Welcome to Canadian Punjabi Post
Follow us on

10

October 2024
ਬ੍ਰੈਕਿੰਗ ਖ਼ਬਰਾਂ :
ਨਹੀਂ ਰਹੇ ਭਾਰਤ ਦੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ, 86 ਸਾਲ ਦੀ ਉਮਰ 'ਚ ਦਿਹਾਂਤ, ਸਰਕਾਰੀ ਸਨਮਾਨਾਂ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਇਗੀਮੁਸਕੋਕਾ `ਚ ਭਿਆਨਕ ਹਾਦਸੇ ਦੀ ਜਾਂਚ ਜਾਰੀ, ਇੱਕ ਔਰਤ ਦੀ ਹੋ ਗਈ ਸੀ ਮੌਤਕੈਲਗਰੀ ਵਿੱਚ ਛੁਰੇਬਾਜ਼ੀ ਦੀ ਘਟਨਾ ਵਿੱਚ 1 ਵਿਅਕਤੀ ਜ਼ਖਮੀ, ਹਸਪਤਾਲ ਦਾਖਲਕੈਲਗਰੀ ਆਟੋ ਡੀਲਰਸ਼ਿਪ `ਤੇ ਕਈ ਚੋਰੀ ਦੀਆਂ ਕਾਰਾਂ ਮਿਲੀਆਂ, ਇੱਕ ਮੁਲਜ਼ਮ ਕਾਬੂਦੋ ਟੀਟੀਸੀ ਬੱਸਾਂ ਦੀ ਹੋਈ ਟੱਕਰ, ਹਾਦਸੇ ਵਿਚ ਚੋਰੀ ਦੇ ਇੱਕ ਹੋਰ ਵਾਹਨ ਦੇ ਸ਼ਾਮਿਲ ਹੋਣ ਦੀ ਸੰਭਾਵਨਾਲਾਇਡਮਿਨਸਟਰ ਵਿੱਚ ਦੇਖਿਆ ਗਿਆ ਕੌਗਰਅਮਰੀਕੀ ਅਖਬਾਰ ਦੇ ਪੱਤਰਕਾਰ ਨੇ ਆਪਣੀ ਕਿਤਾਬ ਵਿਚ ਕੀਤਾ ਦਾਅਵਾ: ਟਰੰਪ ਨੇ ਪੁਤਿਨ ਨੂੰ ਭੇਜੀ ਸੀ ਕੋਰੋਨਾ ਟੈਸਟਿੰਗ ਕਿੱਟਫਰਾਂਸ ਨੇ ਲਾਦੇਨ ਦੇ ਬੇਟੇ ਨੂੰ ਦੇਸ਼ ਵਿਚੋਂ ਕੱਢਿਆ, ਪਿਤਾ ਦੇ ਜਨਮਦਿਨ ਮੌਕੇ ਪਿਤਾ ਦੀ ਕੀਤੀ ਸੀ ਤਾਰੀਫ
 
ਪੰਜਾਬ

ਅਮਨ ਅਰੋੜਾ ਵੱਲੋਂ ਸਨਅਤਕਾਰਾਂ ਨੂੰ ਗਰੀਨ ਊਰਜਾ ਦੇ ਖੇਤਰ ‘ਚ ਨਿਵੇਸ਼ ਦਾ ਸੱਦਾ

September 15, 2024 01:11 PM

-ਗਰੀਨ ਊਰਜਾ ਖੇਤਰ ਵਿੱਚ ਨਵੇਂ ਵਿਚਾਰ ਲੈ ਕੇ ਆਉਣ ਵਾਲੇ ਉੱਦਮਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ
-ਨਵੀਨ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਰੀਜਨਲ ਐਨਰਜੀ ਟਰਾਂਜ਼ਿਸ਼ਨ ਐਂਡ ਸਸਟੇਨੇਬਿਲਟੀ ਸੰਮੇਲਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ
ਚੰਡੀਗੜ੍ਹ, 15 ਸਤੰਬਰ (ਪੋਸਟ ਬਿਊਰੋ): ਸਨਅਤਕਾਰਾਂ ਨੂੰ ਗੈਰ-ਰਵਾਇਤੀ ਅਤੇ ਗਰੀਨ ਊਰਜਾ ਦੇ ਖੇਤਰ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਗਰੀਨ ਊਰਜਾ ਦੇ ਖੇਤਰ ਵਿੱਚ ਪੰਜਾਬ ਵਿੱਚ ਮੌਜੂਦ ਅਥਾਹ ਸੰਭਾਵਨਾਵਾਂ ਦਾ ਜ਼ਿਕਰ ਕਰਦਿਆਂ ਇਸ ਸਾਫ਼-ਸੁਥਰੀ ਅਤੇ ਟਿਕਾਊ ਊਰਜਾ ਨੂੰ ਅਪਨਾਉਣ 'ਤੇ ਜ਼ੋਰ ਦਿੱਤਾ। ਦੱਸਣਯੋਗ ਹੈ ਕਿ ਪੰਜਾਬ ਗਰੀਨ ਊਰਜਾ ਦੇ ਉਤਪਾਦਨ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ‘ਚੋਂ ਇੱਕ ਹੈ।
ਇੱਥੇ ਪਰੇਡ ਗਰਾਊਂਡ ਵਿਖੇ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਅੱਜ ਕਰਵਾਏ ਗਏ ਰੀਜਨਲ ਐਨਰਜੀ ਟਰਾਂਜ਼ਿਸ਼ਨ ਐਂਡ ਸਸਟੇਨੇਬਿਲਟੀ ਸੰਮੇਲਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਨਵੇਂ ਉੱਦਮਾਂ (ਸਟਾਰਟਅੱਪਜ਼) ਨੂੰ ਇਸ ਪਹਿਲਕਦਮੀ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਾਇਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਸੌਰ ਊਰਜਾ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਾਸਤੇ ਬਿਜਲੀ ਲੋੜਾਂ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿੱਚ 4 ਮੈਗਾਵਾਟ ਦਾ ਸੋਲਰ ਪੀ.ਵੀ. ਪਲਾਂਟ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਇਸ ਪ੍ਰਾਜੈਕਟ ਨਾਲ ਸਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਪੇਡਾ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ ਕੁੱਲ 12 ਮੈਗਾਵਾਟ ਦੀ ਸਮਰੱਥਾ ਵਾਲੇ ਤਿੰਨ ਹੋਰ ਸੋਲਰ ਪਾਵਰ ਪਲਾਂਟ (ਹਰੇਕ 4 ਮੈਗਾਵਾਟ) ਸਥਾਪਤ ਕੀਤੇ ਜਾਣਗੇ।
ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਚਾਰ-ਚਾਰ ਮੈਗਾਵਾਟ ( ਕੁੱਲ 264 ਮੈਗਾਵਾਟ) ਸਮਰੱਥਾ ਦੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਪੂਰਾ ਹੋਣ ‘ਤੇ ਸਾਲਾਨਾ ਲਗਭਗ 390 ਮਿਲੀਅਨ ਯੂਨਿਟ (ਐਮ.ਯੂ.) ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਪੇਡਾ ਨੇ ਸੂਬੇ ਭਰ ਵਿੱਚ 20,000 ਸੋਲਰ ਖੇਤੀ ਪੰਪ ਲਗਾਉਣ ਲਈ ਕਿਸਾਨਾਂ ਤੋਂ ਅਰਜ਼ੀਆਂ ਵੀ ਮੰਗੀਆਂ ਹਨ।
ਅਮਨ ਅਰੋੜਾ ਨੇ ਦੱਸਿਆ ਕਿ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਵਾਸਤੇ ਪੇਡਾ ਵੱਲੋਂ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟਾਂ, ਬਾਇਓਮਾਸ ਪਾਵਰ ਪ੍ਰੋਜੈਕਟਾਂ ਅਤੇ ਬਾਇਓ-ਈਥਾਨੌਲ ਪ੍ਰਾਜੈਕਟਾਂ ਵਿੱਚ ਪਰਾਲੀ ਦੀ ਵਰਤੋਂ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਗਰੀਨ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਦਾ ਖਰੜਾ ਵੀ ਤਿਆਰ ਕੀਤਾ ਗਿਆ ਹੈ।
ਪੇਡਾ ਦੇ ਮੁੱਖ ਕਾਰਜਕਾਰੀ ਸ੍ਰੀ ਸੰਦੀਪ ਹਾਂਸ ਨੇ ਕਿਹਾ ਕਿ ਪੇਡਾ, ਗਰੀਨ ਊਰਜਾ ਦੇ ਖੇਤਰ ਵਾਸਤੇ ਨਵੀਨ ਵਿਚਾਰ ਲੈ ਕੇ ਆਉਣ ਵਾਲੇ ਉੱਦਮਾਂ ਨੂੰ ਪੂਰਾ ਸਹਿਯੋਗ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਸੂਰਜੀ ਊਰਜਾ ਵਿੱਚ ਸਵੈ-ਨਿਰਭਰ ਬਣਨ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ।
ਇਸ ਮੌਕੇ ਪੀ.ਐਚ.ਡੀ.ਸੀ.ਸੀ.ਆਈ. ਪੰਜਾਬ ਰਾਜ ਚੈਪਟਰ ਦੇ ਚੇਅਰਮੈਨ ਆਰ.ਐਸ. ਸਚਦੇਵਾ ਨੇ ਮਹਿਮਾਨਾਂ ਦਾ ਨਿੱਘਾ ਸੁਆਗਤ ਕੀਤਾ ਅਤੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਟੀਚਾ ਸੂਰਜੀ ਊਰਜਾ ਦੀ ਵੱਧ ਰਹੀ ਮੰਗ ਅਤੇ ਸੋਲਰ ਤਕਨਾਲੋਜੀ ਵਿੱਚ ਤਰੱਕੀ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਮੌਕੇ ਪੀ.ਐਚ.ਡੀ.ਸੀ.ਸੀ.ਆਈ. ਦੇ ਸੀ.ਈ.ਓ ਅਤੇ ਸਕੱਤਰ ਜਨਰਲ ਡਾ. ਰਣਜੀਤ ਮਹਿਤਾ, ਸਟਾਰਟਅਪ ਐਂਡ ਐਂਟਰਪ੍ਰਿਨਿਓਰਸ਼ਿਪ ਫੋਰਮ ਕਮੇਟੀ, ਪੀ.ਐਚ.ਡੀ.ਸੀ.ਸੀ.ਆਈ. ਦੇ ਚੇਅਰਮੈਨ ਡਾ.ਜੇ.ਕੇ. ਸ਼ਰਮਾ ਅਤੇ ਕੋ-ਚੇਅਰਮੈਨ ਸੁਪ੍ਰੀਤ ਸਿੰਘ ਵੀ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਆਈ.ਏ.ਐੱਸ. ਅਧਿਕਾਰੀ ਕੇ.ਏ.ਪੀ. ਸਿਨਹਾ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਗਿਆ ਕਾਨੂੰਨੀ ਨੋਟਿਸ ਖੇਤੀ ਨੀਤੀ ਨੂੰ ਲੈ ਕੇ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ, ਮੰਤਰੀ ਨੇ ਕਿਹਾ- ਕਿਸਾਨਾਂ ਦੇ ਸੁਝਾਵਾਂ 'ਤੇ ਵਿਚਾਰ ਕਰਾਂਗੇ ਗੁਰਦੁਆਰਾ ਨਾਨਕਸਰ ਠਾਠ 'ਚ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਮਾਮਲਾ ਦਰਜ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫਤਰ ਰਹਿਣਗੇ ਬੰਦ, ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਖੰਨਾ 'ਚ ਕਾਰ ਦੇ ਬੋਨਟ 'ਤੇ ਨੌਜਵਾਨ ਨੂੰ ਬਿਠਾਕੇ ਕਾਰ ਭਜਾਈ, ਕੰਧ ਨਾਲ ਟਕਰਾਈ ਕਾਰ, ਨੌਜਵਾਨ ਗੰਭੀਰ ਜ਼ਖਮੀ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀ ਵਿਜੀਲੈਂਸ ਬਿਊਰੋ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ ਹੁਸਿ਼ਆਰਪੁਰ 'ਚ ਹਾਈਵੇਅ 'ਤੇ ਜੰਮੂ ਤੋਂ ਲੁਧਿਆਣਾ ਜਾਂਦੇ ਸਮੇਂ ਖੜ੍ਹੇ ਟਰੱਕ ਨਾਲ ਐਂਬੂਲੈਂਸ ਦੀ ਟੱਕਰ, ਔਰਤ ਦੀ ਮੌਤ, 5 ਜ਼ਖਮੀ ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ