Welcome to Canadian Punjabi Post
Follow us on

01

July 2025
 
ਪੰਜਾਬ

ਮਾਨ ਸਰਕਾਰ ਦੀ ਪਹਿਲ: ਮਹਿਲਾਵਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ

August 01, 2024 07:12 AM

-ਸੂਬੇ ਦੀਆਂ ਮਹਿਲਾ ਲਾਭਪਾਤਰੀਆਂ ਨੇ 32.46 ਕਰੋੜ ਤੋਂ ਵੱਧ ਯਾਤਰਾਵਾਂ ਦਾ ਲਿਆ ਲਾਭ
-ਮੁਫ਼ਤ ਬੱਸ ਯਾਤਰਾ ਸਕੀਮ ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 1 ਅਗਸਤ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ 28 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਮਹਿਲਾਵਾਂ ਲਈ ਮੁਫ਼ਤ ਯਾਤਰਾ ਯਕੀਨੀ ਬਣਾਉਣ ਹਿੱਤ 1,548.25 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਸਕੀਮ ਤਹਿਤ ਔਰਤਾਂ ਨੂੰ 32.46 ਕਰੋੜ ਯਾਤਰਾਵਾਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਸ ਸਦਕਾ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਸਮਰੱਥ ਬਣਾਉਣ ਦੇ ਮੌਕਿਆਂ ਤੱਕ ਉਨ੍ਹਾਂ ਦੀ ਪਹੁੰਚ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਵਾਧਾ ਹੋਇਆ ਹੈ।
ਕੈਬਨਿਟ ਮੰਤਰੀ ਨੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਰਚ 2022 ਤੋਂ ਮਾਰਚ 2023 ਤੱਕ ਕੁੱਲ 664.63 ਕਰੋੜ ਰੁਪਏ ਖ਼ਰਚ ਕੇ ਮਹਿਲਾਵਾਂ ਨੂੰ 14.29 ਕਰੋੜ ਯਾਤਰਾਵਾਂ ਦਾ ਲਾਭ ਦਿੱਤਾ ਗਿਆ ਜਦਕਿ ਵਿੱਤੀ ਵਰ੍ਹੇ 2023-2024 ਦੌਰਾਨ 694.64 ਕਰੋੜ ਰੁਪਏ ਦੇ ਖ਼ਰਚ ਨਾਲ ਔਰਤਾਂ ਨੂੰ 14.90 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ 15 ਜੁਲਾਈ, 2024 ਤੱਕ 188.98 ਕਰੋੜ ਰੁਪਏ ਨਾਲ ਮਹਿਲਾਵਾਂ ਨੂੰ 3.27 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਜਾ ਚੁੱਕੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅਹਿਮ ਯੋਜਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਮਾਜਿਕ ਭਲਾਈ ਅਤੇ ਲਿੰਗ ਬਰਾਬਰਤਾ ਪ੍ਰਤੀ ਬਹੁਪੱਖੀ ਪਹੁੰਚ ਦਾ ਸਬੂਤ ਹੈ। ਭੁੱਲਰ ਨੇ ਕਿਹਾ ਕਿ ਮਹਿਲਾਵਾਂ ਲਈ ਆਉਣ-ਜਾਣ ਦੀਆਂ ਵਿੱਤੀ ਰੁਕਾਵਟਾਂ ਨੂੰ ਦੂਰ ਕਰਦਿਆਂ ਇਹ ਪਹਿਲਕਦਮੀ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸਹੂਲਤਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਲਈ ਸਮਰੱਥ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੰਨਣਾ ਹੈ ਕਿ ਸਾਰੇ ਵਰਗਾਂ ਦੀ ਸਮੁੱਚੀ ਤਰੱਕੀ ਹੀ ਅਸਲ ਮਾਅਨਿਆਂ ਵਿੱਚ ਤਰੱਕੀ ਹੈ। ਇਹ ਮੁਫ਼ਤ ਯਾਤਰਾ ਸਕੀਮ ਔਰਤਾਂ ਨੂੰ ਮਹਿਜ਼ ਆਉਣ-ਜਾਣ ਦੀ ਸਹੂਲਤ ਦੇਣਾ ਹੀ ਨਹੀਂ, ਸਗੋਂ ਪੰਜਾਬ ਦੀ ਹਰ ਮਹਿਲਾ ਲਈ ਸਵੈਮਾਣ, ਆਜ਼ਾਦੀ ਅਤੇ ਵਿਕਾਸ ਨੂੰ ਦਰਸਾਉਂਦੀ ਹੈ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਸਹੂਲਤ ਮਾਨ ਸਰਕਾਰ ਦੇ ਇੱਕ ਅਗਾਂਹਵਧੂ ਅਤੇ ਬਰਾਬਰੀ ਵਾਲੇ ਪੰਜਾਬ ਦੇ ਸੰਕਲਪ ਨੂੰ ਉਜਾਗਰ ਕਰਦੀ ਹੈ, ਜਿੱਥੇ ਹਰ ਨਾਗਰਿਕ ਲਿੰਗ ਆਧਾਰਤ ਪੱਖਪਾਤ ਤੋਂ ਬਿਨ੍ਹਾਂ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾ ਸਕਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ