-ਸੰਗਤ ਸੇਵਾ ’ਚ ਵੱਧ ਚੜ੍ਹ ਕੇ ਯੋਗਦਾਨ ਪਾਉਣ : ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ
ਅੰਮ੍ਰਿਤਸਰ, 8 ਸਤੰਬਰ (ਗਿਆਨ ਸਿੰਘ): ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਪਿੰਡ ਚੱਬਾ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਰਸ਼ਨ ਸਿੰਘ ਜੀ ਟਾਹਲਾ ਸਾਹਿਬ ਵੱਲੋਂ ਲੰਗਰ ਹਾਲ ਦੀ ਤਿੰਨ ਮੰਜ਼ਲੀ ਨਵੀਂ ਇਮਾਰਤ ਦੀ ਉਸਾਰੀ ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਾਈ ਜਾ ਰਹੀ ਹੈ। ਲੰਗਰ ਹਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਵੱਲੋਂ ਅਰਦਾਸ ਕਰਨ ਉਪਰੰਤ ਉਨ੍ਹਾਂ ਸਮੇਤ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਜੋਗਾ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬੀਬੀ ਕੌਲਾਂ ਭਲਾਈ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਅਤੇ ਬਾਬਾ ਗੁਰਨਾਮ ਸਿੰਘ ਡੇਰਾ ਬਾਬਾ ਭੂਰੀ ਵਾਲੇ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸਾਂਝੇ ਤੌਰ ’ਤੇ ਰੱਖਿਆ ਗਿਆ। ਇਸ ਮੌਕੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਜੀ ਨੇ ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਅਸਥਾਨ ਅਤੇ ਇਤਿਹਾਸ ’ਤੇ ਰੋਸ਼ਨੀ ਪਾਉਂਦਿਆਂ, ਉਨ੍ਹਾਂ ਉਕਤ ਅਸਥਾਨ ਦੀ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਬਾਬਾ ਦਰਸ਼ਨ ਸਿੰਘ ਜੀ ਟਾਹਲਾ ਸਾਹਿਬ ਅਤੇ ਤਰਨਾ ਦਲ ਦੇ ਮੁਖੀ ਬਾਬਾ ਜੋਗਾ ਸਿੰਘ ਜੀ ਦੀ ਸ਼ਲਾਘਾ ਕੀਤੀ, ਉੱਥੇ ਹੀ ਸੰਗਤ ਨੂੰ ਲੰਗਰ ਹਾਲ ਦੀ ਇਮਾਰਤ ਦੀ ਉਸਾਰੀ ’ਚ ਵੱਧ ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਇਸ ਮੌਕੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਟਰੱਸਟ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਜੀ ਟਾਹਲਾ ਸਾਹਿਬ ਨੇ ਕਿਹਾ ਕਿ ਭਾਰੀ ਗਿਣਤੀ ’ਚ ਸੰਗਤਾਂ ਦੀ ਗੁਰੂਘਰ ਵਿਚ ਰੋਜ਼ਾਨਾ ਆਮਦ ਨੂੰ ਮੁੱਖ ਰੱਖਦਿਆਂ ਲੋੜ ਅਨੁਸਾਰ ਲੰਗਰ ਹਾਲ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਫ਼ੈਸਲਾ ਲਿਆ ਗਿਆ। ਉਨ੍ਹਾਂ ਪੰਥ ਦੀਆਂ ਸਮੂਹ ਜਥੇਬੰਦੀਆਂ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਲੰਗਰ ਹਾਲ ਦੀ ਵਿਸ਼ਾਲ ਇਮਾਰਤ ਦੀ ਉਸਾਰੀ ਦੀ ਸੇਵਾ ’ਚ ਵੱਧ ਤੋਂ ਵਧ ਸਹਿਯੋਗ ਦੇਣ ਅਤੇ ਸੇਵਾ ਵਿਚ ਹਿੱਸਾ ਪਾ ਕੇ ਗੁਰੂਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ । ਇਸ ਮੌਕੇ ਆਈਆਂ ਵਿਸ਼ੇਸ਼ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਸਾਹਿਬ ਟਰੱਸਟ ਦੇ ਪ੍ਰਧਾਨ ਸ. ਕਸ਼ਮੀਰ ਸਿੰਘ, ਭਾਈ ਬਲਦੇਵ ਸਿੰਘ ਇੰਡੀਆ ਬੈਟਰੀ, ਗਿਆਨੀ ਸੂਰਤਾ ਸਿੰਘ, ਪ੍ਰੋ. ਸਰਚਾਂਦ ਸਿੰਘ , ਭਾਈ ਹਰਦੇਵ ਸਿੰਘ ਸਰਪੰਚ, ਰਣਦੀਪ ਸਿੰਘ ਗੁਰੂਵਾਲੀ, ਮੈਨੇਜਰ ਹਰਦੇਵ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਮੈਨੇਜਰ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਤੇੜਾ, ਨਿੱਕੂ ਵੀਰ ਜੀ ਭਲਾਈ ਕੇਂਦਰ, ਸ. ਸੁਰਜੀਤ ਸਿੰਘ, ਬਲਬੀਰ ਸਿੰਘ ਚਬਾ, ਹਰਪਾਲ ਸਿੰਘ ਚੱਬਾ, ਭਾਈ ਬਲਜੀਤ ਸਿੰਘ, ਬਾਬਾ ਗੁਰਨਾਮ ਸਿੰਘ ਅਟਾਰੀ, ਭਾਈ ਜਸਬੀਰ ਸਿੰਘ ਗੋਰਾ, ਬਲਜੀਤ ਸਿੰਘ , ਦਿਲਬਾਗ ਸਿੰਘ, ਸੁਖ ਸਾਗਰ ਸਿੰਘ, ਭਾਈ ਗੁਰਾ ਸਿੰਘ ਜੋੜਾਘਰ, ਬੱਲਾ ਸਿੰਘ ਵਰਪਾਲ, ਮਨਜੀਤ ਸਿੰਘ, ਗੁਰਸੇਵਕ ਸਿੰਘ, ਭਾਈ ਲਾਲ ਸਿੰਘ ਅਤੇ ਗੁਰਸ਼ਰਨ ਸਿੰਘ ਸਮੇਤ ਭਾਰੀ ਸੰਖਿਆ ’ਚ ਸੰਗਤ ਮੌਜੂਦ ਸਨ।