-ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੇ ਹੀਰਾ ਸਿੰਘ ਗਾਬੜੀਆ ਅਤੇ ਇਕਬਾਲ ਸਿੰਘ ਝੂੰਦਾ ਨੂੰ ਬਰਨਾਲਾ ਸ਼ਹਿਰ ਤੇ ਬਰਨਾਲਾ ਦਿਹਾਤੀ ਇਲਾਕਿਆਂ ਵਿਚ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪਿਆ
ਚੰਡੀਗੜ੍ਹ, 4 ਸਤੰਬਰ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਬਠਿੰਡਾ ਦੇ ਐੱਮ ਪੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਜਿ਼ਮਨੀ ਚੋਣ ਵਾਸਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪ ਦਿੱਤਾ ਹੈ।
ਇਸੇ ਤਰ੍ਹਾਂ ਸਰਦਾਰ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰ ਅਤੇ ਸਰਦਾਰ ਇਕਬਾਲ ਸਿੰਘ ਝੂੰਦਾ ਨੂੰ ਬਰਨਾਲਾ ਦਿਹਾਤੀ ਵਿਚ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪਿਆ ਗਿਆ ਹੈ।
ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹਨਾਂ ਪ੍ਰਚਾਰ ਮੁਹਿੰਮਾਂ ਦੇ ਇੰਚਾਰਜਾਂ ਨੂੰ ਆਖਿਆ ਗਿਆ ਹੈ ਕਿ ਉਹ ਇਹਨਾਂ ਹਲਕਿਆਂ ਵਿਚ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਖਾਕਾ ਤਿਆਰ ਕਰਨ। ਉਨ੍ਹਾਂ ਕਿਹਾ ਕਿ ਇਹ ਇੰਚਾਰਜ ਹਲਕਿਆਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨਗੇ ਅਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਕੇਡਰ ਨੂੰ ਬੂਥ ਵਾਈਜ਼ ਡਿਊਟੀਆਂ ਸੌਂਪਣਗੇ।