Welcome to Canadian Punjabi Post
Follow us on

01

July 2025
 
ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਾਕਸਿੰਗ ਚੈਂਪੀਅਨ ਗੁਰਸੀਰਤ ਕੌਰ ਦਾ ਸਨਮਾਨ

September 30, 2024 11:56 PM

ਚੰਡੀਗੜ੍ਹ, 30 ਸਤੰਬਰ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਾਊਂਟ ਕਾਰਮਲ ਸਕੂਲ, ਸੈਕਟਰ 47, ਚੰਡੀਗੜ੍ਹ ਦੀ ਵਿਦਿਆਰਥਣ 14 ਸਾਲਾ ਗੁਰਸੀਰਤ ਕੌਰ ਨੂੰ ਏਸ਼ੀਅਨ ਸਕੂਲ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ 28 ਅਗਸਤ ਤੋਂ 10 ਸਤੰਬਰ, 2024 ਤੱਕ ਅਬੂ ਧਾਬੀ, ਯੂ.ਏ.ਈ. ਵਿਖੇ ਹੋਈ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਗੁਰਸੀਰਤ ਨੇ ਮੁੱਕੇਬਾਜ਼ੀ ਵਿੱਚ ਆਪਣੇ ਸ਼ਾਨਦਾਰ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤਿਆ ਹੈ।
ਜ਼ਿਕਰਯੋਗ ਹੈ ਕਿ ਗੁਰਸੀਰਤ ਨੇ ਇਹ ਜਿੱਤ 8 ਤੋਂ 11 ਅਗਸਤ ਤੱਕ ਹਰਿਆਣਾ ਦੇ ਰੋਹਤਕ ਵਿਖੇ ਹੋਏ ਏਸ਼ੀਅਨ ਜੂਨੀਅਰ ਅਤੇ ਸਕੂਲੀ ਲੜਕੇ ਅਤੇ ਸਕੂਲੀ ਲੜਕੀਆਂ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਟਰਾਇਲਜ਼, ਜਿੱਥੇ ਉਸਨੇ ਪਹਿਲਾ ਸਥਾਨ ਹਾਸਲ ਕੀਤਾ ਸੀ, ਵਿੱਚ ਉਸਦੀ ਸ਼ਾਨਦਾਰ ਕਾਰਗੁਜ਼ਾਰੀ ਤੋਂ ਤੁਰੰਤ ਬਾਅਦ ਹਾਸਲ ਕੀਤੀ ਹੈ।
ਸਪੀਕਰ ਸੰਧਵਾਂ ਨੇ ਗੁਰਸੀਰਤ ਦੇ ਦ੍ਰਿੜ ਇਰਾਦੇ ਅਤੇ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਉਸਨੂੰ ਇਸੇ ਤਰ੍ਹਾਂ ਹੀ ਦੇਸ਼ ਦਾ ਮਾਣ ਵਧਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਸ ਖੇਤਰ ਵਿੱਚ ਦੇਸ਼ ਦਾ ਨਾਮ ਚਮਕਾਉਣ ਲਈ ਦ੍ਰਿੜ ਇਰਾਦੇ ਅਤੇ ਜਨੂੰਨ ਦੀ ਲੋੜ ਬਾਰੇ ਗੱਲ ਕਰਦਿਆਂ ਖੇਡਾਂ ਵਿੱਚ ਨੌਜਵਾਨ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ।
ਸੰਧਵਾਂ ਨੇ ਕਿਹਾ ਕਿ ਗੁਰਸੀਰਤ ਦੀ ਪ੍ਰਾਪਤੀ ਹੋਰਨਾਂ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹੈ, ਜਿਸਨੇ ਖੇਡਾਂ ਦੇ ਖੇਤਰ ਵਿੱਚ ਦੇਸ਼ ਦੇ ਨੌਜਵਾਨਾਂ ਦੀ ਸਮਰੱਥਾ ਅਤੇ ਪ੍ਰਤਿਭਾ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਗੁਰਸੀਰਤ ਦੇ ਸਮਰਪਣ ਅਤੇ ਲਗਨ ਦਾ ਫ਼ਲ ਹੈ, ਜੋ ਮੁੱਕੇਬਾਜ਼ੀ ਵਿੱਚ ਉਸ ਦੇ ਰੌਸ਼ਨ ਭਵਿੱਖ ਦਾ ਪ੍ਰਮਾਣ ਹੈ।
ਸੰਧਵਾਂ ਨੇ ਨੌਜਵਾਨ ਐਥਲੀਟਾਂ ਦੀਆਂ ਪ੍ਰਾਪਤੀਆਂ ਦਾ ਲਗਾਤਾਰ ਸਮਰਥਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜਪਾਨ ਤੋਂ ਮਿੱਠੀਆਂ ਯਾਦਾਂ ਅਤੇ ਅਨੁਭਵ ਲੈ ਕੇ ਪਰਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਸੀ। ਉਨ੍ਹਾਂ ਹਮੇਸ਼ਾ ਸਕੂਲੀ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਦਿਆਂ ਆਪਣੀ ਪ੍ਰਤਿਭਾ ਨੂੰ ਹੋਰ ਨਿਖ਼ਾਰਨ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ