ਮਾਲੇ, 16 ਸਤੰਬਰ (ਪੋਸਟ ਬਿਊਰੋ): ਮਾਲਦੀਵ ਦੇ ਵਿਦੇਸ਼ ਮੰਤਰੀ ਮੂਸਾ ਜ਼ਮੀਰ ਨੇ ਭਾਰਤ ਦੇ ਸਬੰਧਾਂ ਵਿੱਚ ਸੁਧਾਰ ਦੀ ਗੱਲ ਕੀਤੀ ਹੈ। ਮੂਸਾ ਨੇ ਕਿਹਾ ਕਿ ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋ ਗਈਆਂ ਹਨ। ਉਨ੍ਹਾਂ ਮੰਨਿਆ ਕਿ ਮਾਲਦੀਵ ਵਿੱਚ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੀ ਸਰਕਾਰ ਬਣਨ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਨਿਘਾਰ ਆ ਗਿਆ ਸੀ।
ਮੂਸਾ ਨੇ ਕਿਹਾ ਕਿ ਮੁਈਜ਼ੂ ਵੱਲੋਂ ਭਾਰਤ ਨੂੰ ਮਾਲਦੀਵ ਤੋਂ ਫੌਜ ਵਾਪਿਸ ਬੁਲਾਉਣ ਦੀ ਮੰਗ ਕਰਨ ਤੋਂ ਬਾਅਦ ਸਬੰਧ ਚੰਗੇ ਨਹੀਂ ਸਨ। ਮੂਸਾ ਨੇ ਸ੍ਰੀਲੰਕਾ ਦੀ ਯਾਤਰਾ ਦੌਰਾਨ ਸ਼ੁੱਕਰਵਾਰ ਨੂੰ 'ਦਿ ਐਡੀਸ਼ਨ' ਅਖਬਾਰ ਨਾਲ ਗੱਲਬਾਤ ਕਰਦੇ ਹੋਏ ਇਹ ਬਿਆਨ ਦਿੱਤਾ।
ਇਸ ਤੋਂ ਇਲਾਵਾ ਉਨ੍ਹਾਂ ਨੇ ਦੱਖਣੀ ਏਸ਼ੀਆ 'ਚ ਆਪਣੇ ਸਹਿਯੋਗੀਆਂ ਖਾਸ ਕਰਕੇ ਭਾਰਤ ਅਤੇ ਚੀਨ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਗੱਲ ਵੀ ਕਹੀ।