Welcome to Canadian Punjabi Post
Follow us on

02

July 2025
 
ਪੰਜਾਬ

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

September 04, 2024 07:47 AM

ਚੰਡੀਗੜ੍ਹ, 4 ਸਤੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ।
ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ ਨੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹਾਦਰ ਸਪੂਤ ਦੀ ਮਹਾਨ ਕੁਰਬਾਨੀ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਮਰ-ਮਿਟਣ ਲਈ ਪ੍ਰੇਰਿਤ ਕਰਦੀ ਰਹੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਵਚਨਬੱਧ ਹੈ ਜਿਨ੍ਹਾਂ ਨੇ ਮਾਤ-ਭੂਮੀ ਦੀ ਖਾਤਰ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਹਰੇਕ ਕਿਸਮ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਹਥਿਆਰਬੰਦ ਸੈਨਾਵਾਂ, ਨੀਮ ਫੌਜ ਬਲਾਂ ਅਤੇ ਪੁਲਿਸ ਦੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮਿਲੇਗੀ, ਉਥੇ ਹੀ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ