Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

October 01, 2024 11:04 AM

ਚੰਡੀਗੜ੍ਹ, 1 ਅਕਤੂਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਮੂਚੇ ਵਿਕਾਸ ਲਈ ਵਚਨਬੱਧ ਹੈ। ਇਸੇ ਮੰਤਵ ਤਹਿਤ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਕੀਤੀ।
ਮੀਟਿੰਗ ਦੌਰਾਨ ਵਿਭਾਗ ਦੇ ਮੁੱਖ ਮੁੱਦਿਆਂ, ਚੱਲ ਰਹੇ ਅਤੇ ਭਵਿੱਖ ਦੇ ਪ੍ਰੋਜੈਕਟਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਰੱਖਿਆ ਕਰਮਚਾਰੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਯੋਜਨਾਵਾਂ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।
ਮੀਟਿੰਗ ਦੌਰਾਨ ਵਿਭਾਗ ਦੇ ਮੌਜੂਦਾ ਭਲਾਈ ਪ੍ਰੋਗਰਾਮਾਂ ਨੂੰ ਹੋਰ ਵਧਾਉਣ, ਸਾਬਕਾ ਸੈਨਿਕਾਂ ਦੀਆਂ ਦਰਪੇਸ਼ ਚੁਣੌਤੀਆਂ ਨੂੰ ਹੱਲ ਕਰਨ ਅਤੇ ਵਧੇਰੇ ਪਹੁੰਚ ਅਤੇ ਕੁਸ਼ਲਤਾ ਲਈ ਵਿਭਾਗ ਦੇ ਟੀਚਿਆਂ ਨੂੰ ਅੱਗੇ ਵਧਾਉਣ 'ਤੇ ਕੇਂਦ੍ਰਿਤ ਸਨ।
ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਦੇ ਕਰਮਚਾਰੀਆਂ ਦੀ ਨਿਰੰਤਰ ਭਲਾਈ ਅਤੇ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਨਵੀਨਤਾਕਾਰੀ ਹੱਲਾਂ ਦੀ ਲੋੜ 'ਤੇ ਜ਼ੋਰ ਦਿੱਤਾ । ਮੰਤਰੀ ਨੇ ਦੇਸ਼ ਦੀ ਸੇਵਾ ਕਰਨ ਵਾਲਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਰੱਖਿਆ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਲਈ ਸਹਾਇਤਾ ਵਧਾਉਣ ਲਈ ਤਿਆਰ ਕੀਤੀਆਂ ਗਈਆਂ ਆਗਾਮੀ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾ।
ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ, ਰੱਖਿਆ ਸੇਵਾਵਾਂ ਭਲਾਈ, ਜੇ.ਐੱਮ. ਬਾਲਾਮੁਰੂਗਨ, ਰੱਖਿਆ ਸੇਵਾਵਾਂ ਭਲਾਈ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋ (ਸੇਵਾਮੁਕਤ), ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਸਮੇਤ ਸੀਨੀਅਰ ਅਧਿਕਾਰੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ