Welcome to Canadian Punjabi Post
Follow us on

18

February 2025
 
ਪੰਜਾਬ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਹੱਡਾ-ਰੋੜੀਆਂ ਦੇ ਸੁਚੱਜੇ ਪ੍ਰਬੰਧਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ

July 11, 2024 12:35 PM

-ਅਧਿਕਾਰੀਆਂ ਨੂੰ ਇਕ ਮਹੀਨੇ ਦੇ ਅੰਦਰ ਮੁਕੰਮਲ ਸਰਵੇਖਣ ਕਰਨ ਅਤੇ ਰਿਪੋਰਟ ਉਨ੍ਹਾਂ ਦੇ ਦਫ਼ਤਰ ਨੂੰ ਭੇਜਣ ਦੇ ਨਿਰਦੇਸ਼
ਚੰਡੀਗੜ੍ਹ, 11 ਜੁਲਾਈ (ਪੋਸਟ ਬਿਊਰੋ): ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਭਰ ਦੇ ਪਿੰਡਾਂ ਵਿੱਚ ਸਥਿਤ ਹੱਡਾ-ਰੋੜੀਆਂ ਦੇ ਢੁਕਵੇਂ ਪ੍ਰਬੰਧਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਪੇਂਡੂ ਖੇਤਰਾਂ ਵਿੱਚ ਜਨਤਕ ਸਿਹਤ, ਸਾਫ਼-ਸਫ਼ਾਈ ਅਤੇ ਸਰਕਾਰੀ ਜ਼ਮੀਨਾਂ ਦੀ ਸੁਚੱਜੀ ਵਰਤੋਂ ਬਾਰੇ ਵਧ ਰਹੀਆਂ ਚਿੰਤਾਵਾਂ ਨੂੰ ਦੂਰ ਕਰਨ ਦੇ ਮਨਸ਼ੇ ਨਾਲ ਕੈਬਨਿਟ ਮੰਤਰੀ ਨੇ ਪੰਚਾਇਤ ਵਿਭਾਗ ਦੇ ਸਾਰੇ ਖੇਤਰੀ ਦਫ਼ਤਰਾਂ ਦੇ ਅਧਿਕਾਰੀਆਂ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਸਰਵੇਖਣ ਕਰਨ ਅਤੇ ਆਪਣੇ ਅਧਿਕਾਰ-ਖੇਤਰ ਅਧੀਨ ਆਉਂਦੇ ਪਿੰਡਾਂ ਵਿੱਚ ਹੱਡਾ-ਰੋੜੀਆਂ ਲਈ ਨਿਰਧਾਰਤ ਥਾਵਾਂ ਦੀ ਸ਼ਨਾਖ਼ਤ ਅਤੇ ਨਿਸ਼ਾਨਦੇਹੀ ਕਰਨ ਲਈ ਵੀ ਕਿਹਾ।
ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੇ ਸਾਰੇ ਪਿੰਡਾਂ ਵਿੱਚ ਮੁਰਦਾ ਪਸ਼ੂਆਂ ਦੇ ਢੁਕਵੇਂ ਨਿਪਟਾਰੇ ਲਈ ਮੌਜੂਦਾ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇ ਅਤੇ ਇਸ ਸਬੰਧੀ ਵਿਸਥਾਰਤ ਰਿਪੋਰਟ ਉਨ੍ਹਾਂ ਦੇ ਦਫ਼ਤਰ ਵਿਖੇ ਭੇਜਣੀ ਯਕੀਨੀ ਬਣਾਈ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਕੀਤੇ ਗਏ ਦੌਰਿਆਂ ਦੌਰਾਨ ਇਹ ਪਾਇਆ ਗਿਆ ਕਿ ਮੁਰਦਾ ਪਸ਼ੂਆਂ ਦੇ ਨਿਪਟਾਰੇ ਲਈ ਨਿਰਧਾਰਤ ਥਾਵਾਂ ਅਣਵਰਤੀਆਂ ਛੱਡੀਆਂ ਗਈਆਂ ਹਨ ਅਤੇ ਇਨ੍ਹਾਂ ਥਾਵਾਂ 'ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਹਨ। ਇਸ ਕਾਰਨ ਪਸ਼ੂ ਪਾਲਕਾਂ ਵੱਲੋਂ ਮਰੇ ਹੋਏ ਪਸ਼ੂਆਂ ਦੇ ਨਿਪਟਾਰੇ ਲਈ ਪਸ਼ੂਆਂ ਨੂੰ ਸੜਕਾਂ ਤੇ ਨਹਿਰਾਂ ਕਿਨਾਰੇ ਅਤੇ ਰਿਹਾਇਸ਼ੀ ਇਲਾਕਿਆਂ ਦੇ ਨੇੜੇ ਹੀ ਸੁੱਟ ਦਿੱਤਾ ਜਾਂਦਾ ਹੈ ਜਿਸ ਕਰਕੇ ਇਨ੍ਹਾਂ ਦੀ ਬਦਬੂ ਲੋਕਾਂ ਲਈ ਵੱਡੀ ਸਿਰਦਰਦੀ ਬਣਦੀ ਜਾ ਰਹੀ ਹੈ ਅਤੇ ਕਈ ਤਰ੍ਹਾਂ ਦੀਆਂ ਭਿਆਨਕ ਬੀਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ ਅਤੇ ਇਨ੍ਹਾਂ ਥਾਵਾਂ 'ਤੇ ਰਹਿੰਦੇ ਖੂੰਖਾਰ ਆਵਾਰਾ ਕੁੱਤੇ ਰਾਹਗੀਰਾਂ ਅਤੇ ਬੱਚਿਆਂ ਲਈ ਜਾਨ ਦਾ ਖੌਅ ਬਣ ਰਹੇ ਹਨ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਦੀਆਂ ਹੱਡਾ-ਰੋੜੀਆਂ, ਜੋ ਸੰਘਣੀ ਆਬਾਦੀ ਵਿੱਚ ਆ ਜਾਣ ਕਾਰਨ ਆਮ ਜਨਤਾ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਗਈਆਂ ਹਨ, ਉਨ੍ਹਾਂ ਪਿੰਡਾਂ ਲਈ ਵਿਭਾਗ ਦੇ ਅਧਿਕਾਰੀ ਗ੍ਰਾਮ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਦੇ ਸਹਿਯੋਗ ਨਾਲ ਗ਼ੈਰ-ਵਾਹੀਯੋਗ ਸ਼ਾਮਲਾਤ ਜ਼ਮੀਨਾਂ ਵਿੱਚੋਂ ਥਾਂ ਮੁਹੱਈਆ ਕਰਵਾ ਕੇ ਆਬਾਦੀ ਦੇਹ ਤੋਂ ਬਾਹਰ ਕੱਢਣ ਲਈ ਉਚੇਚਾ ਬੰਦੋਬਸਤ ਕਰਨ ਅਤੇ ਇਸ ਮੰਤਵ ਲਈ ਪੁਰਾਣੀ ਅਲਾਟ ਕੀਤੀ ਗਈ ਜ਼ਮੀਨ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਤਜਵੀਜ਼ ਪੇਸ਼ ਕਰਨ।
ਭੁੱਲਰ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਸਵੱਛਤਾ, ਜਨਤਕ ਸਿਹਤ ਅਤੇ ਜੀਵਨ ਦੀ ਸਮੁੱਚੀ ਗੁਣਵੱਤਾ ਨੂੰ ਬਰਕਰਾਰ ਰੱਖਣ ਲਈ ਮੁਰਦਾ ਪਸ਼ੂਆਂ ਦੇ ਨਿਪਟਾਰੇ ਦਾ ਢੁਕਵਾਂ ਪ੍ਰਬੰਧਨ ਬਹੁਤ ਜ਼ਰੂਰੀ ਹੈ। ਇਸ ਨਾਲ ਸੂਬੇ ਭਰ ਦੇ ਪਿੰਡਾਂ ਵਿੱਚ ਇਸ ਜ਼ਰੂਰੀ ਕਾਰਜ ਲਈ ਨਿਰਧਾਰਤ ਤੇ ਸੁਚੱਜੀ ਸਾਂਭ-ਸੰਭਾਲ ਵਾਲੀਆਂ ਥਾਵਾਂ ਉਪਲਬਧ ਹੋਣਗੀਆਂ ਅਤੇ ਨਾਲ-ਨਾਲ ਪੇਂਡੂ ਖੇਤਰ ਦੇ ਵਸਨੀਕਾਂ ਦੀਆਂ ਚਿੰਤਾਵਾਂ ਵੀ ਦੂਰ ਹੋਣਗੀਆਂ।
ਕੈਬਨਿਟ ਮੰਤਰੀ ਨੇ ਪੰਜਾਬ ਦੇ ਪਿੰਡਾਂ ਵਿੱਚ ਸਫ਼ਾਈ ਅਤੇ ਲੋਕ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਹਦਾਇਤਾਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸਾਰੇ ਸਬੰਧਤ ਵਿਭਾਗਾਂ ਨੂੰ ਇਸ ਦੇ ਲਾਗੂਕਰਨ ਵਿੱਚ ਪੂਰਨ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਕੱਲ੍ਹ ਭਰੀ ਜਾਵੇਗੀ ਦੂਜੀ ਉਡਾਨ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਵਿਜੀਲੈਂਸ ਬਿਊਰੋ ਨੇ ਏਐੱਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ 10,000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ : ਮੋਹਿੰਦਰ ਭਗਤ ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਲਿਆਂਦੀ ਤੇਜ਼ੀ