Welcome to Canadian Punjabi Post
Follow us on

14

October 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕਪੰਜਾਬ ਵਿੱਚ ਹੋਣਗੀਆਂ ਨਿਰਪੱਖ ਪੰਚਾਇਤੀ ਚੋਣਾਂ : ਹਰਚੰਦ ਸਿੰਘ ਬਰਸਟਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂਰਾਜਪਾਲ ਅਤੇ ਮੁੱਖ ਮੰਤਰੀ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ50,000 ਰੁਪਏ ਰਿਸ਼ਵਤ ਲੈਂਦਾ ਐਸ.ਐਚ.ਓ. ਅਤੇ ਉਸ ਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ 'ਚ ਛੁੱਟੀ ਦਾ ਐਲਾਨਸਾਈਕਲਿੰਗ ਨੂੰ ਸ਼ਹਿਰ `ਚ ਉਤਸ਼ਾਹਿਤ ਕਰਨ ਲਈ ਮਿਸੀਸਾਗਾ ਦੇਵੇਗਾ ਤਿੰਨ ਨਵੇਂ ਅਵਾਰਡਕੈਨੇਡਾ ਦੀ ਫੀਲਡ ਹਾਕੀ ਡਿਵੈਲਪਮੈਂਟ ਟੀਮ ਵਿੱਚ ਚਾਰ ਪੰਜਾਬੀ ਮੂਲ ਦੀਆਂ ਖਿਡਾਰਣਾਂ ਸ਼ਾਮਿਲ
 
ਪੰਜਾਬ

ਮੁੱਖ ਮੰਤਰੀ ਦਾ ਸੁਪਨਾ, ਹਰ ਖੇਤ ਤੱਕ ਪਾਣੀ ਪਹੁੰਚਾਉਣਾ: ਬਰਿੰਦਰ ਕੁਮਾਰ ਗੋਇਲ

October 01, 2024 11:05 AM

-ਜਲ ਸਰੋਤ ਮੰਤਰੀ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਸਮੇਂ ਦੀ ਲੋੜ ਦੱਸਿਆ
ਚੰਡੀਗੜ੍ਹ, 1 ਅਕਤੂਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਦੇ ਹਰ ਖੇਤ ਤੱਕ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਸਬੰਧ ਵਿੱਚ ਜਲ ਸਰੋਤ ਵਿਭਾਗ ਦੀ ਭੂਮਿਕਾ ਬਹੁਤ ਮਹੱਤਵ ਰੱਖਦੀ ਹੈ।
ਜਲ ਸਰੋਤ ਵਿਭਾਗ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਵੀਆਂ ਨੀਤੀਆਂ ਦਾ ਖਰੜਾ ਤਿਆਰ ਕਰਨ ਸਮੇਂ ਲੋਕਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਕਿਹਾ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨਾ ਸਮੇਂ ਦੀ ਲੋੜ ਹੈ, ਕੈਬਨਿਟ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਇਸਨੂੰ ਤਸੱਲੀ ਅਤੇ ਮਾਣ ਵਾਲੀ ਗੱਲ ਦੱਸਿਆ ਕਿ ਪਿਛਲੇ 2 ਸਾਲਾਂ ਦੌਰਾਨ 4200 ਕਿਲੋਮੀਟਰ ਲੰਬਾਈ ਦੇ ਕੁੱਲ 15914 ਵਾਟਰ ਚੈਨਲਾਂ ਨੂੰ ਬਹਾਲ ਕੀਤਾ ਗਿਆ ਹੈ।
ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸੂਬੇ ਦੇ 94 ਪਿੰਡਾਂ ਵਿੱਚ ਪਹਿਲੀ ਵਾਰ ਪਾਣੀ ਪਹੁੰਚਿਆ ਹੈ, ਅਤੇ 49 ਪਿੰਡ ਅਜਿਹੇ ਹਨ ਜਿੱਥੇ 35-40 ਸਾਲਾਂ ਦੇ ਵਕਫ਼ੇ ਤੋਂ ਬਾਅਦ ਪਾਣੀ ਪਹੁੰਚਿਆ ਹੈ। ਇਸ ਤੋਂ ਇਲਾਵਾ ਇਹ ਯਕੀਨੀ ਬਣਾਉਣ ਕਿ ਨਹਿਰ ‘ਚ ਪਾੜ ਪੈਣ ਕਰਕੇ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ, ਲਗਭਗ 414 ਕਿਲੋਮੀਟਰ ਲੰਬਾਈ ਵਾਲੀਆਂ ਬੰਦ ਪਈਆਂ ਨਹਿਰਾਂ ਨੂੰ ਬਹਾਲ ਕੀਤਾ ਗਿਆ ਹੈ ਅਤੇ ਪਾਣੀ ਛੱਡਣ ਲਈ 100 ਮੋਘੇ ਉਸਾਰੀ ਅਧੀਨ ਹਨ।
ਮੰਤਰੀ ਨੇ ਅਧਿਕਾਰੀਆਂ ਨੂੰ ਬੰਨ੍ਹਾਂ ਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਇਸ ਸਬੰਧ ਵਿੱਚ ਪ੍ਰਮੁੱਖ ਸਕੱਤਰ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਮਨਰੇਗਾ ਤਹਿਤ 2023-24 ਲਈ ਨਹਿਰਾਂ ਅਤੇ ਵਾਟਰ ਕੋਰਸਾਂ ਦੀ ਮੁਰੰਮਤ ਦਾ ਕੰਮ 228 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ।
ਪ੍ਰਮੁੱਖ ਸਕੱਤਰ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ 3 ਨਹਿਰਾਂ- ਮਾਲਵਾ, ਦਸਮੇਸ਼ ਅਤੇ ਮਲੇਰਕੋਟਲਾ ਤਜਵੀਜ਼ਤ/ਨਿਰਮਾਣ ਅਧੀਨ ਹਨ ਅਤੇ ਇਸ ਤੋਂ ਇਲਾਵਾ ਪਹਿਲੀ ਵਾਰ ਨਦੀਆਂ/ਡਰੇਨਾਂ/ਚੋਏ/ਛੋਟੀਆਂ ਨਦੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਨਾਜਾਇਜ਼ ਕਬਜ਼ਿਆਂ ਵਾਲੀ ਥਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਹਟਾਉਣਾ ਹੈ। ਇਸ ਤੋਂ ਇਲਾਵਾ 1536 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੀਆਂ ਲਿਫ਼ਟ ਇਰੀਗੇਸ਼ਨ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ।
ਇਸਦੇ ਨਾਲ ਹੀ ਪ੍ਰਕਿਰਿਆ ਨੂੰ ਸਰਲ ਬਣਾਉਣ, ਮੁਕੱਦਮੇਬਾਜ਼ੀ ਨੂੰ ਘਟਾਉਣ ਅਤੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ 1873 ਦੇ ਐਕਟ ਦੀ ਥਾਂ ਨਵਾਂ ਨਹਿਰੀ ਐਕਟ ਬਣਾਇਆ ਜਾ ਰਿਹਾ ਹੈ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਵਿਭਾਗ ਨਾਲ ਸਬੰਧਤ ਕੇਸਾਂ ਵਾਸਤੇ ਕਿਸਾਨਾਂ ਨੂੰ ਆਨਲਾਈਨ ਅਪਲਾਈ ਕਰਨ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਈ-ਸਿੰਚਾਈ ਨਾਮ ਦੀ ਐਪ ਵੀ ਲਾਂਚ ਕੀਤੀ ਗਈ ਹੈ।
ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਪਾਰਦਰਸ਼ਤਾ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ, ਲਾਊਡ ਸਪੀਕਰ ਆਦਿ ਦੀ ਵਰਤੋਂ ‘ਤੇ ਪਾਬੰਦੀ ਚੋਣਾਂ ਸਮਾਪਤ ਹੋਣ ਤੋਂ 48 ਘੰਟੇ ਪਹਿਲਾਂ ਨਹੀਂ ਕੀਤੀ ਜਾ ਸਕੇਗੀ ਕੋਈ ਵੀ ਪਬਲਿਕ ਮੀਟਿੰਗ ਪੰਜਾਬ ਵਿੱਚ ਹੋਣਗੀਆਂ ਨਿਰਪੱਖ ਪੰਚਾਇਤੀ ਚੋਣਾਂ : ਹਰਚੰਦ ਸਿੰਘ ਬਰਸਟ ਸਿੱਖ ਰਾਜਪੂਤ ਭਾਈਚਾਰਾ ਯੂਕੇ ਦੇ ਮੁਖੀ ਅਜਮੇਰ ਸਿੰਘ ਮੁਸਾਫਿ਼ਰ ਵੱਲੋਂ ਲੈਸਟਰ ਗੁਰਦੁਆਰਾ ਸਾਹਿਬ ਦੀ ਚੋਣ ਜਿੱਤਣ ਤੇ ਗੁਰਨਾਮ ਸਿੰਘ ਨਵਾਂਸ਼ਹਿਰ ਨੂੰ ਵਧਾਈ ਚੋਣ ਨਿਗਰਾਨ ਵੱਲੋਂ ਜ਼ਿਲ੍ਹਾ ਚੋਣ ਅਫਸਰ, ਜ਼ਿਲ੍ਹਾ ਪੁਲਿਸ ਮੁਖੀ ਅਤੇ ਚੋਣ ਅਮਲੇ ਨਾਲ ਮੀਟਿੰਗ, ਪ੍ਰਬੰਧਾਂ ਦਾ ਜਾਇਜ਼ਾ ਬਾਵਾ ਨੇ ਦਾਖਾ ਅਤੇ ਆਤਮ ਨਗਰ ਹਲਕੇ 'ਚ ਦੁਸਹਿਰੇ ਦੇ ਸਮਾਗਮਾਂ ਚ ਹਾਜ਼ਰੀ ਲਗਵਾਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਦਵਿੰਦਰ ਸੈਫ਼ੀ ਦੀ ਕਾਵਿ-ਪੁਸਤਕ 'ਮੁਹੱਬਤ ਨੇ ਕਿਹਾ' ਦੀ ਘੁੰਢ ਚੁਕਾਈ ਦੁਸਹਿਰੇ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂ