ਟੋਰਾਂਟੋ, 20 ਸਤੰਬਰ (ਪੋਸਟ ਬਿਊਰੋ): ਟੋਰਾਂਟੋ ਪੁਲਿਸ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਸ਼ਹਿਰ ਦੇ ਪੱਛਮੀ ਇੰਡ `ਤੇ ਇੱਕ ਘਰ ਵਿੱਚ ਟੱਕਰ ਮਾਰਨ ਵਾਲੇ ਡਰਾਈਵਰ ਨੂੰ ਨਸ਼ੇ ਵਿੱਚ ਗੱਡੀ ਚਲਾਉਣ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਟੱਕਰ ਰਾਤ ਕਰੀਬ 1 ਵਜੇ ਕੈਲੇਡੋਨੀਆ ਰੋਡ ਕੋਲ ਰੋਜਰਜ਼ ਰੋਡ ਅਤੇ ਮੈਕਰਾਬਰਟਸ ਏਵੇਨਿਊ ਕੋਲ ਹੋਈ।
ਪੁਲਿਸ ਨੇ ਦੱਸਿਆ ਕਿ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਸਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ।