Welcome to Canadian Punjabi Post
Follow us on

16

January 2025
ਬ੍ਰੈਕਿੰਗ ਖ਼ਬਰਾਂ :
ਦਿੱਲੀ ਦੇ ਇੱਕ ਮਾਲ ਵਿਚ ਬੱਚਾ ਐਸਕੇਲੇਟਰ ਰੇਲਿੰਗ ਤੋਂ ਡਿੱਗਿਆ, ਮੌਤਅਰਵਿੰਦ ਕੇਜਰੀਵਾਲ ਵਿਰੁੱਧ ਮਨੀ ਲਾਂਡਰਿੰਗ ਮਾਮਲੇ `ਚ ਮੁਕੱਦਮਾ ਚਲਾਉਣ ਦੀ ਈਡੀ ਨੂੰ ਮਿਲੀ ਮਨਜ਼ੂਰੀ15 ਮਹੀਨਿਆਂ ਬਾਅਦ ਹਮਾਸ-ਇਜ਼ਰਾਈਲ ਦੀ ਜੰਗਬੰਦੀ 'ਤੇ ਸਹਿਮਤੀ, ਹਮਾਸ ਨੇ ਸ਼ਰਤਾਂ ਮੰਨੀਆਂ, 19 ਜਨਵਰੀ ਤੋਂ ਜੰਗਬੰਦੀ ਹੋਵੇਗੀ ਲਾਗੂਦੱਖਣੀ ਕੋਰੀਆ ਵਿੱਚ ਗੱਦੀਓਂ ਲਾਹੇ ਰਾਸ਼ਟਰਪਤੀ ਗ੍ਰਿਫ਼ਤਾਰ, ਪਿਛਲੇ ਮਹੀਨੇ ਐਮਰਜੈਂਸੀ ਲਗਾਈ ਸੀਆਪਣੇ ਵਿਦਾਇਗੀ ਭਾਸ਼ਣ ਵਿੱਚ, ਬਾਇਡਨ ਨੇ ਕਿਹਾ ਕਿ ਅਮੀਰਾਂ ਦਾ ਦਬਦਬਾ ਵਧ ਰਿਹਾ ਹੈ, ਲੋਕਤੰਤਰ ਲਈ ਖ਼ਤਰਾ ਅਮਰੀਕਾ ਨੇ ਭਾਰਤ ਦੀਆਂ ਤਿੰਨ ਪ੍ਰਮਾਣੂ ਸੰਸਥਾਵਾਂ `ਤੇ 20 ਸਾਲਾਂ ਤੋਂ ਲੱਗੀ ਪਾਬੰਦੀ ਹਟਾਈਐਕਟਰ ਸੈਫ ਅਲੀ ਖਾਨ 'ਤੇ ਚਾਕੂ ਨਾਲ ਹਮਲਾ, ਰਾਤ ਨੂੰ ਚੋਰਾਂ ਨੇ 2 ਵਜੇ ਘਰ 'ਚ ਦਾਖਲ ਹੋ ਕੇ ਕੀਤਾ ਹਮਲਾਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ
 
ਪੰਜਾਬ

ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਵੱਲੋਂ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ

October 01, 2024 11:06 AM

-ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਡੀਆਂ ਦੇ ਦੌਰੇ ਕਰਨ ਦੇ ਨਿਰਦੇਸ਼
-ਸੀਜ਼ਨ ਦੇ ਸਿਖਰ ਦੌਰਾਨ ਝੋਨੇ ਦੀ ਵਿਆਪਕ ਆਮਦ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰਾਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਹੁਕਮ
-ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਨੂੰ ਭਾਰਤ ਸਰਕਾਰ ਕੋਲ ਉਠਾਇਆ ਜਾ ਰਿਹਾ
ਚੰਡੀਗੜ੍ਹ, 1 ਅਕਤੂਬਰ (ਪੋਸਟ ਬਿਊਰੋ): ਮੰਡੀਆਂ ਵਿੱਚ ਫਸਲ ਨੂੰ ਲਾਹੁਣ ਅਤੇ ਚੁਕਵਾਉਣ ਵਿੱਚ ਲੱਗੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਲਈ ਵੱਡੀ ਰਾਹਤ ਹੈ ਜੋ ਸੁਚਾਰੂ ਢੰਗ ਨਾਲ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿੱਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸਰਕਾਰੀ ਖਜ਼ਾਨੇ ਵਿੱਚੋਂ 18 ਕਰੋੜ ਰੁਪਏ ਦੀ ਵਾਧੂ ਅਦਾਇਗੀ ਕੀਤੀ ਜਾਵੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਝੋਨੇ ਦੇ ਮੰਡੀਕਰਨ ਸੀਜ਼ਨ ਦੌਰਾਨ ਅਨਾਜ ਮੰਡੀਆਂ ਦੇ ਦੌਰੇ ਕਰਨ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀਆਂ ਅਤੇ ਵਿਧਾਇਕਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਮੰਡੀਆਂ ਵਿੱਚ ਲਿਆਂਦੀ ਗਈ ਕਿਸਾਨਾਂ ਦੀ ਜਿਣਸ ਦੀ ਖਰੀਦ ਅਤੇ ਲਿਫਟਿੰਗ ਜਲਦ ਤੋਂ ਜਲਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਮੁੱਚੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਨੇਪਰੇ ਚੜ੍ਹਨੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਨੂੰ ਕਬਜ਼ਿਆਂ ਤੋਂ ਮੁਕਤ ਅਤੇ ਸਾਫ਼ ਸੁਥਰਾ ਰੱਖਣ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸੀਜ਼ਨ ਦੇ ਸਿਖਰ ਦੌਰਾਨ ਮੰਡੀਆਂ ਵਿੱਚ ਫ਼ਸਲ ਦੇ ਅੰਬਾਰ ਨਾ ਲੱਗਣ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਪ੍ਰਤੀ ਸੁਹਿਰਦ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਇਨ੍ਹਾਂ ਮੰਗਾਂ ਦੇ ਜਲਦੀ ਹੱਲ ਲਈ ਕੇਂਦਰ ਸਰਕਾਰ ਕੋਲ ਮਾਮਲਾ ਉਠਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ 185 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਲਿਆਂਦੇ ਜਾਣ ਦੀ ਉਮੀਦ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਵਿੱਚ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ ਲਈ 'ਏ' ਗਰੇਡ ਦੇ ਝੋਨੇ ਲਈ 2320 ਰੁਪਏ ਪ੍ਰਤੀ ਕੁਇੰਟਲ
ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੈਅ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ, ਪੀ.ਐੱਸ.ਡਬਲਯੂ.ਸੀ, ਅਤੇ ਐੱਫ.ਸੀ.ਆਈ. ਵੱਲੋਂ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਖਰੀਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦੇ ਸਾਰ ਹੀ ਖ਼ਰੀਦਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਢੁਕਵੀਂ ਵਿਧੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ ‘ਮੈਂ ਤੇਰਾ ਬੰਦਾ’ ਨਾਟਕ ਗੌਰਵਸ਼ਾਲੀ ਇਤਿਹਾਸ ਨੂੰ ਦਰਸਾਉਂਦੀ ਪੇਸ਼ਕਾਰੀ ਸਾਡੇ ਲਈ ਬਣਦੀ ਹੈ ਪ੍ਰੇਰਣਾ ਸਰੋਤ : ਗੁਰਮੀਤ ਸਿੰਘ ਖੁੱਡੀਆਂ ਚੇਅਰਮੈਨ ਢਿੱਲਵਾਂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਾ. ਅੰਬੇਦਕਰ ਨਗਰ ਵਿਖੇ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ