Welcome to Canadian Punjabi Post
Follow us on

01

June 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

August 01, 2024 08:02 AM

ਚੰਡੀਗੜ੍ਹ, 1 ਅਗਸਤ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅਰਪਨ ਸਿੰਘ ਵਾਸੀ ਪਿੰਡ ਧਨੌਲਾ ਪੁਰਾਣਾ, ਤਹਿਸੀਲ ਬਾਬਾ ਬਕਾਲਾ ,ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ (ਰਜਿਸਟਰੀ ਕਲਰਕ) ਨੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦੇ ਇੰਤਕਾਲ ਵਿੱਚ ਉਸਦੇ ਪਿਤਾ ਦੇ ਨਾਂ ਦੀ ਦਰੁਸਤੀ ਲਈ 30,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਕਲਰਕ ਇਸ ਮੰਤਵ ਲਈ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਇਹ ਵੀ ਕਿਹਾ ਕਿ ਮੁਲਜ਼ਮ ਨੂੰ ਭਲਕੇ ਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਦੌਰਾਨ ਨਾਇਬ ਤਹਿਸੀਲਦਾਰ ਦੀ ਭੂਮਿਕਾ ਵੀ ਪੜਤਾਲੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੀਆਰਟੀਸੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ, ਤਿੰਨ ਦੋਸਤਾਂ ਦੀ ਹੋਈ ਮੌਤ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਭਾਰਤੀ ਜਲ ਸੈਨਾ `ਚ ਬਣੇ ਅਫਸਰ ਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀ 6 ਜੂਨ ਦੇ ਸ਼ਹੀਦੀ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਭਲਕੇ 2 ਜੂਨ ਨੂੰ ਬਾਬਾ ਹਰਨਾਮ ਸਿੰਘ ਨੂੰ ਮਿਲੇਗਾ ਪੀ.ਐਮ ਕਿਸਾਨ ਯੋਜਨਾ ਅਧੀਨ ਈ ਕੇ ਵਾਈ ਸੀ ਕਰਨ ਤੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਪਾਸੋਂ ਮੁੱਖ ਖੇਤੀਬਾੜੀ ਅਫਸਰ ਮੋਗਾ ਨੂੰ ਮਿਲਿਆ ਪ੍ਰਸੰਸਾ ਪੱਤਰ ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ : ਮੁੱਖ ਮੰਤਰੀ ਮਾਨ ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੈਂਬਰ ਡਾਇਰੈਕਟਰ ਵੱਜੋਂ ਅਹੁਦਾ ਸੰਭਾਲਿਆ ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪ੍ਰੀਤੀ ਜਿ਼ੰਟਾ ਤੇ ਸ਼੍ਰੇਅਸ ਅਈਅਰ ਸਮੇਤ ਪੰਜਾਬ ਕਿੰਗਜ਼ ਦੀ ਸਾਰੀ ਟੀਮ ਨਾਲ ਕੀਤੀ ਮੁਲਾਕਾਤ