Welcome to Canadian Punjabi Post
Follow us on

25

June 2025
 
ਭਾਰਤ

ਦਿੱਲੀ ਦੇ ਖਾਲਸਾ ਕਾਲਜ ’ਚ ਸਿੱਖ ਵਿਦਿਆਰਥੀ ਦੀ ਉਤਾਰੀ ਦਸਤਾਰ ਕਾਰਨ ਸਿੱਖ ਭਾਈਚਾਰੇ ਵਿੱਚ ਰੋਸ

September 22, 2024 01:25 PM

ਨਵੀਂ ਦਿੱਲੀ, 22 ਸਤੰਬਰ (ਪੋਸਟ ਬਿਊਰੋ): ਦਿੱਲੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿੱਚ ਇੱਕ ਸਿੱਖ ਵਿਦਿਆਰਥੀ ਦੀ ਦਸਤਾਰ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਸਤਾਰ ਉਤਾਰਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਸਿੱਖ ਜਥੇਬੰਦੀ ਨੇ ਕਿਹਾ, ਜੋ ਰਾਹੁਲ ਗਾਂਧੀ ਨੇ ਕਿਹਾ ,ਉਹ ਸੱਚ ਹੈ ‘ਇੱਥੇ ਸੱਚਮੁੱਚ ਸਿੱਖਾਂ ਨਾਲ ਗਲਤ ਹੋ ਰਿਹਾ ਹੈ।’
ਜਾਣਕਾਰੀ ਅਨੁਸਾਰ ਅਦਾਲਤ ਦੇ ਹੁਕਮਾਂ ਤੋਂ ਬਾਅਦ ਦਿੱਲੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿੱਚ ਚੋਣਾਂ ਦਾ ਐਲਾਨ ਕੀਤਾ ਗਿਆ ਹੈ। 21 ਸਤੰਬਰ ਨੂੰ ਚੋਣਾਂ ਲਈ ਨਾਮਜ਼ਦਗੀ ਭਰਨ ਦੀ ਆਖਰੀ ਮਿਤੀ ਸੀ ਪਰ ਇਸ ਦਿਨ ਕੁਝ ਲੜਕਿਆਂ ਨੇ ਕਾਲਜ ਦੇ ਅੰਦਰ ਜਾ ਕੇ ਕਾਲਜ ਦੇ ਦੂਜੇ ਸਾਲ ਦੇ ਵਿਦਿਆਰਥੀ ਪਵਿੱਤਰ ਸਿੰਘ ਗੁਜਰਾਲ ਨਾਲ ਕੁੱਟਮਾਰ ਕੀਤੀ ਗਈ ਅਤੇ ਦਸਤਾਰ ਉਤਾਰੀ ਗਈ ਹੈ। ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ।
ਸਿੱਖ ਸੰਗਤ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਅਤੇ ਵਿਦਿਆਰਥੀ ਮੋਰਿਸ ਨਗਰ ਥਾਣੇ ਪੁੱਜੇ। ਉਨ੍ਹਾਂ ਥਾਣੇ ਜਾ ਕੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਪੁਲਿਸ ਨੇ 2 ਘੰਟੇ ਦੇ ਅੰਦਰ ਐੱਫਆਈਆਰ ਦਰਜ ਕਰਨ ਦਾ ਭਰੋਸਾ ਦਿੱਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਸਾਈਕਲ 'ਤੇ ਸਵਾਰ ਪਤੀ, ਤਨੀ ਤੇ ਬੇਟੀ `ਤੇ ਪਲਟਿਆ ਮੂੰਗਫਲੀ ਦੇ ਛਿਲਕੇ ਨਾਲ ਭਰਿਆ ਟਰੱਕ, ਮੌਤ 3 ਇੰਡੀਗੋ ਅਧਿਕਾਰੀਆਂ ਵਿਰੁੱਧ ਐੱਸਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ, ਟ੍ਰੇਨੀ ਪਾਇਲਟ ਨੇ ਗੁਰੂਗ੍ਰਾਮ ਵਿੱਚ ਜਾਤੀ ਸੂਚਕ ਟਿੱਪਣੀਆਂ ਦਾ ਲਾਇਆ ਦੋਸ਼ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਵਿਰੁੱਧ ਐੱਫਆਈਆਰ ਰਾਜਿਸਥਾਨ ਵਿੱਚ ਸੜਕ ਹਾਦਸੇ `ਚ 2 ਭਰਾਵਾਂ ਸਮੇਤ 3 ਲੋਕਾਂ ਦੀ ਮੌਤ ਝਾਰਖੰਡ ਦੇ ਪਲਾਮੂ ਵਿੱਚ ਤਲਾਬ ਵਿੱਚ ਡੁੱਬਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ