Welcome to Canadian Punjabi Post
Follow us on

23

June 2025
 
ਅੰਤਰਰਾਸ਼ਟਰੀ

ਮੁਹੰਮਦ ਯੂਨਸ ਨੇ ਮੰਨਿਆ: ਹਸੀਨਾ ਨੂੰ ਸਾਜਿ਼ਸ਼ ਤਹਿਤ ਹਟਾਇਆ ਗਿਆ

September 26, 2024 12:30 PM

ਵਾਸਿ਼ੰਗਟਨ, 26 ਸਤੰਬਰ (ਪੋਸਟ ਬਿਊਰੋ): ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਸਵੀਕਾਰ ਕੀਤਾ ਹੈ ਕਿ ਸ਼ੇਖ ਹਸੀਨਾ ਨੂੰ ਸੱਤਾ ਤੋਂ ਹਟਾਉਣ ਲਈ ਸਾਜਿ਼ਸ਼ ਰਚੀ ਗਈ ਸੀ। ਅਮਰੀਕਾ ਵਿੱਚ ਕਲਿੰਟਨ ਗਲੋਬਲ ਇਨੀਸ਼ੀਏਟਿਵ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨਸ ਨੇ ਬੰਗਲਾਦੇਸ਼ ਦੇ ਵਿਦਿਆਰਥੀ ਆਗੂਆਂ ਦੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਉਹ ਬੰਗਲਾਦੇਸ਼ ਦਾ ਨਵਾਂ ਰੂਪ ਤਿਆਰ ਕਰ ਰਹੇ ਹਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨਸ ਨੇ ਕਿਹਾ ਕਿ ਇਹ ਮੁਜ਼ਾਹਰਾ ਬਹੁਤ ਸੋਚੀ ਸਮਝੀ ਲਹਿਰ ਸੀ, ਜਿਸ ਵਿੱਚ ਕਿਸੇ ਇੱਕ ਵਿਅਕਤੀ ਨੂੰ ਆਗੂ ਨਹੀਂ ਬਣਾਇਆ ਗਿਆ ਅਤੇ ਨਾ ਹੀ ਗ੍ਰਿਫ਼ਤਾਰ ਕੀਤਾ ਗਿਆ, ਜਿਸ ਕਾਰਨ ਪੂਰੇ ਦੇਸ਼ ਦੇ ਨੌਜਵਾਨਾਂ ਨੂੰ ਪ੍ਰੇਰਨਾ ਮਿਲੀ ਅਤੇ ਇਹ ਅੰਦੋਲਨ ਹੋਰ ਵੀ ਸ਼ਕਤੀਸ਼ਾਲੀ ਹੋ ਗਿਆ।
ਇਸ ਤੋਂ ਬਾਅਦ ਯੂਨਸ ਨੇ ਮੀਟਿੰਗ ਵਿੱਚ ਆਪਣੇ ਸਹਾਇਕ ਮਹਿਫੂਜ਼ ਆਲਮ ਦੀ ਜਾਣ-ਪਹਿਚਾਣ ਕਰਵਾਈ ਅਤੇ ਕਿਹਾ ਕਿ ਇਸ ਦੇ ਲਈ ਅਸੀਂ ਦੋਵੇਂ ਜਿ਼ੰਮੇਵਾਰ ਹਾਂ। ਢਾਕਾ ਟ੍ਰਿਬਿਊਨ ਮੁਤਾਬਕ ਮੁੱਖ ਸਲਾਹਕਾਰ ਨੇ ਕਿਹਾ ਕਿ ਜੇਕਰ ਤੁਸੀਂ ਇਨ੍ਹਾਂ ਵਿਦਿਆਰਥੀ ਆਗੂਆਂ ਦੇ ਚਿਹਰਿਆਂ 'ਤੇ ਨਜ਼ਰ ਮਾਰੋ ਤਾਂ ਉਹ ਆਮ ਨੌਜਵਾਨਾਂ ਵਾਂਗ ਦਿਖਾਈ ਦੇਣਗੇ। ਪਰ ਜਦੋਂ ਉਹ ਬੋਲਣਾ ਸ਼ੁਰੂ ਕਰਨਗੇ, ਤੁਸੀਂ ਕੰਬ ਜਾਓਗੇ। ਉਨ੍ਹਾਂ ਨੇ ਆਪਣੇ ਭਾਸ਼ਣਾਂ ਅਤੇ ਸਮਰਪਣ ਨਾਲ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ।
ਯੂਨਸ ਨੇ ਕਿਹਾ ਕਿ ਪੂਰੇ ਅੰਦੋਲਨ ਦੇ ਪਿੱਛੇ ਮਹਿਫੂਜ਼ ਦਾ ਦਿਮਾਗ ਸੀ। ਹਾਲਾਂਕਿ ਉਹ ਇਸ ਗੱਲ ਤੋਂ ਇਨਕਾਰ ਕਰਦਾ ਰਹਿੰਦਾ ਹੈ, ਪਰ ਇਸ ਤਰ੍ਹਾਂ ਉਸ ਨੂੰ ਮਾਨਤਾ ਮਿਲੀ। ਇਹ ਅੰਦੋਲਨ ਅਚਾਨਕ ਸ਼ੁਰੂ ਨਹੀਂ ਹੋਇਆ। ਇਸ ਨੂੰ ਪੂਰੀ ਸਾਵਧਾਨੀ ਨਾਲ ਤਿਆਰ ਕੀਤਾ ਗਿਆ ਸੀ। ਇਸ ਤਹਿਤ ਕੋਈ ਨਹੀਂ ਜਾਣਦਾ ਕਿ ਇਹ ਆਗੂ ਕੌਣ ਸੀ।
ਯੂਨਸ ਦੇ ਭਾਸ਼ਣ ਦੌਰਾਨ ਸਾਬਕਾ ਅਮਰੀਕੀ ਰਾਸ਼ਟਰਪਤੀ ਬਿਲ ਕਲਿੰਟਨ ਉਨ੍ਹਾਂ ਕੋਲ ਮੌਜੂਦ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਨੇ ਕਿਹਾ- ਪ੍ਰਮਾਣੂ ਪ੍ਰੋਗਰਾਮ ਨਹੀਂ ਰੋਕਾਂਗੇ, ਟਰੰਪ ਨੇ ਯੁੱਧ ਸ਼ੁਰੂ ਕੀਤਾ, ਅਸੀਂ ਖਤਮ ਕਰਾਂਗੇ ਪਾਕਿਸਤਾਨ ਨੇ ਸਿੰਧ ਵਿੱਚ ਤੇਲ ਅਤੇ ਗੈਸ ਦੇ ਨਵੇਂ ਭੰਡਾਰ ਲੱਭੇ ਫਰਾਂਸ ਵਿੱਚ ਲਾੜੇ ਅਤੇ ਲਾੜੀ 'ਤੇ ਚਲਾਈਆਂ ਗੋਲੀਆਂ, ਲਾੜੀ ਦੀ ਮੌਤ ਰੂਸ ਨੇ ਕੀਵ 'ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਕੀਤਾ ਹਮਲਾ, 5 ਲੋਕਾਂ ਦੀ ਮੌਤ ਬੀ2 ਬੰਬਾਰਜ਼ ਨੇ ਈਰਾਨ 'ਤੇ ਹਮਲਾ ਕਰਨ ਲਈ 37 ਘੰਟੇ ਉਡਾਣ ਭਰੀ, 14 ਹਜ਼ਾਰ ਕਿਲੋ ਦੇ ਬੰਬ ਸੁੱਟੇ ਸੀਰੀਆ ਦੀ ਚਰਚ ਵਿੱਚ ਆਤਮਘਾਤੀ ਹਮਲਾ `ਚ 22 ਮੌਤਾਂ, 63 ਜ਼ਖਮੀ ਪੁਤਿਨ ਨੇ ਕਿਹਾ- ਯੂਕਰੇਨ ਸਾਡਾ, ਦੋਨਾਂ ਦੇਸ਼ਾਂ ਦੇ ਲੋਕ ਇੱਕ ਹਨ, ਸੁਮੀ ਸ਼ਹਿਰ 'ਤੇ ਕਬਜ਼ਾ ਕਰਨ ਦੀ ਦਿੱਤੀ ਚਿਤਾਵਨੀ ਪਾਕਿਸਤਾਨ ਵਿਚ ਫੌਜ ਮੁਖੀ ਮੁਨੀਰ ਕ੍ਰਿਪਟੋ ਕਾਰੋਬਾਰ ਦੀ ਜਿ਼ੰਮੇਵਾਰੀ ਸੰਭਾਲਣਗੇ ਪਾਕਿਸਤਾਨ ਨੇ ਟਰੰਪ ਨੂੰ ਨੋਬਲ ਪੁਰਸਕਾਰ ਲਈ ਕੀਤਾ ਨਾਮਜ਼ਦ, ਕਿਹਾ- ਭਾਰਤ-ਪਾਕਿਸਤਾਨ ਜੰਗ ਰੋਕੀ ਬ੍ਰਾਜ਼ੀਲ ਵਿੱਚ ਗਰਮ ਹਵਾ ਵਾਲੇ ਗੁਬਾਰੇ ਵਿੱਚ ਅੱਗ ਲੱਗਣ ਨਾਲ 8 ਲੋਕਾਂ ਦੀ ਮੌਤ, 13 ਜ਼ਖਮੀ