Welcome to Canadian Punjabi Post
Follow us on

23

June 2025
 
ਅੰਤਰਰਾਸ਼ਟਰੀ

ਸ਼ੀਆ-ਸੁੰਨੀ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਪਾਕਿਸਤਾਨ 'ਚ ਝੜਪ, 36 ਲੋਕਾਂ ਦੀ ਮੌਤਾਂ, 80 ਤੋਂ ਵੱਧ ਜ਼ਖਮੀ

September 26, 2024 12:29 PM

ਇਸਲਾਮਾਬਾਦ, 26 ਸਤੰਬਰ (ਪੋਸਟ ਬਿਊਰੋ): ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਕੁਰੱਮ ਜਿ਼ਲੇ 'ਚ ਸ਼ੀਆ ਅਤੇ ਸੁੰਨੀ ਮੁਸਲਮਾਨਾਂ ਵਿਚਾਲੇ ਜ਼ਮੀਨੀ ਵਿਵਾਦ 'ਚ ਘੱਟੋ-ਘੱਟ 36 ਲੋਕ ਮਾਰੇ ਗਏ ਹਨ। 80 ਤੋਂ ਵੱਧ ਲੋਕ ਜ਼ਖਮੀ ਹਨ। ਜਾਣਕਾਰੀ ਮੁਤਾਬਕ 5 ਦਿਨਾਂ ਤੋਂ ਦੋ ਭਾਈਚਾਰਿਆਂ ਵਿਚਾਲੇ ਝੜਪਾਂ ਚੱਲ ਰਹੀਆਂ ਹਨ। ਕੁਰੱਮ ਵਿੱਚ ਤਾਇਨਾਤ ਇੱਕ ਅਧਿਕਾਰੀ ਨੇ ਦੱਸਿਆ ਕਿ ਲੜਾਈ ਵਿੱਚ ਕਈ ਘਰ ਸੜ ਗਏ ਹਨ।
ਹਿੰਸਾ ਨੂੰ ਖਤਮ ਕਰਨ ਲਈ ਸਰਕਾਰ ਦੀਆਂ ਕੋਸਿ਼ਸ਼ਾਂ ਹੁਣ ਤੱਕ ਅਸਫਲ ਸਾਬਤ ਹੋਈਆਂ ਹਨ। ਰਿਪੋਰਟਾਂ ਮੁਤਾਬਕ ਪਿਛਲੇ ਕੁਝ ਸਾਲਾਂ 'ਚ ਕੁਰੱਮ 'ਚ ਕਈ ਵਾਰ ਸ਼ੀਆ-ਸੁੰਨੀ ਝਗੜੇ ਹੋ ਚੁੱਕੇ ਹਨ। ਸੁੰਨੀ ਭਾਈਚਾਰੇ ਨੂੰ ਸਰਹੱਦ ਪਾਰੋਂ ਅਫਗਾਨ ਕਬੀਲਿਆਂ ਤੋਂ ਸਮਰਥਨ ਮਿਲਦਾ ਹੈ। ਜੁਲਾਈ ਵਿੱਚ ਵੀ ਦੋ ਭਾਈਚਾਰਿਆਂ ਵਿੱਚ ਜ਼ਮੀਨ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਸੀ ਜਿਸ ਵਿੱਚ 50 ਤੋਂ ਵੱਧ ਲੋਕ ਮਾਰੇ ਗਏ ਸਨ।
ਇਸ ਝਗੜੇ ਦੀ ਜੜ੍ਹ 30 ਏਕੜ ਜ਼ਮੀਨ ਹੈ। ਕੁਰੱਮ ਜਿ਼ਲ੍ਹੇ ਦੇ ਪਿੰਡ ਬੁਸ਼ਹਿਰਾ ਵਿੱਚ ਦੋ ਕਬੀਲਿਆਂ ਵਿੱਚ ਮਾਲਕੀ ਹੱਕ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ। ਅਗਸਤ ਵਿੱਚ, ਅਧਿਕਾਰੀਆਂ ਨੇ ਕਬਾਇਲੀ ਭਾਈਚਾਰੇ ਦੇ ਜਿਰਗਾ ਦੇ ਬਜ਼ੁਰਗਾਂ ਨਾਲ ਮਿਲ ਕੇ ਦੋਵਾਂ ਭਾਈਚਾਰਿਆਂ ਵਿੱਚ ਸਮਝੌਤਾ ਕਰਵਾਇਆ, ਜਿਸ ਤੋਂ ਬਾਅਦ ਕੁਝ ਸਮੇਂ ਲਈ ਵਿਵਾਦ ਸ਼ਾਂਤ ਹੋ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪਾਕਿਸਤਾਨ ਨੇ ਸਿੰਧ ਵਿੱਚ ਤੇਲ ਅਤੇ ਗੈਸ ਦੇ ਨਵੇਂ ਭੰਡਾਰ ਲੱਭੇ ਫਰਾਂਸ ਵਿੱਚ ਲਾੜੇ ਅਤੇ ਲਾੜੀ 'ਤੇ ਚਲਾਈਆਂ ਗੋਲੀਆਂ, ਲਾੜੀ ਦੀ ਮੌਤ ਰੂਸ ਨੇ ਕੀਵ 'ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਕੀਤਾ ਹਮਲਾ, 5 ਲੋਕਾਂ ਦੀ ਮੌਤ ਬੀ2 ਬੰਬਾਰਜ਼ ਨੇ ਈਰਾਨ 'ਤੇ ਹਮਲਾ ਕਰਨ ਲਈ 37 ਘੰਟੇ ਉਡਾਣ ਭਰੀ, 14 ਹਜ਼ਾਰ ਕਿਲੋ ਦੇ ਬੰਬ ਸੁੱਟੇ ਸੀਰੀਆ ਦੀ ਚਰਚ ਵਿੱਚ ਆਤਮਘਾਤੀ ਹਮਲਾ `ਚ 22 ਮੌਤਾਂ, 63 ਜ਼ਖਮੀ ਪੁਤਿਨ ਨੇ ਕਿਹਾ- ਯੂਕਰੇਨ ਸਾਡਾ, ਦੋਨਾਂ ਦੇਸ਼ਾਂ ਦੇ ਲੋਕ ਇੱਕ ਹਨ, ਸੁਮੀ ਸ਼ਹਿਰ 'ਤੇ ਕਬਜ਼ਾ ਕਰਨ ਦੀ ਦਿੱਤੀ ਚਿਤਾਵਨੀ ਪਾਕਿਸਤਾਨ ਵਿਚ ਫੌਜ ਮੁਖੀ ਮੁਨੀਰ ਕ੍ਰਿਪਟੋ ਕਾਰੋਬਾਰ ਦੀ ਜਿ਼ੰਮੇਵਾਰੀ ਸੰਭਾਲਣਗੇ ਪਾਕਿਸਤਾਨ ਨੇ ਟਰੰਪ ਨੂੰ ਨੋਬਲ ਪੁਰਸਕਾਰ ਲਈ ਕੀਤਾ ਨਾਮਜ਼ਦ, ਕਿਹਾ- ਭਾਰਤ-ਪਾਕਿਸਤਾਨ ਜੰਗ ਰੋਕੀ ਬ੍ਰਾਜ਼ੀਲ ਵਿੱਚ ਗਰਮ ਹਵਾ ਵਾਲੇ ਗੁਬਾਰੇ ਵਿੱਚ ਅੱਗ ਲੱਗਣ ਨਾਲ 8 ਲੋਕਾਂ ਦੀ ਮੌਤ, 13 ਜ਼ਖਮੀ ਗਾਜ਼ਾ ਵਿੱਚ ਰਾਹਤ ਸਮੱਗਰੀ ਉਡੀਕਦੇ 45 ਫ਼ਲਸਤੀਨੀਆਂ ਦੀ ਮੌਤ, ਮੌਤਾਂ ਦਾ ਕਾਰਨ ਸਪੱਸ਼ਟ ਨਹੀਂ