Welcome to Canadian Punjabi Post
Follow us on

15

February 2025
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਕੱਲ੍ਹ ਭਰੀ ਜਾਵੇਗੀ ਦੂਜੀ ਉਡਾਨਕੈਨੇਡਾ ਅਮਰੀਕਾ ਨਾਲ ਵਪਾਰ ਸਮਝੌਤੇ ‘ਤੇ ਮੁੜ ਗੱਲਬਾਤ ਲਈ ਹਮੇਸ਼ਾ ਤਿਆਰ : ਆਨੰਦਬਾਰਡਰ ਗਾਰਡ ਹੁਣ ਅਸਥਾਈ ਵੀਜ਼ੇ ਕਰ ਸਕਣਗੇ ਰੱਦਟਰੰਪ ਨੇ ਭਾਰਤੀ-ਅਮਰੀਕੀ ਪਾਲ ਕਪੂਰ ਨੂੰ ਦੱਖਣ ਏਸਿ਼ਆਈ ਮਾਮਲਿਆਂ ਲਈ ਸਹਾਇਕ ਵਿਦੇਸ਼ ਮੰਤਰੀ ਨਾਮਜ਼ਦ ਕੀਤਾਟਰੰਪ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਨਿੱਘਾ ਸਵਾਗਤ, ਕਿਹਾ- ਮੋਦੀ ‘ਮਹਾਨ ਦੋਸਤ’ ਤੇ ‘ਸ਼ਾਨਦਾਰ’ ਆਦਮੀ ਮਸਕ ਨੇ ਦਿੱਤਾ ਅਮਰੀਕਾ ’ਚ ਸਾਰੀਆਂ ਏਜੰਸੀਆਂ ਭੰਗ ਕਰਨ ਦਾ ਸੱਦਾਪ੍ਰਧਾਨ ਮੰਤਰੀ ਮੋਦੀ ਨੇ ਸਪੇਸਐਕਸ ਦੇ ਸੀਈਓ ਐਲਨ ਮਸਕ ਨਾਲ ਕੀਤੀ ਮੁਲਾਕਾਤ
 
ਪੰਜਾਬ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐੱਸ.ਡੀ.ਐੱਮਜ਼ ਅਤੇ ਡੀ.ਆਰ.ਓਜ਼ ਨਾਲ ਮੀਟਿੰਗ, ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ

August 01, 2024 08:01 AM

ਚੰਡੀਗੜ੍ਹ, 1 ਅਗਸਤ (ਪੋਸਟ ਬਿਊਰੋ): ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਰਾਜ ਭਰ ਦੇ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ਅਤੇ ਜਿ਼ਲ੍ਹਾ ਮਾਲ ਅਫ਼ਸਰਾਂ (ਡੀਆਰਓਜ਼) ਨਾਲ ਮੀਟਿੰਗ ਕੀਤੀ।
ਤਿੰਨ ਘੰਟੋ ਤੋਂ ਵੀ ਲੰਬੀ ਚੱਲੀ ਇਸ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਅੰਕ ਭਾਰਤੀ, ਚੀਫ ਇੰਜੀਨੀਅਰ, ਨੈਸ਼ਨਲ ਹਾਈਵੇਜ਼, ਪੰਜਾਬ ਪੀ.ਡਬਲਯੂ.ਡੀ (ਬੀ.ਐਂਡ.ਆਰ.) ਜੇ.ਐੱਸ.ਤੁੰਗ ਅਤੇ ਐੱਨ.ਐੱਚ.ਏ.ਆਈ., ਚੰਡੀਗੜ੍ਹ ਦੇ ਆਰ.ਓ. ਸ੍ਰੀ ਵਿਪਨੇਸ਼ ਸ਼ਰਮਾ ਨਾਲ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਪ੍ਰਾਪਤੀ ਦੌਰਾਨ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਲਈ ਰਣਨੀਤੀ 'ਤੇ ਚਰਚਾ ਕੀਤੀ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੌਮੀ ਸ਼ਾਹਮਾਰਗਾਂ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਮੀਨ ਇਕਵਾਇਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਲੰਬਿਤ ਮਸਲਿਆਂ ਦਾ ਜਲਦੀ ਹੱਲ ਅਤੇ ਜ਼ਮੀਨ ਮਾਲਕਾਂ ਨੂੰ ਉਚਿਤ ਮੁਆਵਜ਼ਾ ਮਿਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਹ ਸਮੀਖਿਆ ਮੀਟਿੰਗ ਜਲਦੀ ਹੀ ਅਗਲੀ ਬੁਲਾਈ ਜਾਣ ਵਾਲੀ ਮੀਟਿੰਗ ਦੌਰਾਨ ਕਾਰਗੁਜ਼ਾਰੀ ਦੇ ਮੁਲਾਂਕਣ ਲਈ ਬੈਂਚਮਾਰਕ ਵਜੋਂ ਕੰਮ ਕਰੇਗੀ।
ਕੈਬਨਿਟ ਮੰਤਰੀ ਨੇ ਉਨ੍ਹਾਂ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਵੀ ਸ਼ਲਾਘਾ ਕੀਤੀ ਜਿੰਨ੍ਹਾਂ ਸਮਰਪਣ ਅਤੇ ਪ੍ਰੋਜੈਕਟਾਂ ਨੂੰ ਜਲਦੀ ਲਾਗੂ ਕਰਨ ਪ੍ਰਤੀ ਵਚਨਬੱਧਤਾ ਤਹਿਤ ਜ਼ਮੀਨ ਐਕਵਾਇਰ ਵਿੱਚ ਜ਼ੀਰੋ ਪੈਂਡੈਂਸੀ ਹਾਸਲ ਕੀਤੀ ਹੈ। ਉਨ੍ਹਾਂ ਹੋਰ ਅਧਿਕਾਰੀਆਂ ਨੂੰ ਇੰਨ੍ਹਾਂ ਅਧਿਕਾਰੀਆਂ ਤੋਂ ਸੇਧ ਲੈਂਦਿਆਂ ਆਪਣੀ ਕਾਰਗੁਜਾਰੀ ਵਿੱਚ ਨਿਖਾਰ ਲਿਆਉਣ ਵਾਸਤੇ ਯਤਨ ਕਰਨ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਐੱਸ.ਡੀ.ਐੱਮਜ਼ ਅਤੇ ਡੀ.ਆਰ.ਓਜ਼ ਨੇ ਲੋਕ ਨਿਰਮਾਣ ਮੰਤਰੀ ਨੂੰ ਇਕਾਵਾਇਰ ਕੀਤੀਆਂ ਗਈਆਂ ਜ਼ਮੀਨਾਂ ਦੀ ਰਾਸ਼ੀ ਇਸ ਦੇ ਮਾਲਕਾਂ ਨੂੰ ਸੌਂਪਣ ਬਾਰੇ ਮੌਜੂਦਾ ਸਥਿਤੀ ਅਤੇ ਜਿੱਥੇ ਕਿਤੇ ਵੀ ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਦਾ ਕਬਜ਼ਾ ਕੌਮੀ ਸ਼ਾਹਮਾਰਗਾਂ ਦੇ ਪ੍ਰੋਜੈਕਟਾਂ ਲਈ ਦੇਣ ਲਈ ਮਨਾਉਣ ਦੀ ਲੋੜ ਹੈ, ਬਾਰੇ ਚੱਲ ਰਹੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਜ਼ਮੀਨ ਮਾਲਕਾਂ ਨੂੰ ਇੰਨ੍ਹਾਂ ਪ੍ਰੋਜੈਕਟਾਂ ਲਈ ਜ਼ਮੀਨ ਦੇਣ ਲਈ ਤਿਆਰ ਕਰਨ ਲਈ ਪਿੰਡਾਂ ਵਿੱਚ ਕੈਂਪ ਲਗਾਉਣ, ਜਮੀਨ ਮਾਲਕਾਂ ਤੱਕ ਨਿੱਜੀ ਤੌਰ ‘ਤੇ ਪਹੁੰਚ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਇਸ ਸਬੰਧੀ ਕੀਤੇ ਜਾ ਰਹੇ ਹੋਰ ਯਤਨਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ।
ਮੀਟਿੰਗ ਦੀ ਸਮਾਪਤੀ ਕਰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਅਤੇ ਕੌਮੀ ਸ਼ਾਹਮਾਰਗਾਂ ਰਾਹੀਂ ਸੰਪਰਕ ਵਧਾਉਣ ਲਈ ਆਪਣੀ ਵਚਨਬੱਧਤਾ ਵਿੱਚ ਅਡੋਲ ਹੈ। ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਜ਼ਮੀਨ ਪ੍ਰਾਪਤ ਕਰਨ ਵਿੱਚ ਸੂਬਾ ਸਰਕਾਰ ਦੀ ਸਫਲਤਾ ਇੰਨ੍ਹਾਂ ਪ੍ਰੋਜੈਕਟਾਂ ਨੂੰ ਨਿਰਵਿਘਨ ਅਮਲ ਵਿੱਚ ਲਿਆਉਣ ਲਈ ਰਾਹ ਪੱਧਰਾ ਕਰੇਗੀ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਵੱਡਾ ਲਾਭ ਪਹੁੰਚੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਕੱਲ੍ਹ ਭਰੀ ਜਾਵੇਗੀ ਦੂਜੀ ਉਡਾਨ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਵਿਜੀਲੈਂਸ ਬਿਊਰੋ ਨੇ ਏਐੱਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ 10,000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ : ਮੋਹਿੰਦਰ ਭਗਤ ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਲਿਆਂਦੀ ਤੇਜ਼ੀ ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ