Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਦੁਬਈ 'ਚ ਹੁਸਿ਼ਆਰਪੁਰ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

September 22, 2024 12:23 PM

ਦਸੂਹਾ, 22 ਸਤੰਬਰ (ਪੋਸਟ ਬਿਊਰੋ): ਪੰਜਾਬ ਦੇ ਹੁਸਿ਼ਆਰਪੁਰ ਟਾਂਡਾ ਦੇ ਪਿੰਡ ਖਾਨਪੁਰ ਦੇ 33 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਦੁਬਈ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਨੌਜਵਾਨ ਦੀ ਮੌਤ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਮ੍ਰਿਤਕ ਨੌਜਵਾਨ ਲਖਵਿੰਦਰ ਦੇ ਪਿਤਾ ਪ੍ਰਗਟ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਹਨ ਅਤੇ ਲਖਵਿੰਦਰ ਛੋਟਾ ਪੁੱਤਰ ਸੀ। ਲਖਵਿੰਦਰ ਤਿੰਨ ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ ਅਤੇ ਇੱਕ ਨਾਨ ਫੂਡ ਐੱਲਆਈਸੀ ਕੰਪਨੀ ਵਿੱਚ ਡਲਿਵਰੀ ਬੁਆਏ ਵਜੋਂ ਕੰਮ ਕਰਦਾ ਸੀ। ਲਖਵਿੰਦਰ ਆਪਣੇ ਕੰਮ ਤੋਂ ਬਹੁਤ ਖੁਸ਼ ਸੀ।
ਉਨ੍ਹਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਲਖਵਿੰਦਰ ਨੇ ਫੋਨ 'ਤੇ ਦੱਸਿਆ ਸੀ ਕਿ ਉਸ ਕੋਲ ਦੁਬਈ ਦਾ ਡਰਾਈਵਿੰਗ ਲਾਈਸੈਂਸ ਮਿਲ ਗਿਆ ਹੈ। ਇਸ ਕਾਰਨ ਪੂਰੇ ਪਰਿਵਾਰ 'ਚ ਖੁਸ਼ੀ ਦੀ ਲਹਿਰ ਦੌੜ ਗਈ ਪਰ ਕੱਲ ਸ਼ਾਮ 6 ਵਜੇ ਜਦੋਂ ਲਖਵਿੰਦਰ ਦੀ ਮੌਤ ਦੀ ਖਬਰ ਆਈ ਤਾਂ ਸਾਰੀਆਂ ਖੁਸ਼ੀਆਂ ਮਾਤਮ 'ਚ ਬਦਲ ਗਈਆਂ।
ਪਰਗਟ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਫੋਨ 'ਤੇ ਦੱਸਿਆ ਗਿਆ ਸੀ ਕਿ ਡਿਲੀਵਰੀ ਦੇ ਕੰਮ ਦੌਰਾਨ ਲਖਵਿੰਦਰ ਦਾ ਐਕਸੀਡੈਂਟ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਲਖਵਿੰਦਰ ਦੀ ਮੌਤ ਦੀ ਜਾਂਚ ਕਰਵਾਈ ਜਾਵੇ ਅਤੇ ਉਸ ਦੀ ਲਾਸ਼ ਨੂੰ ਪਿੰਡ ਖਾਨਪੁਰ ਲਿਜਾਣ ਵਿਚ ਮਦਦ ਕੀਤੀ ਜਾਵੇ ਤਾਂ ਜੋ ਪਰਿਵਾਰ ਉਸ ਦਾ ਅੰਤਿਮ ਸੰਸਕਾਰ ਕਰ ਸਕੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ