ਉਨਾਓ, 11 ਸਤੰਬਰ (ਪੋਸਟ ਬਿਊਰੋ): ਉੱਤਰਪ੍ਰਦੇਸ਼ ਦੇ ਉਨਾਓ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਗਣੇਸ਼ ਮੂਰਤੀ ਵਿਸਰਜਨ ਲਈ ਜਾਂਦੇ ਸਮੇਂ ਇੱਕ ਟਰੈਕਟਰ ਟਰਾਲੀ ਪਲਟ ਗਈ, ਜਿਸ ਕਾਰਨ ਦੋ ਵਿਅਕਤੀਆਂ ਦੀ ਉਸ ਦੇ ਹੇਠਾਂ ਆਉਣ ਕਰਕੇ ਮੌਤ ਹੋ ਗਈ ਅਤੇ ਚਾਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ।
ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿੱਥੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਸਰਜਨ ਲਈ ਜਾਂਦੇ ਸਮੇਂ ਟਰੈਕਟਰ ਟਰਾਲੀ ਬੇਕਾਬੂ ਹੋਣ ਕਾਰਨ ਪਲਟ ਗਿਆ, ਜਿਸ ਕਾਰਨ ਇਹ ਸਾਰੇ ਲੋਕ ਉਸ ਦੇ ਹੇਠਾਂ ਦੱਬ ਗਏ।
ਜਾਣਕਾਰੀ ਅਨੁਸਾਰ ਲੋਕਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਲੋਕਾਂ ਨੂੰ ਬਚਾਇਆ ਪਰ ਟਰਾਲੀ ਭਾਰੀ ਹੋਣ ਕਾਰਨ 6 'ਚੋਂ 2 ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਹ ਲੋਕ ਗਣੇਸ਼ ਚਤੁਰਥੀ ਦੇ ਮੌਕੇ 'ਤੇ ਗਣੇਸ਼ ਮੂਰਤੀ ਦਾ ਵਿਸਰਜਨ ਕਰਨ ਲਈ ਸਾਈਂ ਨਦੀ ਜਾ ਰਹੇ ਸਨ। ਇਸ ਦੌਰਾਨ ਟਰੈਕਟਰ ਬੇਕਾਬੂ ਹੋ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਹ ਹਾਦਸਾ ਉਨਾਵ ਜਿ਼ਲ੍ਹੇ ਦੇ ਕੋਤਵਾਲੀ ਹਸਨਗੰਜ ਦੇ ਬਹਰੌਲੀ ਜਮਾਲਪੁਰ ਨੇੜੇ ਵਾਪਰਿਆ ਹੈ। ਹਾਦਸੇ ਤੋਂ ਬਾਅਦ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਹਾਦਸੇ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਹਾਦਸੇ ਤੋਂ ਬਾਅਦ ਦੀ ਤਸਵੀਰ ਵੀ ਸਾਹਮਣੇ ਆਈ ਹੈ।