹਾਈ ਕਮਿਸ਼ਨਰ ਵੱਲੋਂ ਚੇਤਨ ਸਿੰਘ ਜੌੜਾਮਾਜਰਾ ਨਾਲ ਭਵਿੱਖੀ ਸਹਿਯੋਗ ਅਤੇ ਨਵੀਆਂ ਖੇਤੀ ਸਹਾਇਕ ਤਕਨੀਕਾਂ ਸਬੰਧੀ ਮੁਲਾਕਾਤ
-ਲੀਚੀ ਦੀ ਅਗਲੀ ਵੱਡੀ ਖੇਪ ਇੰਗਲੈਂਡ ਨੂੰ ਛੇਤੀ ਕੀਤੀ ਜਾਵੇਗੀ ਐਕਸਪੋਰਟ : ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ, 11 ਜੁਲਾਈ (ਪੋਸਟ ਬਿਊਰੋ): ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਹਾਲ ਹੀ ਵਿੱਚ ਇੰਗਲੈਂਡ ਨੂੰ ਸਫ਼ਲਤਾਪੂਰਵਕ ਐਕਸਪੋਰਟ ਕਰਨ ਤੋਂ ਬਾਅਦ ਅੱਜ ਇੰਗਲੈਂਡ (ਯੂ.ਕੇ.) ਦੀ ਡਿਪਟੀ ਹਾਈ ਕਮਿਸ਼ਨਰ ਸ੍ਰੀਮਤੀ ਕੈਰੋਲਿਨ ਰੋਵੇਟ ਵੱਲੋਂ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ ਕਰਕੇ ਭਵਿੱਖ ਵਿੱਚ ਲੀਚੀ ਦੇ ਨਿਰਯਾਤ ਸਬੰਧੀ ਅਗਲੇਰੀ ਰਣਨੀਤੀ ਅਤੇ ਖੇਤੀ ਸਹਾਇਕ ਤਕਨੀਕਾਂ ਨੂੰ ਸਾਂਝਾ ਤੇ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਵਿਚਾਰ-ਵਟਾਂਦਰਾ ਕੀਤਾ ਗਿਆ।
ਪੰਜਾਬ ਤੋਂ ਖੇਤੀਬਾੜੀ ਨਾਲ ਸਬੰਧਤ ਨਿਰਯਾਤ ਸੰਭਾਵਨਾਵਾਂ ਨੂੰ ਵਧਾਉਣ ਅਤੇ ਕੌਮਾਂਤਰੀ ਸਹਿਯੋਗ ਨੂੰ ਉਤਸ਼ਾਹਿਤ ਕਰਨ ’ਤੇ ਕੇਂਦਰਿਤ ਇਸ ਉੱਚ ਪੱਧਰੀ ਮੀਟਿੰਗ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਉਤਪਾਦਾਂ ਨੂੰ ਆਲਮੀ ਪੱਧਰ ’ਤੇ ਬਣਦੀ ਥਾਂ ਦਿਵਾਉਣ ਦੀ ਦੂਰ-ਦਰਸ਼ੀ ਸੋਚ ਰੱਖਦੀ ਹੈ। ਇਸ ਦਿਸ਼ਾ 'ਚ ਹਾਲ ਹੀ ਵਿੱਚ ਸੂਬੇ ਤੋਂ ਲੀਚੀ ਐਕਸਪੋਰਟ ਕਰਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਜ ਦੇ ਉਤਪਾਦਾਂ ਨੂੰ ਦੁਨੀਆਂ ਭਰ ਦੇ ਨਵੇਂ ਬਾਜ਼ਾਰਾਂ ਵਿੱਚ ਹੋਰ ਪ੍ਰਫੁੱਲਿਤ ਕਰਨ ਮੱਦੇਨਜ਼ਰ ਸਰਕਾਰ ਦੀ ਇਹ ਪਹਿਲਕਦਮੀ ਇੱਕ ਨਵੇਕਲੀ ਉਦਾਹਰਣ ਹੈ ।
ਮੀਟਿੰਗ ਦੌਰਾਨ ਪੰਜਾਬ ਦੇ ਨਿਰਯਾਤ ਲਈ ਏਕੀਕ੍ਰਿਤ ਬ੍ਰਾਂਡ ਦੇ ਵਿਕਾਸ ਸਣੇ ਸੂਰਜੀ ਊਰਜਾ, ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਡਰੋਨ ਮੈਪਿੰਗ, ਖੇਤੀ ਦੀਆਂ ਉੱਨਤ ਤਕਨੀਕਾਂ, ਖੇਤੀ ਕਾਰੋਬਾਰ ਉੱਦਮਾਂ ਸਬੰਧੀ ਮੌਕੇ ਅਤੇ ਕਾਰਬਨ ਅਤੇ ਵਾਟਰ ਕ੍ਰੈਡਿਟ ਦੀ ਖੋਜ ਬਾਰੇ ਸੰਭਾਵੀ ਸਹਿਯੋਗ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਰੋਵੇਟ ਨੇ ਲੀਚੀ ਨਿਰਯਾਤ ਪ੍ਰੋਗਰਾਮ ਵਿੱਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ਅਤੇ ਪੰਜਾਬ ਅਤੇ ਬਰਤਾਨੀਆ ਦਰਮਿਆਨ ਭਵਿੱਖੀ ਸਹਿਯੋਗ ਲਈ ਅਗਲੇਰੀ ਰੂਪ-ਰੇਖਾ ਉਲੀਕਣ ਦਾ ਭਰੋਸਾ ਦਿੱਤਾ।
ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਤੋਂ ਲੀਚੀ ਦੀ ਅਗਲੀ ਵੱਡੀ ਖੇਪ ਛੇਤੀ ਇੰਗਲੈਂਡ ਨੂੰ ਐਕਸਪੋਰਟ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਤੀਬਾੜੀ ਅਤੇ ਪ੍ਰੋਸੈਸਡ ਫ਼ੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ ਸਹਿਯੋਗ ਨਾਲ ਹਾਲ ਹੀ ਵਿੱਚ ਸ਼ੁਰੂ ਕੀਤਾ ਗਿਆ ਲੀਚੀ ਨਿਰਯਾਤ ਪੰਜਾਬ ਦੇ ਖੇਤੀਬਾੜੀ ਖੇਤਰ ਦੇ ਵਿਕਾਸ ਲਈ ਇੱਕ ਅਹਿਮ ਮੀਲ ਪੱਥਰ ਸਾਬਤ ਹੋਇਆ ਹੈ। ਸੂਬੇ ਦੇ ਨੀਮ-ਪਹਾੜੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ ਐਕਸਪੋਰਟ ਕੀਤੀ ਗਈ ਲੀਚੀ ਇਸ ਖੇਤਰ ਦੇ ਅਨੁਕੂਲ ਮਾਹੌਲ ਕਰਕੇ ਆਪਣੇ ਗੂੜ੍ਹੇ ਲਾਲ ਰੰਗ ਅਤੇ ਚੋਖੀ ਮਿਠਾਸ ਕਾਰਨ ਮਸ਼ਹੂਰ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਲੀਚੀ ਦੀ ਕਾਸ਼ਤ 3,250 ਹੈਕਟੇਅਰ ਰਕਬੇ ਵਿੱਚ ਕੀਤੀ ਜਾਂਦੀ ਹੈ, ਜਿਥੋਂ ਲਗਭਗ 13,000 ਮੀਟਰਕ ਟਨ ਸਾਲਾਨਾ ਲੀਚੀ ਦੀ ਪੈਦਾਵਾਰ ਹੁੰਦੀ ਹੈ, ਜਿਸ ਸਦਕਾ ਪੰਜਾਬ ਨੂੰ ਵਿਸ਼ਵ ਲੀਚੀ ਮੰਡੀ ਵਿੱਚ ਵੱਡੇ ਕਾਸ਼ਤਕਾਰ ਵਜੋਂ ਸਥਾਨ ਪ੍ਰਾਪਤ ਹੈ।
ਮੀਟਿੰਗ ਵਿੱਚ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਹੜ੍ਹਾਂ ਦੇ ਚਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਲਿਖਿਆ- ਪੰਜਾਬ ਲਈ ਔਖਾ ਸਮਾਂ..! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਵਿੱਚ ਵਾਰ-ਵਾਰ ਹੜ੍ਹ ਆਉਣ ਦੇ ਕਾਰਨਾਂ ਦੀ ਜਾਂਚ ਦੀ ਕੀਤੀ ਮੰਗ ਉੱਘੇ ਸਿੱਖ ਚਿੰਤਕ ਅਤੇ ਲੇਖਕ ਦਿਲਜੀਤ ਸਿੰਘ ਬੇਦੀ ਦਾ ਨਹੀਂ ਰਹੇ ਆਬਕਾਰੀ ਤੇ ਕਰ ਵਿਭਾਗ ਦੇ ਕਰਮਚਾਰੀਆਂ ਨੇ ਹੜ੍ਹ ਪੀੜਤਾਂ ਲਈ ਰਾਹਤ ਫੰਡ `ਚ ਤਨਖਾਹ ਦਾਨ ਕਰਨ ਦਾ ਕੀਤਾ ਫੈਸਲਾ ਖੇਡ ਦਿਵਸ ਮੌਕੇ ਡਾਇਰੈਕਟਰ ਸਪੋਰਟਸ ਡਾ ਕੰਵਰ ਮਨਦੀਪ ਸਿੰਘ ਜਿੰਮੀ ਢਿੱਲੋਂ ਸਨਮਾਨਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੁਨਰ ਵਿਕਾਸ ਅਤੇ ਨਵੀਨਤਾ ਵਿਸ਼ੇ 'ਤੇ ਇੱਕ ਰੋਜ਼ਾ ਵਰਕਸ਼ਾਪ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੇਪੀਐੱਮਜੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 23 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼ ਕੀਤੀ ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ, ਪਿਸਤੌਲ ਬਰਾਮਦ ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਸਹਾਇਤਾ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਐਲਾਨ