ਨਵੀਂ ਦਿੱਲੀ, 26 ਸਤੰਬਰ (ਪੋਸਟ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਮੌਸਮ ਅਤੇ ਜਲਵਾਯੂ ਖੋਜ ਲਈ ਤਿੰਨ ਪਰਮ ਰੁਦਰ ਸੁਪਰਕੰਪਿਊਟਰ ਅਤੇ ਇੱਕ ਉੱਚ-ਪ੍ਰਦਰਸ਼ਨ ਕੰਪਿਊਟਿੰਗ ਸਿਸਟਮ ਲਾਂਚ ਕੀਤਾ।
ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਈ ਦੇਸ਼ ਵੱਡੀਆਂ ਪ੍ਰਾਪਤੀਆਂ ਦਾ ਟੀਚਾ ਉਦੋਂ ਹੀ ਰੱਖ ਸਕਦਾ ਹੈ ਜਦੋਂ ਉਸ ਕੋਲ ਵੱਡਾ ਵਿਜ਼ਨ ਹੋਵੇ। ਗਰੀਬਾਂ ਦੇ ਸਸ਼ਕਤੀਕਰਨ ਲਈ ਤਕਨਾਲੋਜੀ ਨੂੰ ਅਪਗ੍ਰੇਡ ਕਰਨਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵਿਗਿਆਨ, ਤਕਨਾਲਾਜੀ ਅਤੇ ਖੋਜ ਨੂੰ ਤਰਜੀਹ ਦੇ ਰਹੀ ਹੈ। ਮਿਸ਼ਨ ਗਗਨਯਾਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ 2035 ਤੱਕ ਸਾਡਾ ਆਪਣਾ ਪੁਲਾੜ ਸਟੇਸ਼ਨ ਹੋਵੇਗਾ।
ਇਹ ਸੁਪਰਕੰਪਿਊਟਰ ਭਾਰਤ ਦੇ ਨੈਸ਼ਨਲ ਸੁਪਰ-ਕੰਪਿਊਟਿੰਗ ਮਿਸ਼ਨ ਤਹਿਤ ਤਿਆਰ ਕੀਤੇ ਗਏ ਹਨ। ਇਨ੍ਹਾਂ ਦੀ ਕੀਮਤ 130 ਕਰੋੜ ਰੁਪਏ ਹੈ।