ਬਰੈਂਪਟਨ, 28 ਸਤੰਬਰ (ਪੋਸਟ ਬਿਊਰੋ): ਕੈਨੇਡਾ ਦੇ ਬਰੈਂਪਟਨ ਸੂਬੇ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ 'ਤੇ ਕੁਝ ਫਲਸਤੀਨੀਆਂ ਨੇ ਛੇੜਛਾੜ ਕਰਨ ਦੀ ਕੋਸਿ਼ਸ਼ ਕੀਤੀ ਗਈ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਵੀ ਲਗਾ ਦਿੱਤਾ।
ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਕਾਫੀ ਗਰਮ ਹੈ। ਵਾਇਰਲ ਵੀਡੀਓ ਕਰੀਬ 37 ਸੈਕਿੰਡ ਦਾ ਹੈ। ਜਿਸ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ 'ਤੇ ਸਵਾਰ ਦੋ ਨੌਜਵਾਨ ਘੋੜੇ 'ਤੇ ਫਲਸਤੀਨ ਦਾ ਝੰਡਾ ਲਹਿਰਾ ਰਹੇ ਹਨ। ਦੋਵੇਂ ਨੌਜਵਾਨਾਂ ਨੇ ਮੂੰਹ ਢਕੇ ਹੋਏ ਸਨ ਅਤੇ ਹੇਠਾਂ ਕਈ ਲੋਕ ਖੜ੍ਹੇ ਸਨ। ਨਾਲ ਹੀ ਮਹਾਰਾਜਾ ਰਣਜੀਤ ਸਿੰਘ ਦੇ ਘੋੜੇ 'ਤੇ ਇਕ ਵਿਅਕਤੀ ਨੂੰ ਕੱਪੜਾ ਬੰਨ੍ਹਦੇ ਦੇਖਿਆ ਗਿਆ। ਕਈ ਲੋਕਾਂ ਨੇ ਪੂਰੀ ਘਟਨਾ ਦੀ ਵੀਡੀਓ ਵੀ ਬਣਾਈ ਹੈ। ਪੂਰੇ ਮਾਮਲੇ ਦੀ ਜਾਣਕਾਰੀ ਕੈਨੇਡਾ ਦੀ ਪੀਲ ਪੁਲਿਸ ਨੂੰ ਦੇ ਦਿੱਤੀ ਗਈ ਹੈ। ਹੁਣ ਕੈਨੇਡੀਅਨ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।