Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਨਵੇਂ ਤੋਸ਼ਾਖਾਨਾ ਮਾਮਲੇ 'ਚ ਇਮਰਾਨ ਖਾਨ ਤੇ ਬੁਸ਼ਰਾ ਬੀਬੀ ਦੀ ਪਟੀਸ਼ਨ ਖਾਰਿਜ

September 30, 2024 01:49 PM

ਇਸਲਾਮਾਬਾਦ, 30 ਸਤੰਬਰ (ਪੋਸਟ ਬਿਊਰੋ): ਪਾਕਿਸਤਾਨ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਸਰਕਾਰੀ ਤੋਹਫੇ ਪ੍ਰਾਪਤ ਕਰਨ ਲਈ ਸੱਤਾ ਦੀ ਦੁਰਵਰਤੋਂ ਨਾਲ ਸਬੰਧਤ ਨਵੇਂ ਤੋਸ਼ਾਖਾਨਾ ਮਾਮਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ।
ਰਾਸ਼ਟਰੀ ਜਵਾਬਦੇਹੀ ਬਿਊਰੋ ਵੱਲੋਂ ਇਸ ਸਾਲ ਦਾਇਰ ਨਵਾਂ ਤੋਸ਼ਾਖਾਨਾ ਕੇਸ ਇਨ੍ਹਾਂ ਦੋਸ਼ਾਂ 'ਤੇ ਅਧਾਰਤ ਹੈ ਕਿ ਜੋੜੇ ਨੇ ਤੋਸ਼ਾਖਾਨੇ 'ਤੇ ਜਮ੍ਹਾਂ ਕਰਵਾਏ ਬਿਨ੍ਹਾਂ ਗਹਿਣਿਆਂ ਦਾ ਸੈੱਟ ਹਾਸਿਲ ਕੀਤਾ ਸੀ। ਵਿਸ਼ੇਸ਼ ਜੱਜ ਸ਼ਾਹਰੁਖ ਅਰਜੁਮੰਦ ਨੇ ਜੋੜੇ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ 'ਤੇ ਅਦਿਆਲਾ ਜੇਲ੍ਹ ਅੰਦਰ ਸੁਣਵਾਈ ਦੌਰਾਨ ਇਹ ਫੈਸਲਾ ਸੁਣਾਇਆ।
ਸੁਣਵਾਈ ਦੌਰਾਨ ਦੋਵੇਂ ਹਾਜ਼ਰ ਸਨ। ਇਹ ਘਟਨਾਕ੍ਰਮ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਦੋਵਾਂ 'ਤੇ 2 ਅਕਤੂਬਰ ਨੂੰ ਇਸ ਮਾਮਲੇ 'ਚ ਦੋਸ਼ ਆਇਦ ਕੀਤੇ ਜਾਣੇ ਹਨ।
ਇਮਰਾਨ ਖਾਨ ਨੂੰ ਪਾਕਿਸਤਾਨ ਦੇ ਚੋਣ ਕਮਿਸ਼ਨ ਵੱਲੋਂ ਦਾਇਰ ਪਹਿਲੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪਿਛਲੇ ਸਾਲ 5 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਵੱਖ-ਵੱਖ ਮਾਮਲਿਆਂ ਵਿੱਚ ਜੇਲ੍ਹ ਵਿੱਚ ਹਨ। ਜੋੜੇ ਖਿਲਾਫ ਤੋਸ਼ਾਖਾਨਾ ਦਾ ਤਾਜ਼ਾ ਮਾਮਲਾ ਇਸਲਾਮਾਬਾਦ ਦੀ ਇੱਕ ਜਿ਼ਲ੍ਹਾ ਅਤੇ ਸੈਸ਼ਨ ਅਦਾਲਤ ਨੇ ਇਦਤ ਕੇਸ ਵਿੱਚ ਖਾਨ ਅਤੇ ਬੁਸ਼ਰਾ ਨੂੰ ਬਰੀ ਕਰਨ ਤੋਂ ਬਾਅਦ ਸਾਹਮਣੇ ਆਇਆ-ਜਿਸ ਨੂੰ ਗੈਰ-ਇਸਲਾਮਿਕ ਨਿਕਾਹ ਕੇਸ ਵੀ ਕਿਹਾ ਜਾਂਦਾ ਹੈ। ਐੱਨਏਬੀ ਨੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ। ਸੋਮਵਾਰ ਨੂੰ ਸੁਣਵਾਈ ਦੌਰਾਨ ਐੱਫਆਈਏ ਦੇ ਵਕੀਲ ਨੇ ਕਿਹਾ ਕਿ ਸ਼ੱਕੀਆਂ ਨੂੰ ਸਾਊਦੀ ਅਰਬ ਤੋਂ ਗਹਿਣਿਆਂ ਦਾ ਸੈੱਟ ਮਿਲਿਆ ਹੈ ਅਤੇ ਅਦਾਲਤ ਨੂੰ ਦੱਸਿਆ ਕਿ ਏਜੰਸੀ ਨੇ ਵਿਦੇਸ਼ ਮੰਤਰਾਲੇ ਤੋਂ ਇੱਕ ਹਾਰ ਅਤੇ ਮੁੰਦਰਾ ਦਾ ਰਿਕਾਰਡ ਹਾਸਿਲ ਕੀਤਾ ਹੈ।
ਸੋਮਵਾਰ ਨੂੰ ਸੁਣਵਾਈ ਦੌਰਾਨ ਫੈੱਡਰਲ ਇਨਵੈਸਟੀਗੇਸ਼ਨ ਏਜੰਸੀ (ਐੱਫਆਈਏ) ਦੇ ਵਕੀਲ ਜ਼ੁਲਫਿਕਾਰ ਅੱਬਾਸ ਨਕਵੀ ਨੇ ਦਾਅਵਾ ਕੀਤਾ ਕਿ ਖਾਨ ਨੂੰ 7 ਕਰੋੜ ਰੁਪਏ ਦੇ ਗਹਿਣਿਆਂ ਦਾ ਸੈੱਟ ਸਿਰਫ 29 ਲੱਖ ਰੁਪਏ 'ਚ ਮਿਲਿਆ ਹੈ। ਸਰਕਾਰੀ ਵਕੀਲ ਨੇ ਦੋਸ਼ ਲਾਇਆ ਕਿ ਖਾਨ ਨੇ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਗਹਿਣਿਆਂ ਦੇ ਸੈੱਟ ਦੀ ਮਾਰਕੀਟ ਕੀਮਤ ਨੂੰ ਘੱਟ ਦੱਸਿਆ ਅਤੇ ਤੋਹਫ਼ੇ ਨੂੰ ਤੋਸ਼ਾਖਾਨੇ ਵਿੱਚ ਜਮ੍ਹਾਂ ਕਰਵਾਏ ਬਿਨ੍ਹਾਂ ਆਪਣੇ ਕੋਲ ਰੱਖਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ