Welcome to Canadian Punjabi Post
Follow us on

01

July 2025
 
ਪੰਜਾਬ

ਡਾ. ਓਬਰਾਏ ਦੇ ਯਤਨਾਂ ਸਦਕਾ ਅਜਨਾਲਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ 40 ਦਿਨਾਂ ਬਾਅਦ ਭਾਰਤ ਪਹੁੰਚਿਆ

September 09, 2024 09:49 AM

ਅੰਮ੍ਰਿਤਸਰ ,9 ਸਤੰਬਰ (ਗਿਆਨ ਸਿੰਘ): ਖਾੜੀ ਮੁਲਕਾਂ ਅੰਦਰ ਰੱਬ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਸਰਹੱਦੀ ਹਲਕਾ ਅਜਨਾਲਾ ਨਾਲ ਸੰਬੰਧਿਤ ਪਿੰਡ ਮੱਦੂਛਾਂਗਾ ਦੇ 29 ਸਾਲਾ ਬਿਕਰਮਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਮ੍ਰਿਤਕ ਸਰੀਰ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਉਚੇਚੇ ਤੌਰ ਤੇ ਭੇਜੇ ਗਏ, ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਤੋਂ ਇਲਾਵਾ ਸਰਬੱਤ ਦਾ ਭਲਾ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸਿੰਘ ਸੰਧੂ, ਪਰਮਿੰਦਰ ਸਿੰਘ ਸੰਧੂ ਅਤੇ ਪਰਿਵਾਰ ਦੇ ਮੈਂਬਰਾਂ ਨੇ ਪ੍ਰਾਪਤ ਕੀਤਾ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕੁਝ ਸਮਾਂ ਪਹਿਲਾਂ ਹੀ ਕਰਜ਼ਾ ਚੁੱਕ ਕੇ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ। ਜਿਸ ਦੀ ਬੀਤੀ 1 ਅਗਸਤ ਨੂੰ ਅਚਾਨਕ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨਾਂ ਨੂੰ ਟਰੱਸਟ ਦੀ ਅੰਮ੍ਰਿਤਸਰ ਟੀਮ ਰਾਹੀਂ ਜਾਣਕਾਰੀ ਮਿਲੀ ਸੀ। ਉਨਾਂ ਦੱਸਿਆ ਕਿ ਜਦ ਉਨਾਂ ਨੇ ਇਸ ਕੇਸ ਦੀ ਪੈਰਵਾਈ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਬਿਕਰਮਜੀਤ ਦੇ ਕੰਮ ਵਾਲੀ ਕੰਪਨੀ ਉਸਦੀ ਮ੍ਰਿਤਕ ਦੇਹ ਭਾਰਤ ਭੇਜਣ ਤੋਂ ਇਨਕਾਰੀ ਹੋ ਗਈ ਹੈ, ਜਿਸ ਤੇ ਉਨਾਂ ਭਾਰਤੀ ਦੂਤਾਵਾਸ ਦੀ ਮਦਦ ਨਾਲ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਉਸੇ ਹੀ ਕੰਪਨੀ ਦੇ ਖਰਚ `ਤੇ ਅੱਜ ਬਿਕਰਮਜੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਉਸਦੇ ਵਾਰਸਾਂ ਤੱਕ ਪਹੁੰਚਾਇਆ ਹੈ।
ਬਿਕਰਮਜੀਤ ਸਿੰਘ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸਦੇ ਭਰਾ ਜਗਰੂਪ ਸਿੰਘ, ਦਲਬੀਰ ਸਿੰਘ, ਸਰਬਜੋਤ ਸਿੰਘ, ਸ਼ਰਨਜੀਤ ਸਿੰਘ, ਧਰਮਿੰਦਰ ਸਿੰਘ, ਰਣਜੀਤ ਸਿੰਘ, ਸੁਖਜਿੰਦਰ ਸਿੰਘ ਆਦਿ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਬਿਕਰਮਜੀਤ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਤੇ ਉਸ ਦੀ ਬਜ਼ੁਰਗ ਮਾਂ ਦਾ ਰੋ-ਰੋ ਕੇ ਬਹੁਤ ਬੁਰਾ ਹਾਲ ਹੈ। ਚੇਅਰਮੈਨ ਚੇਤਨਪੁਰਾ, ਮੰਨੂੰ ਮੱਲੀ ਬੋਹੜਵਾਲਾ, ਕੁਲਵੰਤ ਸਿੰਘ ਬਾਬਾ ਸਮੇਤ ਬਿਕਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਵੱਲੋਂ ਵੀ ਟੈਲੀਫੋਨ ਰਾਹੀਂ ਡਾ.ਐਸ.ਪੀ. ਸਿੰਘ ਓਬਰਾਏ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਹੈ।
ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 371 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ