Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਕ੍ਰਿਸ਼ਨ ਭਗਵਾਨ ਦਾ ਜਨਮ ਸਰਟੀਫਿਕੇਟ ਮੰਗਣ ਨਾਲ ਪ੍ਰਸ਼ਾਸਨ ਜੱਕੋ-ਤੱਕੀ ਵਿੱਚ ਪਿਆ

October 04, 2018 08:37 AM

* ਪੁੱਛਣ ਵਾਲੇ ਨੇ ਪੁੱਛਿਆ: ਕ੍ਰਿਸ਼ਨ ਭਗਵਾਨ ਕਿਵੇਂ ਸਨ

ਮਥੁਰਾ, 3 ਅਕਤੂਬਰ (ਪੋਸਟ ਬਿਊਰੋ)- ਛੱਤੀਸਗੜ੍ਹ ਦੇ ਸੂਚਨਾ ਅਧਿਕਾਰ ਵਰਕਰ ਨੇ ਮਥੁਰਾ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਗਵਾਨ ਕ੍ਰਿਸ਼ਨ ਦੇ ਜਨਮ, ਉਸ ਦੇ ਪਿੰਡ, ਉਨ੍ਹਾਂ ਦੀਆਂ ਲੀਲਾ ਦੀ ਜਾਣਕਾਰੀ ਮੰਗੀ ਹੈ। ਪ੍ਰਸ਼ਾਸਨ ਜਕੋ-ਤਕੀ ਵਿੱਚ ਹੈ ਕਿ ਇਸ ਅਰਜ਼ੀ ਦਾ ਜਵਾਬ ਕੀ ਦਿੱਤਾ ਜਾਵੇ। ਜ਼ਿਲ੍ਹੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਰਮੇਸ਼ ਚੰਦਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਨਿੱਜੀ ਸ਼ਰਧਾ ਨਾਲ ਜੁੜੇ ਇਨ੍ਹਾਂ ਸਵਾਲਾਂ ਦਾ ਜਵਾਬ ਕੀ ਦਿੱਤਾ ਜਾਵੇ?
ਮਿਲੀ ਜਾਣਕਾਰੀ ਅਨੁਸਾਰ ਛੱਤੀਸਗੜ੍ਹ ਰਾਜ ਦੇ ਬਿਲਾਸਪੁਰ ਜਿ਼ਲੇ ਦੇ ਗੁਮਾ ਪਿੰਡ ਦੇ ਜੈਨੰਦਰ ਕੁਮਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੁੱਛਿਆ ਹੈ ਕਿ ਬੀਤੀ ਤਿੰਨ ਸਤੰਬਰ ਨੂੰ ਦੇਸ਼ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਦੀ ਛੁੱਟੀ ਐਲਾਨ ਕੇ ਭਗਵਾਨ ਕ੍ਰਿਸ਼ਨ ਦਾ ਜਨਮ ਦਿਨ ਮਨਾਇਆ ਗਿਆ, ਕ੍ਰਿਪਾ ਕਰ ਕੇ ਭਗਵਾਨ ਕ੍ਰਿਸ਼ਨ ਦੇ ਜਨਮ ਸਰਟੀਫਿਕੇਟ ਦੀ ਸਰਟੀਫਾਈਡ ਕਾਪੀ ਦਿੱਤੀ ਜਾਵੇ, ਜਿਸ ਤੋਂ ਸਿੱਧ ਹੋਵੇ ਕਿ ਉਨ੍ਹਾਂ ਦਾ ਜਨਮ ਉਸੇ ਦਿਨ ਹੋਇਆ ਸੀ। ਉਸ ਨੇ ਇਹ ਵੀ ਪੁੱਛਿਆ ਹੈ ਕਿ ਕੀ ਕ੍ਰਿਸ਼ਨ ਜੀ ਸੱਚਮੁੱਚ ਭਗਵਾਨ ਸਨ? ਅਤੇ ਜੇ ਉਹ ਭਗਵਾਨ ਸਨ ਤਾਂ ਕਿਵੇਂ ਸਨ? ਬੇਨਤੀ ਇਹ ਕੀਤੀ ਗਈ ਹੈ ਕਿ ਕ੍ਰਿਸ਼ਨ ਜੀ ਦੇ ਭਗਵਾਨ ਹੋਣ ਦਾ ਸਰਟੀਫਿਕੇਟ ਵੀ ਦਿੱਤਾ ਜਾਵੇ। ਇਹੀ ਨਹੀਂ, ਉਸ ਵਿਅਕਤੀ ਨੇ ਇਹ ਵੀ ਪੁੱਛਿਆ ਹੈ ਕਿ ਭਗਵਾਨ ਕ੍ਰਿਸ਼ਨ ਦਾ ਪਿੰਡ ਕਿਹੜਾ ਸੀ ਅਤੇ ਉਨ੍ਹਾਂ ਨੇ ਕਿਹੜੀਆਂ ਕਿਹੜੀਆਂ ਲੀਲਾ ਕੀਤੀਆਂ?
ਇਨ੍ਹਾਂ ਸਵਾਲਾਂ ਨਾਲ ਸ਼ਸ਼ੋਪੰਜ ਵਿਚ ਪਏ ਅਧਿਕਾਰੀ ਰਮੇਸ਼ ਚੰਦਰ ਦਾ ਕਹਿਣਾ ਹੈ ਕਿ ਹਿੰਦੂ ਧਰਮ ਦੇ ਸਾਰੇ ਗ੍ਰੰਥਾਂ, ਪੁਸਤਕਾਂ ਵਿੱਚ ਇਸ ਤਰ੍ਹਾਂ ਦੇ ਵੇਰਵੇ ਮੌਜੂਦ ਹਨ ਕਿ ਭਗਵਾਨ ਕ੍ਰਿਸ਼ਨ ਦਾ ਜਨਮ ਦੁਆਪਰ ਯੁੱਗ ਵੇਲੇ ਦੇ ਸੌਰਸੇਨ, ਜਿਸ ਨੂੰ ਅੱਜ ਕੱਲ੍ਹ ਮਥੁਰਾ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਵਿੱਚ ਹੋਇਆ ਸੀ ਅਤੇ ਉਨ੍ਹਾਂ ਨੇ ਇਥੇ ਕਈ ਲੀਲਾਵਾਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਨਿੱਜੀ ਸ਼ਰਧਾ ਨਾਲ ਜੁੜੇ ਸਵਾਲਾਂ ਦਾ ਕੀ ਜਵਾਬ ਦਿੱਤਾ ਜਾਵੇ, ਇਸ 'ਤੇ ਵਿਚਾਰ ਕੀਤਾ ਜਾਵੇਗਾ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ