Welcome to Canadian Punjabi Post
Follow us on

14

October 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕਪੰਜਾਬ ਵਿੱਚ ਹੋਣਗੀਆਂ ਨਿਰਪੱਖ ਪੰਚਾਇਤੀ ਚੋਣਾਂ : ਹਰਚੰਦ ਸਿੰਘ ਬਰਸਟਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂਰਾਜਪਾਲ ਅਤੇ ਮੁੱਖ ਮੰਤਰੀ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ50,000 ਰੁਪਏ ਰਿਸ਼ਵਤ ਲੈਂਦਾ ਐਸ.ਐਚ.ਓ. ਅਤੇ ਉਸ ਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ 'ਚ ਛੁੱਟੀ ਦਾ ਐਲਾਨਸਾਈਕਲਿੰਗ ਨੂੰ ਸ਼ਹਿਰ `ਚ ਉਤਸ਼ਾਹਿਤ ਕਰਨ ਲਈ ਮਿਸੀਸਾਗਾ ਦੇਵੇਗਾ ਤਿੰਨ ਨਵੇਂ ਅਵਾਰਡਕੈਨੇਡਾ ਦੀ ਫੀਲਡ ਹਾਕੀ ਡਿਵੈਲਪਮੈਂਟ ਟੀਮ ਵਿੱਚ ਚਾਰ ਪੰਜਾਬੀ ਮੂਲ ਦੀਆਂ ਖਿਡਾਰਣਾਂ ਸ਼ਾਮਿਲ
 
ਪੰਜਾਬ

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ

October 01, 2024 11:03 AM

-ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਵਾਲੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ: ਗੁਰਮੀਤ ਸਿੰਘ ਖੁੱਡੀਆਂ
-ਕਿਸਾਨਾਂ ਨੇ ਹੁਣ ਤੱਕ 8635 ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ
ਚੰਡੀਗੜ੍ਹ, 1 ਅਕਤੂਬਰ (ਪੋਸਟ ਬਿਊਰੋ): ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ ਇਲਾਕਿਆਂ ਵਿੱਚੋਂ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ, ਉਤੇ ਲਗਾਤਾਰ ਨਜ਼ਰ ਰੱਖਣਗੇ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 79 ਐਸ.ਡੀ.ਐਮਜ਼, 108 ਤਹਿਸੀਲਦਾਰ, 108 ਡੀ.ਐਸ.ਪੀਜ਼, 1140 ਕਲੱਸਟਰ ਅਫ਼ਸਰ ਅਤੇ ਹੋਰ ਸਟਾਫ਼ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੋਡਲ ਅਫ਼ਸਰਾਂ ਨੂੰ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ਦੀ ਨੇੜਿਓਂ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਅਧਿਕਾਰੀ ਤੇ ਸਟਾਫ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਸਬੰਧੀ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੋਵੇਗਾ, ਜਿਸ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਵਰਤੋਂ ਬਾਰੇ ਉਤਸ਼ਾਹਿਤ ਕਰਨਾ ਆਦਿ ਸ਼ਾਮਲ ਹੈ।
ਸੂਬੇ ਦੇ ਕਿਸਾਨਾਂ ਨੂੰ ਪਰਾਲੀ ਦੇ ਸੁਚਾਰੂ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 'ਉੱਨਤ ਕਿਸਾਨ' ਮੋਬਾਈਲ ਐਪਲੀਕੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਕਿਸਾਨਾਂ ਖਾਸ ਕਰਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਪਹੁੰਚ ਆਸਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਐਪ 'ਤੇ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਸੂਚੀਬੱਧ ਹਨ, ਜਿਸ ਜ਼ਰੀਏ ਕਿਸਾਨ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਦੇ ਹਨ।
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੇ ਹੁਣ ਤੱਕ ਕੁੱਲ 8635 ਸੀ.ਆਰ.ਐਮ ਮਸ਼ੀਨਾਂ ਖ਼ਰੀਦ ਲਈਆਂ ਹਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ, ਲਾਊਡ ਸਪੀਕਰ ਆਦਿ ਦੀ ਵਰਤੋਂ ‘ਤੇ ਪਾਬੰਦੀ ਚੋਣਾਂ ਸਮਾਪਤ ਹੋਣ ਤੋਂ 48 ਘੰਟੇ ਪਹਿਲਾਂ ਨਹੀਂ ਕੀਤੀ ਜਾ ਸਕੇਗੀ ਕੋਈ ਵੀ ਪਬਲਿਕ ਮੀਟਿੰਗ ਪੰਜਾਬ ਵਿੱਚ ਹੋਣਗੀਆਂ ਨਿਰਪੱਖ ਪੰਚਾਇਤੀ ਚੋਣਾਂ : ਹਰਚੰਦ ਸਿੰਘ ਬਰਸਟ ਸਿੱਖ ਰਾਜਪੂਤ ਭਾਈਚਾਰਾ ਯੂਕੇ ਦੇ ਮੁਖੀ ਅਜਮੇਰ ਸਿੰਘ ਮੁਸਾਫਿ਼ਰ ਵੱਲੋਂ ਲੈਸਟਰ ਗੁਰਦੁਆਰਾ ਸਾਹਿਬ ਦੀ ਚੋਣ ਜਿੱਤਣ ਤੇ ਗੁਰਨਾਮ ਸਿੰਘ ਨਵਾਂਸ਼ਹਿਰ ਨੂੰ ਵਧਾਈ ਚੋਣ ਨਿਗਰਾਨ ਵੱਲੋਂ ਜ਼ਿਲ੍ਹਾ ਚੋਣ ਅਫਸਰ, ਜ਼ਿਲ੍ਹਾ ਪੁਲਿਸ ਮੁਖੀ ਅਤੇ ਚੋਣ ਅਮਲੇ ਨਾਲ ਮੀਟਿੰਗ, ਪ੍ਰਬੰਧਾਂ ਦਾ ਜਾਇਜ਼ਾ ਬਾਵਾ ਨੇ ਦਾਖਾ ਅਤੇ ਆਤਮ ਨਗਰ ਹਲਕੇ 'ਚ ਦੁਸਹਿਰੇ ਦੇ ਸਮਾਗਮਾਂ ਚ ਹਾਜ਼ਰੀ ਲਗਵਾਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਦਵਿੰਦਰ ਸੈਫ਼ੀ ਦੀ ਕਾਵਿ-ਪੁਸਤਕ 'ਮੁਹੱਬਤ ਨੇ ਕਿਹਾ' ਦੀ ਘੁੰਢ ਚੁਕਾਈ ਦੁਸਹਿਰੇ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂ